ਹੁਣੇ ਹੁਣੇ ਇਥੇ ਆਇਆ ਭਿਆਨਕ ਭੂਚਾਲ, ਕਈ ਮਰੇ ਬਚਾਅ ਕਾਰਜ ਜੋਰਾਂ ਤੇ ਜਾਰੀ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿਚ ਜਿੱਥੇ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੂੰ ਅਜੇ ਤਕ ਠੱਲ ਨਹੀਂ ਪਾਈ ਗਈ ਹੈ। ਇਸ ਕਰੋਨਾ ਦੇ ਪ੍ਰਭਾਵ ਹੇਠ ਦੁਨੀਆਂ ਦੇ ਸਾਰੇ ਦੇਸ਼ ਆਏ ਹੋਏ ਹਨ। ਸਾਰੇ ਦੇਸ਼ਾਂ ਵੱਲੋਂ ਜਿਥੇ ਕਰੋਨਾ ਟੀਕਾਕਰਣ ਮੁਹਿੰਮ ਆਰੰਭ ਕੀਤੀ ਗਈ ਹੈ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਸਮੇਂ-ਸਮੇਂ ਤੇ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਕੁਦਰਤੀ ਆਫਤਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਜਿਸ ਨਾਲ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਜਿੱਥੇ ਇਨਸਾਨ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾਂਦਾ ਹੈ।

ਉਥੇ ਹੀ ਕੁਦਰਤ ਵੱਲੋਂ ਵੀ ਆਪਣੇ ਹੋਣ ਦਾ ਅਹਿਸਾਸ ਕਰਵਾ ਦਿੱਤਾ ਜਾਂਦਾ ਹੈ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਜਿਸ ਵਿਚ ਹੜ੍ਹ ,ਭੂਚਾਲ ,ਤੁਫਾਨ, ਅਸਮਾਨੀ ਬਿਜਲੀ, ਸਮੁੰਦਰੀ ਤੂਫ਼ਾਨ, ਜੰਗਲੀ ਅੱਗ, ਭਾਰੀ ਬਰਸਾਤ ਅਤੇ ਕਈ ਰਹੱਸਮਈ ਬੀਮਾਰੀਆਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਸਭ ਨਾਲ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਜਿਸ ਕਾਰਨ ਲੋਕਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਹੁਣ ਇਥੇ ਆਏ ਭੁਚਾਲ ਨਾਲ ਧਰਤੀ ਕੰਬ ਗਈ ਹੈ।

ਜਿਸ ਨਾਲ ਲੋਕਾਂ ਨੂੰ ਭਾਜੜਾਂ ਪੈ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਵਾਰ ਫਿਰ ਤੋਂ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਚੀਨ ਦੇ ਵਿਚ ਭੂਚਾਲ ਦੇ ਵੱਡੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ ਸਵੇਰੇ ਸਥਾਨਕ ਸਮੇਂ 4:33 ਮਿੰਟ ਤੇ ਆਏ ਇਸ ਤੇਜ਼ ਭੂਚਾਲ ਦੇ ਝਟਕਿਆਂ ਨਾਲ ਲੋਕਾਂ ਵਿਚ ਹਾਹਾਕਾਰ ਮੱਚ ਗਈ ਅਤੇ ਲੋਕਾਂਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਚੀਨ ਦੱਖਣ-ਪੱਛਮੀ ਸਿਚੁਆਨ ਸੂਬੇ ਵਿਚ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.0 ਮਾਪੀ ਗਈ ਹੈ।

ਇਸ ਭੁਚਾਲ ਦੇ ਆਉਣ ਨਾਲ ਕਈ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਲੋਕਾਂ ਨੂੰ ਬਚਾਉਣ ਦੇ ਕਾਰਜ ਸਰਕਾਰ ਵਲੋਂ ਸ਼ੁਰੂ ਕਰ ਦਿਤੇ ਗਏ ਹਨ। ਚੀਨ ਦੇ ਲੁਝੋਊ ਸ਼ਹਿਰ ਵਿਚ 3 ਹਜਾਰ ਤੋਂ ਜਿਆਦਾ ਲੋਕਾਂ ਨੂੰ ਬਚਾ ਕਾਰਜਾਂ ਚ ਲਗਾਇਆ ਗਿਆ ਹੈ। ਬਚਾਅ ਕਾਰਜ ਜੋਰਾਂ ਤੇ ਜਾਰੀ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭੂਚਾਲ ਆਉਣ ਦੀਆਂ ਖਬਰਾਂ ਆਏ ਦਿਨ ਸਾਹਮਣੇ ਆਈਆਂ ਹਨ। ਜਿੱਥੇ ਕਈ ਦੇਸ਼ਾਂ ਵਿੱਚ ਆਏ ਭੂਚਾਲ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋਇਆ ਹੈ।

error: Content is protected !!