ਹੁਣੇ ਹੁਣੇ ਪੰਜਾਬ ਚ ਇਸ ਸਕੂਲ ਦੇ 8 ਵਿਦਿਆਰਥੀ ਨਿਕਲੇ ਪੌਜੇਟਿਵ, ਮਚਿਆ ਹੜਕਮਪ ਸਕੂਲ ਕਰਤਾ ਬੰਦ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦੇ ਕੇਸਾਂ ਵਿੱਚ ਕਮੀ ਤੋਂ ਬਾਅਦ ਜਿਥੇ ਵਿਦਿਅਕ ਅਦਾਰਿਆਂ ਨੂੰ ਖੋਲਣ ਦਾ ਆਦੇਸ਼ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਸੀ। ਉਥੇ ਹੀ ਸਾਰੀਆਂ ਕਲਾਸਾਂ ਲਈ ਸਕੂਲਾਂ ਨੂੰ ਖੋਲ੍ਹਿਆ ਗਿਆ ਸੀ ਅਤੇ ਸਾਰੇ ਬੱਚਿਆ ਨੇ ਸਕੂਲ ਆਉਣਾ ਸ਼ੁਰੂ ਕਰ ਦਿੱਤਾ ਸੀ। ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲਗਾਤਾਰ ਸਕੂਲਾ ਨੂੰ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਸੀ। ਉਥੇ ਹੀ ਕਈ ਸਕੂਲਾਂ ਵਿੱਚ ਬੱਚਿਆਂ ਦੇ ਕਰੋਨਾ ਤੋਂ ਪ੍ਰਭਾਵਤ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।

ਜਿਸ ਕਾਰਨ ਸਰਕਾਰ ਮੁੜ ਤੋਂ ਕਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਚਿੰਤਾ ਵਿੱਚ ਦਿਖਾਈ ਦੇ ਰਹੀ ਹੈ। ਜਿੱਥੇ ਬਹੁਤ ਸਾਰੇ ਸਕੂਲਾਂ ਨੂੰ ਕੁਝ ਦਿਨਾਂ ਲਈ ਬੰਦ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ। ਹੁਣ ਪੰਜਾਬ ਦੇ ਸਕੂਲ ਵਿਚ ਅੱਠ ਵਿਦਿਆਰਥੀ ਉਹਨਾ ਤੋਂ ਸੰ-ਕ-ਰ-ਮਿ-ਤ ਨਿਕਲੇ ਹਨ ਜਿਸ ਕਾਰਨ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਜਨਾਲਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤੋਂ ਸਾਹਮਣੇ ਆਇਆ ਹੈ। ਜਿੱਥੇ ਸਕੂਲ ਵਿੱਚ ਬੱਚਿਆਂ ਦੇ ਕਰੋਨਾ ਟੈਸਟ ਕਰਵਾਏ ਗਏ ਸਨ।

ਉੱਥੇ ਹੀ ਇਸ ਸਕੂਲ ਦੀਆਂ 8 ਵਿਦਿਆਰਥਣਾ ਕਰੋਨਾ ਦੀ ਚਪੇਟ ਵਿਚ ਆ ਗਈਆਂ ਹਨ। ਇਸ ਲਈ ਬਾਕੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਸ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉੱਥੇ ਹੀ ਨਗਰ ਪੰਚਾਇਤ ਅਜਨਾਲਾ ਅਤੇ ਸਿਹਤ ਵਿਭਾਗ ਵੱਲੋਂ ਇਸ ਸਕੂਲ ਨੂੰ ਸੈਨੇਟਾਈਜ਼ਰ ਵੀ ਕਰਵਾਇਆ ਜਾਵੇਗਾ। ਬਾਕੀ ਸਟਾਫ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਉਹਨਾਂ ਦੇ ਕਰੋਨਾ ਟੈਸਟ ਕੀਤੇ ਜਾਣੇ ਵੀ ਲਾਜ਼ਮੀ ਕੀਤੇ ਗਏ ਹਨ।

ਇਸ ਸਕੂਲ ਵਿਚੋਂ ਅੱਠ ਬੱਚਿਆਂ ਦੇ ਕਰੋਨਾ ਤੋਂ ਸੰਕ੍ਰਮਿਤ ਹੋਣ ਦੀ ਖਬਰ ਮਿਲਦੇ ਹੀ ਬਾਕੀ ਸਕੂਲ ਆਉਣ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਉਥੇ ਹੀ ਸਿਹਤ ਵਿਭਾਗ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਜਿਸ ਸਮੇਂ ਤੋਂ ਸਕੂਲ ਖੋਲ੍ਹੇ ਗਏ ਹਨ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਸਕੂਲਾਂ ਵਿਚ ਬੱਚੇ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ।

error: Content is protected !!