ਹੁਣੇ ਹੁਣੇ ਅਚਾਨਕ 6 ਸਤੰਬਰ ਤੱਕ ਲਈ ਇੱਥੇ ਤਾਲਾਬੰਦੀ ਦਾ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿੱਥੇ ਕਰੋਨਾ ਮਾਮਲਿਆਂ ਵਿਚ ਭਾਰੀ ਕਮੀ ਦਰਜ ਕੀਤੀ ਗਈ ਹੈ ਉਥੇ ਹੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਵੀ ਸਰਕਾਰ ਵੱਲੋਂ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਗਈ ਸੀ। ਦੇਸ਼ ਅੰਦਰ ਜਿੱਥੇ ਵਿੱਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਹੈ ਉਥੇ ਹੀ ਬਹੁਤ ਸਾਰੀਆਂ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਕਰੋਨਾ ਤੋਂ ਬਚਾਉਣ ਲਈ ਲੋਕਾਂ ਦਾ ਕਰੋਨਾਂ ਟੀਕਾਕਰਨ ਅਤੇ ਟੈਸਟ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਟੀਕਾਕਰਨ ਕੀਤਾ ਜਾ ਸਕੇ। ਸਰਕਾਰ ਵੱਲੋਂ ਸਕੂਲਾਂ ਵਿੱਚ ਆਉਣ ਵਾਲੇ ਅਧਿਆਪਕਾਂ ਦਾ ਟੀਕਾਕਰਨ ਲਾਜ਼ਮੀ ਕਰ ਦਿੱਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ ਅਤੇ ਦੇਸ਼ ਵਿੱਚ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਿਆ ਜਾ ਸਕੇ।

ਹੁਣ ਅਚਾਨਕ 6 ਸਤੰਬਰ ਤੱਕ ਲਈ ਇੱਥੇ ਤਾਲਾਬੰਦੀ ਦਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਵੱਲੋਂ ਕ੍ਰੋਨਾ ਕੇਸਾਂ ਨੂੰ ਦੇਖਦੇ ਹੋਏ ਸ਼ਾਮ ਪੰਜ ਵਜੇ ਤਕ ਜਾਰੀ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਵੀ ਢਿੱਲ ਦਿੱਤੀ ਗਈ ਹੈ ਜਿਸਦੇ ਅਨੁਸਾਰ ਕਲੱਬ , ਮਾਲ, ਰੈਸਟੋਰੈਂਟ ਅਤੇ ਬਾਰ ਖੋਲ੍ਹੇ ਜਾ ਸਕਦੇ ਹਨ। ਉਥੇ ਹੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਵੀ ਲਾਜ਼ਮੀ ਕੀਤੀ ਗਈ ਹੈ। ਹਰਿਆਣਾ ਸਰਕਾਰ ਵੱਲੋਂ ਤਾਲਾਬੰਦੀ ਦੀ ਸਮਾਂ ਸੀਮਾ ਵਿੱਚ 15 ਦਿਨਾਂ ਦਾ ਵਾਧਾ ਕਰਨ ਦਾ ਫੈਸਲਾ ਲਿਆ ਗਿਆ ਹੈ।

ਜਿਸ ਕਾਰਨ ਤਾਲਾਬੰਦੀ 6 ਸਤੰਬਰ ਤੱਕ ਜਾਰੀ ਰਹੇਗੀ। ਸਰਕਾਰ ਨੇ ਤਾਲਾਬੰਦੀ ਨੂੰ ਮਹਾਮਾਰੀ ਅਲਰਟ ਸੁ-ਰੱ-ਖਿ-ਆ ਹਰਿਆਣਾ ਦਾ ਨਾਂ ਦਿੱਤਾ ਹੈ। ਜਿਸ ਨੂੰ ਪਹਿਲਾਂ 3 ਮਈ ਨੂੰ ਸ਼ੁਰੂ ਕੀਤਾ ਗਿਆ ਸੀ। ਤੇ ਜੋ ਹੁਣ 6 ਸਤੰਬਰ ਤੱਕ ਜਾਰੀ ਰਹੇਗੀ। ਸਰਕਾਰ ਵੱਲੋਂ ਜਿਥੇ ਵੱਖ-ਵੱਖ ਸੰਸਥਾਵਾਂ ਯੂਨੀਵਰਸਿਟੀਆਂ ਅਤੇ ਸਿੱਖਿਆ ਵਿਭਾਗ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਆਦੇਸ਼ਾਂ ਦੇ ਨਾਲ ਕਰਵਾਉਣ ਦੀ ਇਜਾਜ਼ਤ ਦਿੱਤੀ ਗਈ ਸੀ।

ਉੱਥੇ ਹੀ ਸਾਰੀਆਂ ਯੂਨੀਵਰਸਿਟੀਆਂ ਨੂੰ ਮੁੜ ਖੋਲਣ ਲਈ ਯੂਨੀਵਰਸਿਟੀ ਦੇ ਕੁਲਪਤੀਆਂ ਨੂੰ ਸਲਾਹ ਦਿੱਤੀ ਗਈ ਸੀ, ਕਿ ਉਹ ਅਗਲੇ ਸੈਸ਼ਨ ਤੋਂ ਖੋਲ੍ਹ ਸਕਦੇ ਹਨ। ਇਸ ਬਾਰੇ ਜਾਣਕਾਰੀ ਮੁੱਖ ਸਕੱਤਰ ਵਿਜੈ ਵਰਧਨ ਵੱਲੋਂ ਜਾਰੀ ਕੀਤੀ ਗਈ ਹੈ। ਜਿਨ੍ਹਾਂ ਦੱਸਿਆ ਹੈ ਕਿ ਸਰਕਾਰ ਵੱਲੋਂ ਮਹਾਮਾਰੀ ਅਲਰਟ ਸੁਰੱਖਿਆ ਹਰਿਆਣਾ ਨੂੰ ਇੱਕ ਹੋਰ ਪੰਦਰਵਾੜਾ 23 ਅਗਸਤ ਤੋਂ 6 ਸਤੰਬਰ ਸ਼ਾਮ 5 ਵਜੇ ਤੱਕ ਲਈ ਵਧਾ ਦਿੱਤਾ ਗਿਆ ਹੈ।

error: Content is protected !!