ਹੁਣੇ ਹੁਣੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਨੇ ਮੌਕਾ ਦੇਖ ਕੇ ਕਰਤਾ ਇਹ ਕੰਮ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਅਫ਼ਗ਼ਾਨਿਸਤਾਨ ਵਿਚ ਤਾਲਿਬਾਨ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਹੀ ਸੰਯੁਕਤ ਰਾਸ਼ਟਰ ਵੱਲੋਂ ਆਪਣੀਆਂ ਸੇਨਾਵਾਂ ਨੂੰ ਉਥੇ ਤੈਨਾਤ ਕੀਤਾ ਗਿਆ ਸੀ ਅਤੇ ਬਹੁਤ ਸਾਰੇ ਦੇਸ਼ਾਂ ਦੀਆਂ ਫੌਜੀ ਟੁਕੜੀਆਂ ਵੀ ਸਥਿਤੀ ਨੂੰ ਕਾਬੂ ਕਰਨ ਲਈ ਅਫਗਾਨਿਸਤਾਨ ਗਈਆਂ ਸਨ। ਜਿਸ ਸਦਕਾ ਓਥੇ ਹਲਾਤਾਂ ਨੂੰ ਸਥਿਰ ਕੀਤਾ ਜਾ ਸਕੇ। ਬਹੁਤ ਸਾਰੇ ਦੇਸ਼ਾਂ ਦੇ ਫੌਜੀ ਪਿਛਲੇ ਕਾਫੀ ਲੰਮੇ ਸਮੇਂ ਤੋਂ ਅਫਗਾਨਿਸਤਾਨ ਦੇ ਹਾਲਾਤਾਂ ਨੂੰ ਕਾਬੂ ਹੇਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਤਾਲਿਬਾਨ ਨੂੰ ਦਬਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਸੀ। ਪਰ ਏਨੇ ਸਾਲਾਂ ਦੀ ਮਿਹਨਤ ਤੋਂ ਬਾਅਦ ਤਾਲਿਬਾਨ ਵੱਲੋਂ ਮੁੜ ਤੋਂ ਅਫ਼ਗਾਨਿਸਤਾਨ ਉਪਰ ਕਬਜ਼ਾ ਕੀਤਾ ਜਾ ਰਿਹਾ ਹੈ।

ਹੁਣ ਅਫਗਾਨਿਸਤਾਨ ਦੇ ਰਾਸ਼ਟਰਪਤੀ ਵੱਲੋਂ ਮੌਕਾ ਵੇਖ ਕੇ ਇਹ ਕੰਮ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿੱਥੇ ਤਾਲਿਬਾਨ ਵੱਲੋਂ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਕਬਜ਼ਾ ਕੀਤਾ ਗਿਆ ਹੈ ਉਥੇ ਹੀ ਰਾਸ਼ਟਰਪਤੀ ਅਸ਼ਰਫ ਗਨੀ ਵੱਲੋਂ ਦੇਸ਼ ਨੂੰ ਛੱਡ ਦਿੱਤੇ ਜਾਣ ਬਾਰੇ ਖਬਰ ਸਾਹਮਣੇ ਆਈ ਹੈ। ਉੱਥੇ ਹੀ ਉਪਰਾਸ਼ਟਰਪਤੀ ਵੱਲੋਂ ਐਲਾਨ ਕੀਤਾ ਹੈ ਕਿ ਉਹ ਦੇਸ਼ ਨੂੰ ਛੱਡ ਕੇ ਕਿਤੇ ਵੀ ਨਹੀਂ ਜਾਣਗੇ। ਪ੍ਰਾਪਤ ਹੋਈ ਖ਼ਬਰ ਦੇ ਅਨੁਸਾਰ ਅਫਗਾਨਿਸਤਾਨ ਦੇ ਰਾਸ਼ਟਰਪਤੀ ਆਪਣੇ ਦੇਸ਼ ਨੂੰ ਛੱਡ ਕੇ ਜਾ ਰਹੇ ਹਨ।

ਕਿਉਂ ਕਿ ਤਾਲਿਬਾਨ ਵੱਲੋਂ ਕਈ ਸ਼ਹਿਰਾਂ ਉਪਰ ਕਬਜ਼ਾ ਕਰ ਲਿਆ ਗਿਆ ਹੈ। ਅਫਗਾਨਿਸਤਾਨ ਦੀ ਸੱਤਾ ਹੁਣ ਅਹਿਮਦ ਨੂੰ ਮਿਲ ਸਕਦੀ ਹੈ। ਉਥੇ ਹੀ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਤਾਲਿਬਾਨ ਦੇ ਬੁਲਾਰੇ ਨੇ ਕਿਹਾ ਹੈ ਕਿ ਲੁੱਟ-ਖੋਹ ਨੂੰ ਰੋਕਣ ਲਈ ਉਨ੍ਹਾਂ ਦੀ ਫੌਜ ਵੱਲੋਂ ਕੁਝ ਹਿੱਸਿਆਂ ਵਿਚ ਕਬਜ਼ਾ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਗੱਲ ਨੂੰ ਲੈ ਕੇ ਨਾ ਡਰਨ, ਤੇ ਨਾ ਹੀ ਲੋਕਾਂ ਨੂੰ ਕਿਸੇ ਗੱਲ ਲਈ ਡਰਨ ਦੀ ਲੋੜ ਹੈ।

ਭਾਰਤ ਦੇ ਲੋਕਾਂ ਨੂੰ ਵੀ ਉਥੋਂ ਲੈ ਕੇ ਇਕ ਜਹਾਜ਼ ਅੱਜ ਕਾਬੁਲ ਤੋਂ ਭਾਰਤ ਪਹੁੰਚਿਆ ਹੈ ਜਿਸ ਵਿੱਚ 129 ਯਾਤਰੀ ਭਾਰਤ ਆ ਗਏ ਹਨ। ਸਾਰੇ ਦੇਸ਼ਾਂ ਵੱਲੋਂ ਜਲਦ ਤੋਂ ਜਲਦ ਆਪਣੇ ਨਾਗਰਿਕਾਂ ਨੂੰ ਉੱਥੋਂ ਸੁਰੱਖਿਅਤ ਕੱਢਿਆ ਗਿਆ ਹੈ। ਉਥੇ ਹੀ ਤਾਲੀਬਾਨ ਦੇ ਬੁਲਾਰੇ ਵੱਲੋਂ ਕਿਹਾ ਗਿਆ ਹੈ ਕਿ ਤਾਲਿਬਾਨ ਵੱਲੋਂ ਉਹਨਾਂ ਹਿੱਸਿਆਂ ਤੇ ਕਬਜ਼ਾ ਕੀਤਾ ਜਾ ਰਿਹਾ ਹੈ ਜਿਸ ਨੂੰ ਸੁਰੱਖਿਆ ਬਲਾਂ ਵੱਲੋਂ ਉਨ੍ਹਾਂ ਤੋਂ ਖਾਲੀ ਕਰਵਾਇਆ ਗਿਆ ਸੀ।

error: Content is protected !!