ਹੁਣੇ ਹੁਣੇ ਅੰਮ੍ਰਿਤਸਰ ਏਅਰਪੋਰਟ ਤੋਂ ਅੰਤਰਾਸ਼ਟਰੀ ਯਾਤਰੀਆਂ ਲਈ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਜਿੱਥੇ ਕਰੋਨਾ ਦੇ ਚਲਦੇ ਹੋਏ ਅੰਤਰਰਾਸ਼ਟਰੀ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਉੱਥੇ ਹੀ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਵੀ ਛੁੱਟ ਗਏ ਸਨ। ਕੋਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੇ ਦੌਰਾਨ ਬਹੁਤ ਸਾਰੇ ਯਾਤਰੀ ਵਿਦੇਸ਼ਾਂ ਵਿਚ ਫਸ ਗਏ ਸਨ ਅਤੇ ਵਾਪਸ ਆਪਣੇ ਕੰਮ ਕਾਰ ਤੇ ਜਾਣ ਲਈ ਲੰਮੇ ਸਮੇਂ ਤਕ ਇੰਤਜ਼ਾਰ ਕਰਨਾ ਪਿਆ। ਉਥੇ ਹੀ ਭਾਰਤ ਵਿਚ ਕਰੋਨਾ ਦੀ ਦੂਜੀ ਲਹਿਰ ਅਤੇ ਡੈਲਟਾ ਵੈਰੀਐਂਟ ਦੇ ਕਾਰਨ ਵੀ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉੱਪਰ ਅਣਮਿਥੇ ਸਮੇਂ ਲਈ ਰੋਕ ਲਾ ਦਿੱਤੀ ਸੀ।

ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੁਣ ਮੁੜ ਕਈ ਹਵਾਈ ਸੇਵਾਵਾਂ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਵਿਦੇਸ਼ ਜਾਣ ਵਾਲੇ ਯਾਤਰੀਆਂ ਲਈ ਜਿਥੇ ਕਰੋਨਾ ਟੈਸਟ ਅਤੇ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ। ਉਥੇ ਹੀ ਹੁਣ ਅੰਮ੍ਰਿਤਸਰ ਦੇ ਹਵਾਈ ਅੱਡੇ ਉੱਪਰ ਹੀ ਸੰਯੁਕਤ ਅਰਬ ਅਮੀਰਾਤ ਜਾਣ ਵਾਲੇ ਯਾਤਰੀਆਂ ਲਈ ਰੈਪਿਡ ਪੀ ਸੀ ਆਰ ਟੈਸਟ ਕਰਨਾ ਲਾਜ਼ਮੀ ਕੀਤਾ ਗਿਆ ਹੈ।

ਹੁਣ ਹਵਾਈ ਅੱਡੇ ਤੋਂ ਵਿਦਾ ਹੋਣ ਸੰਯੁਕਤ ਅਰਬ ਅਮੀਰਾਤ ਜਾਣ ਵਾਲੇ ਯਾਤਰੀਆਂ ਲਈ ਹਵਾਈ ਅੱਡੇ ਉੱਪਰ ਹੀ ਟੈਸਟ ਦੀ ਸੁਵਿਧਾ ਉਪਲੱਬਧ ਕਰਵਾ ਦਿੱਤੀ ਗਈ ਹੈ। ਪਹਿਲਾ ਯਾਤਰੀਆਂ ਨੂੰ ਸੰਯੁਕਤ ਅਰਬ ਅਮੀਰਾਤ ਪਹੁੰਚਣ ਦੇ ਹਵਾਈ ਅੱਡੇ ਉੱਪਰ ਟੈਸਟ ਕਰਵਾਉਣ ਲਈ ਇੰਤਜ਼ਾਰ ਕਰਨਾ ਪੈਂਦਾ ਸੀ ਤੇ ਫਿਰ ਉਸ ਦੀ ਰਿਪੋਰਟ ਲਈ 24 ਤੋਂ 48 ਘੰਟੇ ਤੱਕ ਹੋਰ ਇੰਤਜ਼ਾਰ ਕਰਨਾ ਪੈਂਦਾ ਸੀ। ਹੁਣ ਯਾਤਰੀਆਂ ਦੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਗਿਆ ਹੈ।

ਯਾਤਰੀਆਂ ਦੇ ਜਾਣ ਤੋਂ ਪਹਿਲਾਂ ਹੀ ਹਵਾਈ ਅੱਡੇ ਉਪਰ ਕਰੋਨਾ ਦਾ ਇਹ ਟੈਸਟ ਕੀਤਾ ਜਾਵੇਗਾ ਅਤੇ ਇਸ ਦੀ ਰਿਪੋਰਟ ਵੀ ਅੱਧੇ ਘੰਟੇ ਵਿੱਚ ਆ ਜਾਂਦੀ ਹੈ। ਹੁਣ ਸਾਰੇ ਯਾਤਰੀ ਘੱਟ ਕੀਮਤ ਦੇ ਉਡਾਣ ਭਰਨ ਤੋਂ ਪਹਿਲਾਂ ਆਪਣਾ ਇਹ ਟੈਸਟ ਹਵਾਈ ਅੱਡੇ ਉੱਪਰ ਹੀ ਕਰਵਾ ਸਕਣਗੇ। ਉੱਥੇ ਹੀ ਸੰਯੁਕਤ ਅਰਬ ਅਮੀਰਾਤ ਵੱਲੋਂ ਵੀ ਉਡਾਣ ਤੋਂ ਪਹਿਲਾਂ ਕਰਵਾਏ ਗਏ ਇਸ ਟੈਸਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

error: Content is protected !!