ਹੁਣੇ ਹੁਣੇ ਇਥੇ ਅੱਗ ਨੇ ਮਚਾਈ ਭਾਰੀ ਤਬਾਹੀ ਮੌਕੇ ਤੇ 7 ਦੀ ਹੋਈ ਮੌਤ ਬਚਾਅ ਕਾਰਜ ਜੋਰਾਂ ਤੇ ਜਾਰੀ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਵਾਪਰ ਰਹੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਥੇ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਕੁਦਰਤੀ ਆਫਤਾਂ ਦੇ ਕਾਰਨ ਵੀ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਕੁਝ ਹਾਦਸੇ ਅਣਗਹਿਲੀ ਕਾਰਨ ਵਾਪਰ ਰਹੇ ਹਨ। ਦਰਪੇਸ਼ ਆਉਣ ਵਾਲੀਆਂ ਅਜਿਹੀਆਂ ਮੁਸ਼ਕਿਲਾਂ ਦੇ ਕਾਰਨ ਕਈ ਜਗ੍ਹਾ ਤੇ ਭਾਰੀ ਨੁਕਸਾਨ ਵੀ ਹੋ ਜਾਂਦਾ ਹੈ। ਜਿੱਥੇ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਇੱਥੇ ਅੱਗ ਨੇ ਭਾਰੀ ਤਬਾਹੀ ਮਚਾਈ ਹੈ ਜਿਥੇ ਬਚਾਅ ਕਾਰਜ ਜ਼ੋਰਾਂ ਸ਼ੋਰਾਂ ਨਾਲ ਜਾਰੀ ਹਨ ਅਤੇ ਸੱਤ ਲੋਕਾਂ ਦੀ ਮੌਤ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੁੰਬਈ ਦੇ ਤਾੜਦੇਵ ਇਲਾਕੇ ਵਿੱਚ ਭਾਟੀਆਂ ਹਸਪਤਾਲ ਦੇ ਨਜ਼ਦੀਕ ਵਾਪਰੀ ਹੈ। ਜਿੱਥੇ ਉਸ ਸਮੇਂ ਸਵੇਰ ਦੇ 7:30 ਵਜੇ ਦੇ ਕਰੀਬ ਹਾਹਾਕਾਰ ਮੱਚ ਗਈ, ਜਦੋਂ ਕਮਲਾ ਬਿਲਡਿੰਗ ਦੀ ਇਮਾਰਤ ਵਿਚ ਭਿਆਨਕ ਅੱਗ ਲੱਗ ਗਈ। 20 ਮੰਜ਼ਿਲਾ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਕਾਰਨ ਜਿੱਥੇ 7 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ। ਇਸ ਅੱਗ ਦੀ ਸੂਚਨਾ ਮਿਲਦੇ ਹੀ ਤੁਰੰਤ ਫਾਇਰ ਬ੍ਰਿਗੇਡ ਦੀਆਂ ਗਡੀਆਂ ਮੌਕੇ ਤੇ ਪਹੁੰਚੀਆਂ, ਇਨ੍ਹਾਂ 13 ਗੱਡੀਆਂ ਵੱਲੋਂ ਇਸ ਅੱਗ ਉਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਕਾਫੀ ਜੱਦੋਜਹਿਦ ਤੋਂ ਬਾਅਦ ਇਸ ਅੱਗ ਤੇ ਕਾਬੂ ਪਾਇਆ ਗਿਆ ਹੈ।

ਇਸ ਅੱਗ ਦੇ ਕਾਰਨ ਇਲਾਕੇ ਵਿਚ ਧੂੰਆਂ ਹੀ ਧੂੰਆਂ ਦਿਖਾਈ ਦੇ ਰਿਹਾ ਹੈ। ਦੱਸਿਆ ਗਿਆ ਹੈ ਕਿ ਇਹ ਅੱਗ ਇਮਾਰਤ ਦੀ ਅਠਾਰਵੀ ਮੰਜ਼ਲ ਤੇ ਲੱਗੀ, ਜਿਸ ਕਾਰਨ ਏਨਾ ਜ਼ਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਰਾਹਤ ਟੀਮਾਂ ਵੱਲੋਂ ਜਿੱਥੇ ਅਜੇ ਵੀ ਇਮਾਰਤ ਵਿੱਚੋਂ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ ਉਥੇ ਹੀ ਆਸ ਪਾਸ ਦੇ ਹਸਪਤਾਲਾਂ ਵਿੱਚ ਉਨ੍ਹਾਂ ਨੂੰ ਦਾਖਲ ਕਰਵਾਇਆ ਜਾ ਰਿਹਾ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮੇਅਰ ਵੱਲੋਂ ਦੱਸਿਆ ਗਿਆ ਹੈ ਕਿ ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਕਾਰਨ ਹਸਪਤਾਲ ਵਿੱਚ ਬੈੱਡ ਭਰ ਚੁੱਕੇ ਹਨ ਅਤੇ ਆਸ ਪਾਸ ਦੇ ਹਸਪਤਾਲਾਂ ਤੋਂ ਵੀ ਬੈਡ ਖਾਲੀ ਕਰਵਾਏ ਜਾ ਰਹੇ ਹਨ। ਇਸ ਹਾਦਸੇ ਦੇ ਕਾਰਨਾਂ ਦੀ ਅਜੇ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ ਪਰ ਉਥੇ ਹੀ ਇਹ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ ਕਿ ਇਹ ਹਾਦਸਾ ਸ਼ਾਰਟ ਸਰਕਟ ਕਾਰਨ ਵਾਪਰਿਆ ਹੈ।

error: Content is protected !!