ਹੁਣੇ ਹੁਣੇ ਕੱਲ੍ਹ ਅਤੇ ਪਰਸੋਂ ਲਈ ਕਿਸਾਨ ਜਥੇ ਬੰਦੀਆਂ ਨੇ ਕੀਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਹਾਲਾਤ ਇਸ ਸਮੇਂ ਖੇਤੀ ਅੰਦੋਲਨ ਦੇ ਕਾਰਨ ਤ-ਣਾ-ਅ-ਪੂ-ਰ-ਨ ਬਣੇ ਹੋਏ ਹਨ। ਜਿਥੇ ਇਕ ਪਾਸੇ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਦੇ ਵਿੱਚ ਸੋਧ ਕਰਕੇ ਜਾਰੀ ਕਰਨ ਤੋਂ ਬਾਅਦ ਇਨ੍ਹਾਂ ਦੇ ਫਾਇਦੇ ਕਿਸਾਨਾਂ ਨੂੰ ਗਿਣਾ ਰਹੀ ਹੈ ਉਥੇ ਹੀ ਦੂਜੇ ਪਾਸੇ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਜਥੇ ਬੰਦੀਆਂ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਲੋਕ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ਉਪਰ ਅੜੇ ਹੋਏ ਹਨ। ਇਨ੍ਹਾਂ ਕਿਸਾਨ ਮਜ਼ਦੂਰ ਜਥੇ ਬੰਦੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਜਦੋਂ ਤਕ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀ ਲੈ ਲੈਦੀਂ ਉਦੋਂ ਤੱਕ ਉਹ ਆਪਣੇ ਸੰਘਰਸ਼ ਨੂੰ ਇਸੇ ਤਰ੍ਹਾਂ ਰੋਜ਼ਾਨਾ ਤੇਜ਼ ਕਰਦੇ ਰਹਿਣਗੇ। ਜਿਸ ਅਧੀਨ ਕਿਸਾਨਾਂ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਬਾਰਡਰਾਂ ਉੱਪਰ ਮੀਟਿੰਗਾਂ ਕਰਕੇ ਕਈ ਅਹਿਮ ਫ਼ੈਸਲੇ ਲਏ ਹਨ।

ਇਸ ਅਧੀਨ ਹੀ ਕਿਸਾਨਾਂ ਵੱਲੋਂ ਹੁਣ 27 ਅਤੇ 28 ਦਸੰਬਰ ਵਾਸਤੇ ਇਕ ਹੋਰ ਖ਼ਾਸ ਐਲਾਨ ਕਰ ਦਿੱਤਾ ਗਿਆ ਹੈ। ਇਸ ਐਲਾਨ ਤਹਿਤ ਹੀ ਕਿਸਾਨਾਂ, ਮਜ਼ਦੂਰਾਂ ਅਤੇ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਇਕੱਠੇ ਹੋਏ ਲੋਕਾਂ ਵੱਲੋਂ 27 ਅਤੇ 28 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦਾ ਸ਼-ਹੀ-ਦੀ ਦਿਹਾੜਾ ਮਨਾਇਆ ਜਾਵੇਗਾ। ਇਸ ਦੌਰਾਨ ਇੱਥੇ ਇੱਕਠੀ ਹੋਈ ਸਮੂਹ ਸੰਗਤ ਨੂੰ ਕਿਸਾਨ ਮਜ਼ਦੂਰ ਆਗੂਆਂ ਨੇ ਅਪੀਲ ਕੀਤੀ ਹੈ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕਰਦੇ ਹੋਏ ਦਿੱਲੀ ਦੀਆਂ ਸਰਹੱਦਾਂ ਉਪਰ ਹੀ ਅਸੀਂ ਇਹ ਸ਼-ਹੀ-ਦੀ ਦਿਹਾੜਾ ਮਨਾਉਣ ਦਾ ਫੈਸਲਾ ਲਿਆ ਹੈ।

ਦੱਸਣਯੋਗ ਹੈ ਕਿ ਇੱਥੇ ਮੌਜੂਦ ਲੋਕਾਂ ਵੱਲੋਂ ਇਸ ਸ਼-ਹੀ-ਦੀ ਦਿਹਾੜੇ ਦੇ ਸਬੰਧ ਵਿੱਚ ਪ੍ਰਭਾਤ ਫੇਰੀਆਂ ਵੀ ਕੱਢੀਆਂ ਜਾ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਬੀਤੀ 23 ਦਸੰਬਰ ਨੂੰ ਇੱਕ ਅਜਿਹਾ ਹੀ ਫੈਸਲਾ ਲਿਆ ਗਿਆ ਸੀ ਜਿਸ ਵਿੱਚ ਉਨ੍ਹਾਂ ਨੇ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਹੀ 23, 26 ਅਤੇ 27 ਦਸੰਬਰ ਨੂੰ ਸ਼ਹੀਦੀ ਦਿਹਾੜਾ ਮਨਾਉਣ ਅਤੇ ਸਾਹਿਬਜ਼ਾਦਿਆਂ ਦੀ ਸ਼-ਹੀ-ਦੀ ਨੂੰ ਨਮਨ ਕਰਨ ਦੀ ਗੱਲ ਆਖੀ ਸੀ। ਇਸ ਦੌਰਾਨ ਬੁੱਧੀਜੀਵੀ

ਵਰਗ ਦੇ ਲੋਕਾਂ ਨੂੰ ਵੀ ਸੱਦਾ ਦਿੱਤਾ ਗਿਆ ਸੀ ਤਾਂ ਜੋ ਇਸ ਅੰਦੋਲਨ ਵਿੱਚ ਸ਼ਾਮਲ ਲੋਕ ਇਤਿਹਾਸ ਤੋਂ ਜਾਣੂ ਹੋ ਸਕਣ। ਇਸ ਅੰਦੋਲਨ ਤਹਿਤ ਸੰਸਾਰ ਭਰ ਦੀਆਂ ਭਾਰਤੀ ਅੰਬੈਸੀਆਂ ਅੱਗੇ 25 ਅਤੇ 26 ਦਸੰਬਰ ਨੂੰ ਧਰਨੇ ਦਿੱਤੇ ਜਾਣ ਦਾ ਐਲਾਨ ਕੀਤਾ ਸੀ ਅਤੇ ਕਿਸਾਨਾਂ ਨੇ 23 ਦਸੰਬਰ ਨੂੰ ਇਕ ਸਮੇਂ ਦਾ ਖਾਣਾ ਨਾ ਖਾਣ ਦਾ ਵੀ ਐਲਾਨ ਕੀਤਾ ਸੀ।

error: Content is protected !!