ਹੁਣੇ ਹੁਣੇ ਇਸ ਪੰਜਾਬੀ ਕਲਾਕਾਰ ਨੇ ਪ੍ਰੀਵਾਰ ਸਮੇਤ ਖਾਦਾ ਜਾਹਿਰ, ਹੋਈਆਂ ਮੌਤਾਂ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕੀਤੀ ਗਈ ਤਾਲਾਬੰਦੀ ਦੇ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਚੁੱਕੇ ਹਨ ਜਿਸ ਕਾਰਨ ਕਈ ਲੋਕਾਂ ਦੇ ਮਾਨਸਿਕ ਤਣਾਅ ਦੇ ਕਾਰਨ ਉਨ੍ਹਾਂ ਵੱਲੋਂ ਆਪਣੀ ਜ਼ਿੰਦਗੀ ਲਈ ਗਲਤ ਫੈਸਲੇ ਲਏ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਨੇ ਆਰਥਿਕ ਮੰਦੀ ਦੇ ਚਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਆਮ ਲੋਕਾਂ ਤੋਂ ਇਲਾਵਾ ਬਹੁਤ ਸਾਰੇ ਅਜਿਹੇ ਕਲਾਕਾਰ ਵੀ ਇਨ੍ਹਾਂ ਵਿੱਚ ਸ਼ਾਮਲ ਹੁੰਦੇ ਹਨ ਜੋ ਅੱਜ ਬੇਰੁਜ਼ਗਾਰੀ ਦੇ ਕਾਰਨ ਕਦਮ ਚੁੱਕਣ ਲਈ ਮਜਬੂਰ ਹੋਏ ਹਨ। ਉਥੇ ਹੀ ਕੁਝ ਲੋਕ ਆਪਣੇ ਘਰੇਲੂ ਵਿਵਾਦ ਅਤੇ ਪਰਿਵਾਰਕ ਝਗੜਿਆਂ ਦੇ ਕਾਰਨ ਅਜਿਹੇ ਕਦਮ ਚੁੱਕ ਰਹੇ ਹਨ।

ਹੁਣ ਇਸ ਮਸ਼ਹੂਰ ਪੰਜਾਬੀ ਕਲਾਕਾਰ ਨੇ ਪਰਿਵਾਰ ਸਮੇਤ ਜ਼ਹਿਰ ਖਾ ਰਿਹਾ ਹੈ ਜਿਥੇ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਅਧੀਨ ਆਉਦੀ ਤਹਿਸੀਲ ਨਕੋਦਰ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਟਿਕਟੋਕ ਸਟਾਰ ਜਸਪ੍ਰੀਤ ਸਿੰਘ ਵੱਲੋਂ ਆਪਣੇ ਮਾਸੂਮ ਬੱਚਿਆਂ ਨਾਲ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਗਈ। ਉਨ੍ਹਾਂ ਦੀ ਹਾਲਤ ਗੰਭੀਰ ਹੋਣ ਤੇ ਨਕੋਦਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਜਸਪ੍ਰੀਤ ਸਿੰਘ ਅਤੇ ਉਸ ਦੀ 7 ਸਾਲਾਂ ਦੀ ਧੀ ਮਨਰੂਪ ਕੌਰ ਦੀ ਮੌਤ ਹੋ ਜਾਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਕਲਾਕਾਰ ਜਸਪ੍ਰੀਤ ਸਿੰਘ ਨੂਰਮਹਿਲ ਦੇ ਅਧੀਨ ਆਉਂਦੇ ਪਿੰਡ ਪੰਡੋਰੀ ਦਾ ਰਹਿਣ ਵਾਲਾ ਸੀ ਜਿਸ ਦਾ ਵਿਆਹ ਲੱਗਭੱਗ ਸੱਤ ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦੀ ਪਤਨੀ ਅਮਨਦੀਪ ਕੌਰ ਟਿਕਟਾਕ ਅਤੇ ਇੰਸਟਾਗ੍ਰਾਮ ਦੀ ਸਟਾਰ ਹੈ। ਜੋ ਪਿਛਲੇ ਕੁਝ ਦਿਨ ਪਹਿਲਾਂ ਹੀ ਆਪਣੇ ਪਤੀ ਅਤੇ ਬੱਚਿਆਂ ਨੂੰ ਛੱਡ ਕੇ ਚੰਡੀਗੜ੍ਹ ਚਲੀ ਗਈ ਸੀ ਅਤੇ ਜਿਸ ਨੇ ਉੱਥੇ ਜਾ ਕੇ ਦੂਜਾ ਵਿਆਹ ਕਰਵਾ ਲਿਆ ਹੈ ਆਪਣੇ ਪਹਿਲੇ ਪਤੀ ਜਸਪ੍ਰੀਤ ਸਿੰਘ ਉਪਰ ਤਲਾਕ ਲਈ ਦਬਾਅ ਬਣਾ ਰਹੀ ਸੀ।

ਜਿਸ ਬਾਰੇ ਜਸਪ੍ਰੀਤ ਸਿੰਘ ਵੱਲੋਂ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਅੱਜ ਵਾਪਰੀ ਇਸ ਘਟਨਾ ਨੂੰ ਲੈ ਕੇ ਐਸਐਚਓ ਗੁਰਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਜਸਪ੍ਰੀਤ ਅਤੇ ਉਸ ਦੀ ਬੇਟੀ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਸਪ੍ਰੀਤ ਸਿੰਘ ਮਾਨਸਿਕ ਤਣਾਅ ਦੇ ਦੌਰ ਵਿੱਚ ਚੱਲ ਰਿਹਾ ਸੀ ਜਿਸ ਵੱਲੋਂ ਅਜਿਹਾ ਕਦਮ ਚੁੱਕਿਆ ਗਿਆ, ਜਿਸ ਵਿਚ ਉਸ ਦੀ ਅਤੇ ਉਸ ਦੀ ਧੀ ਦੀ ਮੌਤ ਹੋ ਚੁੱਕੀ ਹੈ ਅਤੇ ਬੇਟਾ ਅਜੇ ਵੀ ਗੰਭੀਰ ਸਥਿਤੀ ਵਿੱਚ ਹੈ। ਇਸ ਘਟਨਾ ਦੀ ਇਲਾਕੇ ਵਿਚ ਚਰਚਾ ਹੋ ਰਹੀ ਹੈ।
 

error: Content is protected !!