ਹੁਣੇ ਹੁਣੇ ਕਨੇਡਾ ਤੋਂ ਆਈ ਅਜਿਹੀ ਮਾੜੀ ਖਬਰ , ਸੁਣ ਲੋਕਾਂ ਦੇ ਉਡ ਗਏ ਚਿਹਰੇ

ਆਈ ਤਾਜਾ ਵੱਡੀ ਖਬਰ

ਚੀਨ ਦੇ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਪੂਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ, ਉਥੇ ਹੀ ਕਰੋਨਾ ਦੀ ਅਗਲੀ ਲਹਿਰ ਨੇ ਇਸ ਦੁਨੀਆਂ ਨੂੰ ਡਰ ਦੇ ਸਾਏ ਹੇਠ ਰੱਖਿਆ ਹੋਇਆ ਹੈ। ਇਸ ਕਰੋਨਾ ਦੇ ਕਾਰਨ ਬੁਹਤ ਸਾਰੇ ਲੋਕ ਇਸ ਦੁਨੀਆਂ ਨੂੰ ਹਮੇਸ਼ਾਂ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਥੇ ਹੀ ਇਸਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿੱਚ ਤਾਲਾਬੰਦੀ ਕੀਤੀ ਗਈ ਹੈ। ਪਿੱਛਲੇ ਸਾਲ ਦਸੰਬਰ ਵਿਚ ਬ੍ਰਿਟੇਨ ਵਿਚ ਮਿਲੇ ਕਰੋਨਾ ਦੇ ਨਵੇਂ ਸਟਰੇਨ ਕਾਰਨ ਦੁਨੀਆਂ ਫਿਰ ਤੋਂ ਚਿੰਤਾ ਵਿੱਚ ਹੈ।

ਹੁਣ ਕੈਨੇਡਾ ਤੋਂ ਇੱਕ ਅਜਿਹੀ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਲੋਕ ਵੀ ਚਿੰਤਾ ਵਿਚ ਹਨ। ਕੈਨੇਡਾ ਸਰਕਾਰ ਵੱਲੋਂ ਸੂਬੇ ਅੰਦਰ ਮਿਲੇ ਕਰੋਨਾ ਦੇ ਨਵੇਂ ਕੇਸਾਂ ਨੂੰ ਦੇਖਦੇ ਹੋਏ ਆਪਣੀਆਂ ਸਰਹੱਦਾਂ ਤੇ ਚੌਕਸੀ ਵਧਾ ਦਿੱਤੀ ਹੈ। ਉਥੇ ਹੀ ਕੈਨੇਡਾ ਵਿੱਚ ਕੁਝ ਬ੍ਰਿਟੇਨ ਵਿਚ ਮਿਲਣ ਵਾਲੇ ਨਵੇਂ ਵਾਇਰਸ ਦੇ ਕੇਸ ਸਾਹਮਣੇ ਆਏ ਹਨ। ਕੈਨੇਡਾ ਵਿੱਚ ਰੋਜ਼ ਹੀ ਕੇਸਾਂ ਵਿਚ ਵਾਧਾ ਹੋ ਰਿਹਾ ਹੈ। ਓਂਟਾਰੀਓ ਦੀ covid 19 ਵਿਗਿਆਨਕ ਸਲਾਹਕਾਰ ਕਮੇਟੀ ਦੇ ਇਕ ਚੋਟੀ ਦੇ ਡਾਕਟਰ ਵੱਲੋਂ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਕਿਹਾ ਗਿਆ ਹੈ

ਕਿ ਅਗਰ ਯੂ ਕੇ ਵਾਲੀ ਸਥਿਤੀ ਕੈਨੇਡਾ ਵਿੱਚ ਬਣ ਜਾਂਦੀ ਹੈ ਤਾਂ ਸੂਬੇ ਅੰਦਰ ਹਰ ਰੋਜ਼ ਫ਼ਰਵਰੀ ਦੇ ਅਖੀਰ ਤੱਕ ਹਰ ਰੋਜ਼ ਹੀ ਸੂਬੇ ਅੰਦਰ 40,000 ਹਜ਼ਾਰ ਨਵੇਂ ਕੇਸ ਸਾਹਮਣੇ ਆ ਸਕਦੇ ਹਨ। ਅਗਰ ਲੋਕ ਇਸ ਤਾਲਾਬੰਦੀ ਨੂੰ ਗੰਭੀਰਤਾ ਨਾਲ ਨਹੀਂ ਮੰਨਦੇ ਤਾਂ ਸਥਿਤੀ ਹੋਰ ਵੀ ਖਤਰਨਾਕ ਹੋ ਸਕਦੀ ਹੈ। ਕਿਉਂਕਿ ਬ੍ਰਿਟੇਨ ਵਿਚ ਮਿਲਣ ਵਾਲਾ ਨਵਾਂ ਸਟਰੇਨ ਪਹਿਲਾਂ ਦੇ ਮੁਕਾਬਲੇ ਜ਼ਿਆਦਾ ਖਤਰਨਾਕ ਹੈ। ਕਰੋਨਾ ਵਾਇਰਸ ਦਾ ਨਵਾਂ ਸਟਰੇਨ ਉਨਟਾਰੀਓ ਦੇ covid 19 ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਕਰ ਸਕਦਾ ਹੈ।

ਇਸ ਲਈ ਹੀ ਪਿਛਲੇ ਹਫਤੇ ਸੂਬੇ ਅੰਦਰ ਲਗਾਈ ਗਈ ਐਮਰਜੈਂਸੀ ਦੌਰਾਨ ਲੋਕਾਂ ਨੂੰ ਇਨ੍ਹਾਂ ਪਾਬੰਦੀਆਂ ਨੂੰ ਗੰਭੀਰਤਾ ਨਾਲ ਲੈਣ ਲਈ ਅਪੀਲ ਕੀਤੀ ਗਈ ਹੈ, ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਡਾਕਟਰ ਪੀਟਰ ਜੂਨੀ ਵੱਲੋਂ ਸ਼ਨੀਵਾਰ ਨੂੰ ਇਕ ਇੰਟਰਵਿਊ ਵਿਚ ਸੂਬੇ ਦੇ ਲੋਕਾਂ ਨੂੰ ਲਗਾਈਆਂ ਗਈਆਂ ਪਾਬੰਦੀਆਂ ਦੀ ਗੰਭੀਰਤਾ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ

error: Content is protected !!