ਹੁਣੇ ਹੁਣੇ ਪੰਜਾਬ ਚ ਇਥੋਂ ਪੂਰਨ ਬੰਦ ਬਾਰੇ ਆ ਗਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਰਹਿੰਦੇ ਹਨ। ਉਥੇ ਹੀ ਆਉਣ ਵਾਲੇ ਦਿਨ- ਤਿਉਹਾਰਾਂ ਨੂੰ ਵੀ ਸਭ ਵੱਲੋਂ ਖੁਸ਼ੀ ਖੁਸ਼ੀ ਅਤੇ ਸਾਂਝੇ ਤੌਰ ਤੇ ਮਨਾਇਆ ਜਾਂਦਾ ਹੈ ਅਤੇ ਇਕ-ਦੂਜੇ ਦੀਆਂ ਖੁਸ਼ੀਆਂ ਵਿੱਚ ਵੀ ਸ਼ਾਮਲ ਹੋਇਆ ਜਾਂਦਾ ਹੈ। ਜਿੱਥੇ ਪਹਿਲਾਂ ਸਰਕਾਰ ਵੱਲੋਂ ਈਦ ਦੇ ਮੌਕੇ ਤੇ ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜਿਲ੍ਹਾ ਬਣਾਕੇ ਮਲੇਰਕੋਟਲਾ ਦੇ ਲੋਕਾਂ ਨੂੰ ਈਦ ਦੇ ਮੌਕੇ ਤੇ ਇਕ ਵੱਖਰਾ ਹੀ ਤੋਹਫਾ ਦਿੱਤਾ ਗਿਆ। ਉਥੇ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਬਟਾਲਾ ਸ਼ਹਿਰ ਨੂੰ ਵੀ ਵੱਖਰੇ ਜ਼ਿਲ੍ਹੇ ਬਣਾਏ ਜਾਣ ਦੀ ਪਿਛਲੇ ਕਾਫੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ।

ਜਿਸ ਵਾਸਤੇ ਪਿਛਲੇ ਦਿਨੀਂ ਫਿਰ ਤੋਂ ਇਸ ਮੰਗ ਨੂੰ ਲੈ ਕੇ ਦੁਬਾਰਾ ਪੱਤਰ ਜਾਰੀ ਕੀਤਾ ਗਿਆ ਹੈ। ਹੁਣ ਪੰਜਾਬ ਵਿੱਚ ਇਥੋਂ ਪੂਰਨ ਬੰਦ ਹੁਣ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੁਝ ਦਿਨਾਂ ਤੋਂ ਜਿੱਥੇ ਬਟਾਲਾ ਨੂੰ ਗੁਰਦਾਸਪੁਰ ਤੋਂ ਵੱਖਰਾ ਜ਼ਿਲ੍ਹਾ ਬਣਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਵਾਸਤੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਬਟਾਲਾ ਦਾ ਸੰਬੰਧ ਗੁਰੂ ਨਾਨਕ ਦੇਵ ਜੀ ਦੇ ਨਾਲ ਹੋਣ ਦੀ ਗੱਲ ਵੀ ਆਖੀ ਗਈ ਹੈ।

ਉੱਥੇ ਹੀ ਇਸ ਇਤਿਹਾਸਕ ਪੱਖ ਨੂੰ ਦੇਖਦੇ ਹੋਏ ਬਟਾਲਾ ਨੂੰ ਵੱਖਰਾ ਜ਼ਿਲਾ ਬਣਾਏ ਜਾਣ ਦੀ ਕਾਫੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਉਥੇ ਹੀ ਜਾਰੀ ਕੀਤੇ ਗਏ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 552 ਵੇ ਪ੍ਰਗਟ ਦਿਵਸ ਦੇ ਮੌਕੇ ਤੇ ਬਟਾਲਾ ਨਿਵਾਸੀਆਂ ਨੂੰ ਇਹ ਤੋਹਫਾ ਦਿੱਤਾ ਜਾਵੇ। ਸਰਕਾਰ ਵੱਲੋਂ ਕੋਈ ਵੀ ਫੈਸਲਾ ਨਾ ਲਏ ਜਾਣ ਤੇ ਅੱਜ ਬਟਾਲਾ ਦੇ ਮੁੱਖ ਗਾਂਧੀ ਚੌਕ ਵਿੱਚ ਵੱਖ ਵੱਖ ਪਾਰਟੀਆਂ ਦੇ ਸੱਦੇ ਤੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਬਟਾਲੇ ਨੂੰ ਪੂਰਨ ਰੂਪ ਵਿੱਚ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਿਸ ਕਾਰਨ ਲੋਕਾਂ ਵੱਲੋਂ ਸਮਰਥਨ ਦਿੰਦੇ ਹੋਏ, ਅੱਜ ਬਟਾਲੇ ਨੂੰ ਪੂਰਨ ਰੂਪ ਤੇ ਬੰਦ ਰੱਖਿਆ ਜਾ ਰਿਹਾ ਹੈ। ਉਥੇ ਹੀ ਬਟਾਲਾ ਸ਼ਹਿਰ ਦੇ ਨਿਵਾਸੀਆਂ ਵੱਲੋਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਟਾਲੇ ਨੂੰ ਵੱਖਰਾ ਜ਼ਿਲ੍ਹਾ ਬਣਾ ਦੇਣ।

error: Content is protected !!