ਹੁਣੇ ਹੁਣੇ ਅਫਗਾਨਿਸਤਾਨ ਲਈ ਹੋ ਗਿਆ ਬਾਈਡੇਨ ਵਲੋਂ ਇਹ ਵੱਡਾ ਐਲਾਨ – ਆਈ ਤਾਜਾ ਵੱਡੀ

ਆਈ ਤਾਜਾ ਵੱਡੀ ਖਬਰ

ਤਾਲਿਬਾਨ ਵੱਲੋਂ ਅਫਗਾਨਿਸਤਾਨ ਦੀ ਸੱਤਾ ਤੇ ਕਬਜ਼ਾ ਕੀਤੇ ਜਾਣ ਤੋਂ ਬਾਅਦ ਉਥੇ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ ਜਿਸ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਨੂੰ ਉੱਥੋਂ ਸੁਰੱਖਿਅਤ ਕੱਢੇ ਜਾਣ ਲਈ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਬਹੁਤ ਸਾਰੇ ਦੇਸ਼ਾਂ ਵੱਲੋਂ ਅਫ਼ਗ਼ਾਨਿਸਤਾਨ ਵਿਚ ਤਾਇਨਾਤ ਆਪਣੇ ਰਾਜਦੂਤ ਨੂੰ ਵੀ ਵਾਪਸ ਬੁਲਾ ਲਿਆ ਗਿਆ ਹੈ ਅਤੇ ਕਈ ਦੇਸ਼ਾਂ ਨੇ ਆਪਣੀ ਸੈਨਾ ਨੂੰ ਵਾਪਸ ਬੁਲਾਉਣਾ ਸ਼ੁਰੂ ਕਰ ਦਿੱਤਾ ਹੈ। ਪਰ ਅਫਗਾਨਿਸਤਾਨ ਵਿਚ ਅਜੇ ਵੀ ਬਹੁਤ ਸਾਰੇ ਦੇਸ਼ਾਂ ਦੇ ਲੋਕ ਫਸੇ ਹੋਏ ਹਨ। ਕਾਬੁਲ ਦੇ ਹਵਾਈ ਅੱਡੇ ਉਪਰ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਅਮਰੀਕੀ ਸੈਨਾ ਵੱਲੋਂ ਹਰ ਸਥਿਤੀ ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਹਵਾਈ ਜਹਾਜ਼ਾਂ ਦੇ ਰਾਹੀਂ ਇੱਥੋਂ ਬਾਹਰ ਕੱਢਿਆ ਜਾ ਸਕੇ।

ਐਤਵਾਰ ਨੂੰ ਤਾਲਿਬਾਨ ਵੱਲੋਂ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਉਪਰ ਕਬਜ਼ਾ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਰਾਸ਼ਟਰਪਤੀ ਅਸ਼ਰਫ਼ ਗਨੀ ਵੀ ਦੇਸ਼ ਛੱਡ ਕੇ ਜਾ ਚੁੱਕੇ ਹਨ। ਹੁਣ ਅਫਗਾਨਿਸਤਾਨ ਲਈ ਬਾਈਡੇਨ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਦੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਅਫਗਾਨਿਸਤਾਨ ਵਿੱਚ ਫਸੇ ਹੋਏ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਐਲਾਨ ਕੀਤਾ ਗਿਆ ਹੈ।

ਜਿੱਥੇ ਉਨ੍ਹਾਂ ਵੱਲੋਂ ਅਫਗਾਨਿਸਤਾਨ ਵਿੱਚ ਫਸੇ ਹੋਏ ਅਮਰੀਕੀ ਨਾਗਰਿਕਾਂ ਨੂੰ 31 ਅਗਸਤ ਤੱਕ ਬਾਹਰ ਕੱਢ ਲਏ ਜਾਣ ਦਾ ਆਦੇਸ਼ ਜਾਰੀ ਕੀਤਾ ਗਿਆ ਸੀ। ਉੱਥੇ ਹੀ ਉਨ੍ਹਾਂ ਨੇ ਅਮਰੀਕਾ ਵਿੱਚ ਆਪਣੇ ਫੌਜੀਆਂ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਐਲਾਨ ਕੀਤਾ ਹੈ ਕਿ ਇਸ ਤੋਂ ਬਾਅਦ ਵੀ ਅਮਰੀਕੀ ਫੌਜ ਨੂੰ ਉਥੇ ਤੈਨਾਤ ਰੱਖਿਆ ਜਾਵੇਗਾ। ਜਿਸ ਸਮੇਂ ਤੱਕ ਉਨ੍ਹਾਂ ਦੇ ਸਾਰੇ ਨਾਗਰਿਕਾਂ ਨੂੰ ਅਫਗਾਨਿਸਤਾਨ ਵਿਚੋਂ ਬਾਹਰ ਨਹੀਂ ਕੱਢਿਆ ਜਾਂਦਾ। ਅਮਰੀਕਾ ਦੇ 15 ਹਜ਼ਾਰ ਦੇ ਕਰੀਬ ਅਮਰੀਕੀ ਅਫ਼ਗ਼ਾਨਿਸਤਾਨ ਵਿਚ ਰਹਿੰਦੇ ਹਨ।

ਉੱਥੇ ਹੀ ਇਨ੍ਹਾਂ ਲੋਕਾਂ ਦੀ ਸੁਰੱਖਿਆ ਲਈ ਅਮਰੀਕੀ ਫ਼ੌਜ ਵੀ ਕਾਬੁਲ ਦੇ ਹਵਾਈ ਅੱਡੇ ਉਪਰ ਤੈਨਾਤ ਕੀਤੀ ਗਈ ਹੈ ਜਿਸ ਦੀ ਗਿਣਤੀ ਚਾਰ ਹਜ਼ਾਰ ਦੇ ਕਰੀਬ ਹੈ। ਸਾਰਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਫੌਜ ਦੀ ਗਿਣਤੀ ਨੂੰ 6 ਹਜ਼ਾਰ ਤੱਕ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਮਰੀਕੀ ਫੌਜੀਆਂ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ 31 ਅਗਸਤ ਤੋਂ ਬਾਅਦ ਦੀ ਸਮਾਂ-ਸੀਮਾ ਨੂੰ ਵੀ ਵਧਾਇਆ ਜਾ ਸਕਦਾ ਹੈ। ਕਿਉਂਕਿ ਤਾਲਿਬਾਨ ਦੇ ਕਬਜ਼ੇ ਕੀਤੇ ਜਾਣ ਤੋਂ ਬਾਅਦ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ।

error: Content is protected !!