ਹੁਣੇ ਹੁਣੇ ਏਥੇ ਗੁਰਦਵਾਰਾ ਸਾਹਿਬ ਚ ਹੋਇਆ ਵੱਡਾ ਬੰਬ ਧਮਾਕਾ ਫੈਲੀ ਦਹਿਸ਼ਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਜਿੱਥੇ ਪਹਿਲਾਂ ਕਰੋਨਾ ਦੀ ਦਹਿਸ਼ਤ ਛਾਈ ਹੋਈ ਸੀ ਉਥੇ ਹੀ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਅਤੇ ਜਿਸ ਦਾ ਅਸਰ ਦੇਸ਼ ਦੇ ਹਾਲਾਤਾਂ ਉਪਰ ਵੀ ਪੈਂਦਾ ਹੈ। ਵਾਪਰਨ ਵਾਲੀਆਂ ਅਜਿਹੀਆਂ ਗੈਰ ਸਮਾਜਿਕ ਘਟਨਾਵਾਂ ਦੇ ਕਾਰਨ ਲੋਕਾਂ ਵਿਚ ਡਰ ਕਾਰਨ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਬੀਤੇ ਮਹੀਨੇ ਜਿੱਥੇ ਅਫਗਾਨਿਸਤਾਨ ਤੇ ਵਿੱਚ ਤਾਲਿਬਾਨ ਵੱਲੋਂ ਕਬਜ਼ਾ ਕਰ ਲਿਆ ਗਿਆ ਸੀ। ਉਥੇ ਹੀ ਉਨ੍ਹਾਂ ਦੀ ਦਹਿਸ਼ਤ ਦੇ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਦੇਸ਼ ਨੂੰ ਛੱਡ ਕੇ ਵਿਦੇਸ਼ਾਂ ਦਾ ਰੁਖ਼ ਕੀਤਾ ਗਿਆ ਸੀ।

ਜਿਨ੍ਹਾਂ ਨੂੰ ਫੌਜ ਦੇ ਜਹਾਜ਼ਾਂ ਵੱਲੋਂ ਅਫਗਾਨਿਸਤਾਨ ਵਿਚੋਂ ਬਾਹਰ ਕੱਢਿਆ ਗਿਆ ਸੀ। ਹੁਣ ਏਥੇ ਗੁਰਦਵਾਰਾ ਸਾਹਿਬ ਵਿੱਚ ਵੱਡਾ ਬੰਬ ਧਮਾਕਾ ਹੋਣ ਕਾਰਨ ਫੈਲੀ ਦਹਿਸ਼ਤ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਅਫਗਾਨਿਸਤਾਨ ਤੇ ਗੁਰਦੁਆਰਾ ਸਾਹਿਬ ਵੱਡਾ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਭਿਆਨਕ ਬੰਬ ਧਮਾਕਾ ਅਫਗਾਨਿਸਤਾਨ ‘ਚ ਗੁਰਦੁਆਰਾ ਕਰਤੇ ਪਰਵਾਨ ਕੋਲ ਇਕ ਚੌਕ ਵਿਚ ਵਿੱਚ ਹੋਇਆ ਹੈ ਜਿੱਥੇ ਇਸ ਬੰਬ ਧਮਾਕੇ ਦੇ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਇਸ ਹੋਏ ਬੰਬ ਧਮਾਕੇ ਵਿੱਚ ਕਿਸੇ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਉਥੇ ਹੀ ਇਸ ਭਿਆਨਕ ਬੰਬ ਧਮਾਕੇ ਨਾਲ ਗੁਰਦੁਆਰੇ ਤੇ ਸ਼ੀਸ਼ੇ ਟੁਟ ਗਏ ਹਨ। ਇਸ ਹਾਦਸੇ ਕਾਰਨ ਉਨ੍ਹਾਂ ਸਿੱਖ ਅਤੇ ਹਿੰਦੂ ਪਰਵਾਰਾ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਜੋ ਇਸ ਸਮੇਂ ਉਥੇ ਮੌਜੂਦ ਹਨ। ਅਫਗਾਨਿਸਤਾਨ ਤੇ ਵਿੱਚ ਘੱਟ ਗਿਣਤੀ ਵਿੱਚ ਸਿੱਖ ਅਤੇ ਹਿੰਦੂ ਪਰਿਵਾਰ ਰਹਿ ਗਏ ਹਨ। ਜੋ ਸਾਰੇ ਸੁਰੱਖਿਅਤ ਹਨ। ਪਰ ਹਾਲਤ ਗੰਭੀਰ ਹੋਣ ਕਾਰਨ ਲੋਕਾਂ ਵਿਚ ਡਰ ਵੇਖਿਆ ਜਾ ਰਿਹਾ ਹੈ।

ਇਸ ਬੰਬ ਧਮਾਕੇ ਦੀ ਜਾਣਕਾਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਜਿਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਬਾਰੇ ਕਾਬੁਲ ਦੀ ਸੰਗਤ ਵੱਲੋਂ ਦੱਸਿਆ ਗਿਆ ਹੈ। ਉੱਥੇ ਹੀ ਗੁਰਦੁਆਰਾ ਸਾਹਿਬ ਵਿਚ ਕਿਸੇ ਵੀ ਆਉਣ-ਜਾਣ ਵਾਲੇ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਗੁਰਦੁਆਰੇ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਹਨ।

error: Content is protected !!