ਹੁਣੇ ਹੁਣੇ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਬਾਰੇ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ 26 ਨਵੰਬਰ ਤੋਂ ਕਿਸਾਨ ਜਥੇ ਬੰਦੀਆਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਧਰਨੇ ਦਿੱਤੇ ਜਾ ਰਹੇ ਹਨ। ਭਾਰਤ ਦੀਆਂ ਸਭ ਕਿਸਾਨ ਜਥੇ ਬੰਦੀਆਂ ਵੱਲੋਂ ਦਿੱਲੀ ਦੇ ਵੱਖ-ਵੱਖ ਰਸਤਿਆਂ ਨੂੰ ਰੋਕ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਵਿੱਚ ਹਰ ਵਰਗ ਵੱਲੋਂ ਵੱਧ-ਚੜ੍ਹ ਕੇ ਸਹਿਯੋਗ ਕੀਤਾ ਜਾ ਰਿਹਾ ਹੈ। ਵਿਦੇਸ਼ਾਂ ਵਿੱਚ ਵੀ ਵੱਸਦੇ ਭਾਰਤੀਆਂ ਅਤੇ ਪੰਜਾਬੀਆਂ ਵੱਲੋਂ ਇਸ ਸੰਘਰਸ਼ ਨੂੰ ਕਾਮਯਾਬ ਕਰਨ ਲਈ ਹਰ ਇਕ ਤਰ੍ਹਾਂ ਦੀ ਸਹੂਲਤ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮੁਹਈਆ ਕਰਵਾਈ ਜਾ ਰਹੀ ਹੈ।

ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਨਤੀਜਾ ਰਹੀਆਂ ਹਨ। ਕਿਸਾਨ ਜਥੇ ਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਤੋਂ ਗਲ ਬਾਤ ਕਰਨ ਦਾ ਸੱਦਾ ਦਿੱਤਾ ਗਿਆ ਸੀ। ਹੁਣ ਕਿਸਾਨਾਂ ਦੀ ਕੇਂਦਰ ਨਾਲ ਹੋ ਰਹੀ ਮੀਟਿੰਗ ਸਮਾਪਤ ਹੋ ਗਈ ਹੈ ਤੇ ਨਤੀਜਾ ਸਾਹਮਣੇ ਆ ਗਿਆ ਹੈ। ਅੱਜ ਕਿਸਾਨਾਂ ਅਤੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ ਛੇਵੇਂ ਦੌਰ ਦੀ ਗੱਲ ਬਾਤ ਦਿੱਲੀ ਦੇ ਵਿਗਿਆਨ ਭਵਨ ਵਿੱਚ ਹੋ ਗਈ ਹੈ।

ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਲ ਨਹੀਂ ਹੋਏ ਹਨ। ਇਸ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਰੇਲਵੇ ਮੰਤਰੀ ਪਿਊਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਸ਼ਾਮਲ ਹੋਏ ਸਨ। ਕਿਸਾਨ ਜਥੇ ਬੰਦੀਆਂ ਕੜਾਕੇ ਦੀ ਠੰਢ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਹਨ। ਅੱਜ ਦੀ ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰ ਕਰ ਲਿਆ ਹੈ ,ਜਿਸ ਵਿੱਚ ਇੱਕ ਕਰੋੜ ਰੁਪਏ ਜੁਰਮਾਨੇ ਦੀ ਤਜਵੀਜ਼ ਅਤੇ ਪਰਾਲੀ ਤੇ ਮੁੱਦੇ ਨੂੰ ਕੇਂਦਰ ਸਰਕਾਰ ਵੱਲੋਂ ਮੰਨ ਲਿਆ ਗਿਆ ਹੈ।

ਅੱਜ ਕੀਤੀ ਗਈ ਮੀਟਿੰਗ ਪਹਿਲਾਂ 29 ਦਿਸੰਬਰ ਨੂੰ ਤੈਅ ਕੀਤੀ ਗਈ ਸੀ। ਕਿਸਾਨ ਜਥੇ ਬੰਦੀਆਂ ਦੇ ਨੁਮਾਇੰਦਿਆਂ ਨੇ ਦੱਸਿਆ ਹੈ ਕਿ ਅੱਜ ਦੀ ਮੀਟਿੰਗ ਵਿੱਚ ਵੀ ਕੇਂਦਰ ਸਰਕਾਰ ਵੱਲੋਂ ਪਹਿਲੀਆ ਪੰਜ ਬੈਠਕਾਂ ਦੀ ਤਰਕ ਦੇ ਅਧਾਰ ਤੇ ਹੀ ਗੱਲ ਕੀਤੀ ਜਾ ਰਹੀ ਸੀ। ਪਰ ਅੱਜ ਦੀ ਮੀਟਿੰਗ ਵਿੱਚ ਸਰਕਾਰ ਇਕ ਕਦਮ ਪਿੱਛੇ ਹਟਦੀ ਨਜ਼ਰ ਆ ਰਹੀ ਹੈ। ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਅਜੇ ਵੀ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ

ਸਰਕਾਰ ਵੱਲੋਂ ਐਮਐਸਪੀ ਤੇ ਲਿਖਤ ਗਾਰੰਟੀ ਨੂੰ ਦੁਹਰਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਅਜੇ ਚੱਲ ਰਹੀ ਹੈ। ਇਸ ਦਾ ਅੱਗੇ ਬੈਠਕ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕੇਂਦਰ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਦੀ ਹੈ। ਜਾਂ ਪਹਿਲਾਂ ਵਾਂਗ ਹੀ ਕਿਸਾਨਾਂ ਨੂੰ ਟਾਲ ਦਿੰਦੀ ਹੈ। ਸਰਕਾਰ ਵੱਲੋਂ ਹੁਣ ਐਮਐਸਪੀ ਤੇ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦੇਣ ਦੀ ਗੱਲ ਮਨਜ਼ੂਰ ਕਰ ਲਈ ਗਈ ਹੈ। ਉਥੇ ਹੀ ਹੁਣ ਅਗਲੀ ਮੀਟਿੰਗ 4 ਜਨਵਰੀ ਨੂੰ ਹੋਣੀ ਤੈਅ ਕੀਤੀ ਗਈ ਹੈ।

error: Content is protected !!