ਹੁਣੇ ਹੁਣੇ ਪੰਜਾਬ ਚ ਇਥੇ ਦੇਖੋ ਕੀ ਹੋ ਗਿਆ ਇਸ ਵੇਲੇ ਦੀ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਸੰਘਰਸ਼ ਕਰਨ ਲਈ ਕਿਸਾਨ ਜਥੇ ਬੰਦੀਆਂ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਬੈਠੀਆਂ ਹੋਈਆਂ ਹਨ। ਇਸ ਸੰਘਰਸ਼ ਦੇ ਚਲਦਿਆਂ ਕਿਸਾਨ ਜਥੇ ਬੰਦੀਆਂ ਵੱਲੋਂ ਭਾਜਪਾ ਦੇ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਕੇਂਦਰ ਸਰਕਾਰ ਤੱਕ ਖੇਤੀ ਕਾਨੂੰਨਾਂ ਬਾਰੇ ਗੱਲ ਬਾਤ ਕਰ ਸਕਣ। ਕਿਸਾਨ ਜਥੇ ਬੰਦੀਆਂ ਕੜਾਕੇ ਦੀ ਠੰਡ ਵਿੱਚ ਬੈਠ ਕੇ ਇਹ ਸੰਘਰਸ਼ ਨਿਰੰਤਰ ਜਾਰੀ ਰੱਖ ਰਹੀਆਂ ਹਨ।

ਪੰਜਾਬ ਅੰਦਰ ਸਭ ਭਾਜਪਾ ਦੇ ਨੇਤਾਵਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦੇ ਹੋਏ ਪੰਜਾਬ ਤੋਂ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਿੱਚ ਭਾਜਪਾ ਨੇਤਾਵਾਂ ਦੇ ਵਿਰੁੱਧ ਰੋਸ ਵੇਖਿਆ ਜਾ ਰਿਹਾ ਹੈ। ਅੱਜ ਭਾਜਪਾ ਦੇ ਸੀਨੀਅਰ ਨੇਤਾ ਮਨੀਸ਼ ਸ਼ਰਮਾ ਸੰਗਰੂਰ ਜਿਲ੍ਹੇ ਦੇ ਬੀਜੇਪੀ ਦੇ ਜਿਲ੍ਹਾ ਪ੍ਰਧਾਨ ਰਣਦੀਪ ਦਿਓਲ ਦੇ ਘਰ ਆ ਰਹੇ ਸਨ। ਇਸ ਦੀ ਜਾਣਕਾਰੀ ਕਿਸਾਨ ਜਥੇ ਬੰਦੀਆਂ ਨੂੰ ਮਿਲਣ ਤੇ ਕਿਸਾਨਾਂ ਵੱਲੋਂ ਉਹਨਾਂ ਨੂੰ ਰਸਤੇ ਵਿਚ ਰੋਕ ਕੇ ਹੀ ਵਿਰੋਧ ਕੀਤਾ ਜਾਣਾ ਸ਼ੁਰੂ ਕਰ ਦਿੱਤਾ ਗਿਆ।

ਤੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਨੂੰ ਦੇਖ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦੌਰਾਨ ਕਿਸਾਨਾਂ ਅਤੇ ਪੁਲਸ ਪ੍ਰਸ਼ਾਸਨ ਵਿਚਕਾਰ ਧੱ-ਕਾ-ਮੁੱ-ਕੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਲਾ-ਠੀ-ਚਾ-ਰ-ਜ ਕੀਤੇ ਜਾਣ ਦੀ ਵੀ ਪੁਸ਼ਟੀ ਹੋਈ ਹੈ। ਇਸ ਤਰ੍ਹਾਂ ਪਹਿਲਾਂ ਵੀ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਮੋਗਾ ਪਹੁੰਚਣ ਤੇ ਵੀ ਕਿਸਾਨਾਂ ਵੱਲੋਂ ਵਿਰੋਧ ਕਰਦੇ ਹੋਏ ਘਿਰਾਉ ਕੀਤਾ ਗਿਆ ਸੀ। ਉਸ ਸਮੇਂ ਮੋਗਾ ਵਿੱਚ ਮੌਜੂਦ ਭਾਜਪਾ ਵਰਕਰਾਂ ਵੱਲੋਂ ਵੀ ਆਪਣੀ ਪਾਰਟੀ ਦੀ ਹਮਾਇਤ ਕਰਦਿਆਂ ਹੋਇਆ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਉਸ ਸਮੇਂ ਵੀ ਮਾਹੌਲ ਤ-ਣਾ-ਅ ਪੂਰਨ ਹੁੰਦਾ ਦੇਖ ਕੇ ਭਾਜਪਾ ਵਰਕਰ ਅਤੇ ਪੁਲਿਸ ਵਿਚਕਾਰ ਹਲਕੀ -ਝ-ੜ-ਪ ਹੋਣ ਦੀ ਵੀ ਖਬਰ ਸਾਹਮਣੇ ਆਈ ਸੀ। ਭਾਰਤ ਵਿਚ ਸਭ ਕਿਸਾਨ ਜਥੇ ਬੰਦੀਆਂ ਵੱਲੋਂ ਭਾਜਪਾ ਨੇਤਾਵਾਂ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਘਰਾਂ ਦਾ ਘਿਰਾਓ ਵੀ ਨਿਰੰਤਰ ਜਾਰੀ ਹੈ। ਭਾਜਪਾ ਦੇ ਬਹੁਤ ਸਾਰੇ ਆਗੂਆਂ ਵੱਲੋਂ ਕਿਸਾਨ ਸੰਘਰਸ਼ ਨੂੰ ਹਮਾਇਤ ਦਿੰਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫੇ ਵੀ ਦਿੱਤੇ ਜਾ ਚੁੱਕੇ ਹਨ ।

error: Content is protected !!