ਹੁਣੇ ਹੁਣੇ ਕਨੇਡਾ ਚ ਬੈਠੀ ਬੇਅੰਤ ਕੌਰ ਬਾਰੇ ਆ ਗਈ ਵੱਡੀ ਖਬਰ – ਹੋ ਗਈ ਇਹ ਵੱਡੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ

ਅੱਜ ਦੀ ਨੌਜਵਾਨ ਪੀੜ੍ਹੀ ਵੱਲੋਂ ਵਿਦੇਸ਼ ਜਾਣ ਦਾ ਸੁਪਨਾ ਵੇਖਿਆ ਜਾਂਦਾ ਹੈ। ਉੱਥੇ ਹੀ ਵਿਦੇਸ਼ ਜਾਣ ਲਈ ਕਈ ਤਰ੍ਹਾਂ ਦੇ ਤਰੀਕੇ ਅਪਣਾਏ ਜਾਂਦੇ ਹਨ। ਅੱਜ ਦੇ ਦੌਰ ਵਿੱਚ ਬਹੁਤ ਸਾਰੇ ਪਰਿਵਾਰਾਂ ਵੱਲੋਂ ਆਪਣੇ ਮੁੰਡੇ ਕੁੜੀਆਂ ਦਾ ਵਿਆਹ ਕਰ ਕੇ ਉਨ੍ਹਾਂ ਨੂੰ ਵਿਦੇਸ਼ ਭੇਜੇ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉੱਥੇ ਹੀ ਬਹੁਤ ਸਾਰੇ ਧੋਖਾਧੜੀ ਅਤੇ ਠੱਗੀ ਵਰਗੇ ਮਾਮਲੇ ਵੀ ਦੇਖੇ ਜਾ ਸਕਦੇ ਹਨ। ਜਿੱਥੇ ਬਹੁਤ ਸਾਰੀਆਂ ਲੜਕੀਆਂ ਆਇਲਸ ਕਰਕੇ ਸਹੁਰਿਆਂ ਦੇ ਪੈਸੇ ਸਦਕਾ ਵਿਦੇਸ਼ ਚਲੇ ਜਾਂਦੀਆਂ ਹਨ। ਉੱਥੇ ਜਾ ਕੇ ਹੀ ਆਪਣੇ ਜੀਵਨ ਸਾਥੀ ਨੂੰ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ।

ਹੁਣ ਕੈਨੇਡਾ ਵਿੱਚ ਬੈਠੀ ਬੇਅੰਤ ਕੌਰ ਬਾਰੇ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਵੱਡੀ ਕਾਰਵਾਈ ਹੋ ਗਈ ਹੈ। ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ਉਪਰ ਆਏ ਦਿਨ ਹੀ ਚਰਚਾ ਵਿੱਚ ਬਣੇ ਰਹਿਣ ਵਾਲਾ ਕੇਸ ਲਵਪ੍ਰੀਤ ਖੁਦਕੁਸ਼ੀ ਕਾਂਡ ਇਕ ਵਾਰ ਫਿਰ ਤੋਂ ਚਰਚਾ ਵਿਚ ਆ ਗਿਆ ਹੈ। ਜਿੱਥੇ ਲੜਕੇ ਵੱਲੋਂ ਉਸ ਨੂੰ ਵਿਦੇਸ਼ ਨਾ ਬੁਲਾਏ ਜਾਣ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਜਿਸ ਦਾ ਦੋਸ਼ੀ ਉਸ ਦੀ ਪਤਨੀ ਬੇਅੰਤ ਕੌਰ ਨੂੰ ਠਹਿਰਾਇਆ ਗਿਆ ਹੈ। ਉੱਥੇ ਹੀ ਹੁਣ ਲਵਪ੍ਰੀਤ ਦੀ ਪੋਸਟਮਾਰਟਮ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਜੋ ਕਿ ਹੁਣ ਸਾਹਮਣੇ ਆ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲਵਪ੍ਰੀਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੇਅੰਤ ਕੌਰ ਦੇ ਖਿਲਾਫ ਕੇਸ ਦਰਜ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ ਜਿੱਥੇ ਪਹਿਲਾਂ ਹੀ ਬੇਅੰਤ ਕੌਰ ਉਪਰ ਧੋਖਾਧੜੀ ਦਾ 420 ਦਾ ਕੇਸ ਦਰਜ ਕੀਤਾ ਗਿਆ ਹੈ। ਹੁਣ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਡੀਐੱਸਪੀ ਵਿਸ਼ਵਜੀਤ ਸਿੰਘ ਵੱਲੋਂ ਲਵਪ੍ਰੀਤ ਨੂੰ ਮੌਤ ਲਈ ਮਜਬੂਰ ਕੀਤੇ ਜਾਣ ਤੇ ਬੇਅੰਤ ਕੌਰ ਦੇ ਖਿਲਾਫ ਧਾਰਾ 306 ਦਾ ਕੇਸ ਦਰਜ ਕਰ ਲਿਆ ਗਿਆ ਹੈ। ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਬਰਨਾਲਾ ਪੁਲਿਸ ਵੱਲੋਂ ਇਸ ਕੇਸ ਸਬੰਧੀ ਇਕ ਐਸ ਆਈ ਟੀ ਦੀ ਟੀਮ ਵੀ ਬਣਾਈ ਗਈ ਹੈ।

ਜੋ ਇਸ ਸਾਰੇ ਮਾਮਲੇ ਦੀ ਜਾਂਚ ਕਰੇਗੀ, ਉਸ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਪੀੜਤ ਪਰਿਵਾਰ ਵੱਲੋਂ ਬੇਅੰਤ ਕੌਰ ਦੇ ਖਿਲਾਫ ਮਾਮਲਾ ਦਰਜ ਕੀਤੇ ਜਾਣ ਲਈ ਪਿਛਲੇ ਦਿਨੀਂ ਬਰਨਾਲਾ ਦੇ ਥਾਣਾ ਵਿੱਚ ਲੋਕਾਂ ਵੱਲੋਂ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ ਸੀ।

error: Content is protected !!