ਹੁਣੇ ਹੁਣੇ ਪੰਜਾਬ ਚ ਇਥੇ ਵਿਛੀਆਂ ਲਾਸ਼ਾ ਭਿਆਨਕ ਹਾਦਸੇ ਚ ਕਈ ਮਰੇ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਇਸ ਸਾਲ ਦੀ ਸ਼ੁਰੂਆਤ ਹੋਈ ਹੈ ਉਸ ਸਮੇਂ ਤੋਂ ਹੀ ਮੌਸਮ ਅੰਦਰ ਭਾਰੀ ਤਬਦੀਲੀ ਦੇਖੀ ਜਾ ਰਹੀ ਹੈ । ਸਰਦੀ ਵਿਚ ਹੋਏ ਵਾਧੇ ਕਾਰਨ ਗਹਿਰੀ ਧੁੰਦ ਛਾਈ ਰਹਿਣ ਕਾਰਨ ਵੀ ਸੜਕ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਮੈਂਬਰ ਘਰ ਤੋਂ ਗਏ, ਪਰ ਵਾਪਸ ਨਾ ਆ ਸਕੇ। ਰੋਜ਼ ਹੀ ਆਉਣ ਵਾਲੀਆਂ ਅਜਿਹੀਆਂ ਦੁੱਖ ਭਰੀਆਂ ਖਬਰਾਂ ਨੇ ਬਹੁਤ ਸਾਰੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ।

ਗਹਿਰੀ ਧੁੰਦ ਛਾਈ ਰਹਿਣ ਕਾਰਨ ਲੋਕਾਂ ਵੱਲੋਂ ਵਰਤੀ ਜਾਂਦੀ ਸਾਵਧਾਨੀ ਦੇ ਬਾਵਜੂਦ ਵੀ ਹਾਦਸੇ ਹੋ ਜਾਂਦੇ ਹਨ। ਜਿਨ੍ਹਾਂ ਦੀ ਭਾਰੀ ਕੀਮਤ ਕਈ ਪਰਿਵਾਰਾਂ ਨੂੰ ਚੁਕਾਉਣੀ ਪੈ ਜਾਂਦੀ ਹੈ। ਹੁਣ ਇਕ ਅਜਿਹੀ ਹੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਵਿਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਨਿੱਤ ਹੋਣ ਵਾਲੇ ਇਨ੍ਹਾਂ ਸੜਕ ਹਾਦਸਿਆਂ ਨੇ ਆਉਣ ਜਾਣ ਵਾਲੇ ਲੋਕਾਂ ਅੰਦਰ ਡਰ ਪੈਦਾ ਕਰ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਹੁਸ਼ਿਆਰਪੁਰ ਦੇ ਤਲਵਾੜਾ ਮੁਕੇਰੀਆਂ ਰੋਡ ਉਪਰ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਜਲੰਧਰ ਤੋਂ ਤਲਵਾੜਾ ਜਾ ਰਹੀ ਕਰਤਾਰ ਬੱਸ ਦੀ ਤਲਵਾੜਾ ਮੁਕੇਰੀਆਂ ਰੋਡ ਉੱਪਰ ਇੱਕ ਮਰੂਤੀ ਕਾਰ ਨਾਲ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਗਹਿਰੀ ਧੁੰਦ ਹੋਣ ਕਾਰਨ ਅੱਜ ਸਵੇਰੇ ਵਾਪਰਿਆ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਟੱਕਰ ਵਿਚ ਕਾਰ ਦੇ ਪਰਖੱਚੇ ਉੱਡ ਗਏ।

ਕਾਰ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ। ਇਹ ਕਾਰ ਸਵਾਰ ਕਿੱਥੋਂ ਦੇ ਸਨ ਤੇ ਉਹ ਕਾਰ ਕਿੱਥੇ ਜਾ ਰਹੀ ਸੀ ਇਸ ਬਾਰੇ ਵੀ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਘਟਨਾ ਵਿਚ ਚਾਰ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਿਹਨਾਂ ਦੀ ਪਹਿਚਾਣ ਅਜੇ ਨਹੀਂ ਪਤਾ ਲੱਗ ਸਕੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!