ਹੁਣੇ ਹੁਣੇ ਪੰਜਾਬ ਚ ਮੀਂਹ ਬਾਰੇ ਜਾਰੀ ਹੋਇਆ ਇਹ ਅਲਰਟ – ਹੋ ਜਾਵੋ ਤਿਆਰ

ਆਈ ਤਾਜਾ ਵੱਡੀ ਖਬਰ

ਜਿੱਥੇ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਮੌਸਮ ਦੀ ਤਬਦੀਲੀ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਮਿਲ ਜਾਂਦੀ ਹੈ ਪਿਛਲੇ ਕੁਝ ਦਿਨਾਂ ਤੋਂ ਬਰਸਾਤ ਨਾ ਹੋਣ ਕਾਰਨ ਲੋਕਾਂ ਵਿੱਚ ਫਿਰ ਤੋਂ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ। ਉੱਥੇ ਹੀ ਪਿਛਲੇ ਕਈ ਦਿਨਾਂ ਤੋਂ ਹਿਮਾਚਲ ਦੇ ਵਿੱਚ ਲਗਾਤਾਰ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਜਿਸ ਵਿਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਮੌਸਮ ਦੀ ਤਬਦੀਲੀ ਕਾਰਨ ਅਜਿਹੇ ਹੋਣ ਵਾਲੇ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਮੌਸਮ ਸਬੰਧੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਹੁਣ ਪੰਜਾਬ ਦੇ ਵਿੱਚ ਮੀਂਹ ਪੈਣ ਬਾਰੇ ਮੌਸਮ ਵਿਭਾਗ ਵੱਲੋਂ ਇਹ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਪੰਜਾਬ ਦੇ ਕਈ ਖੇਤਰਾਂ ਵਿੱਚ ਲੋਕਾਂ ਨੂੰ ਵਧੇਰੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਪੰਜਾਬ ਦੇ ਕਈ ਹਿੱਸਿਆਂ ਵਿਚ ਬਰਸਾਤ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਪੰਜਾਬ ਤੇ ਚੰਡੀਗੜ੍ਹ, ਮੁਹਾਲੀ ਅਤੇ ਕਈ ਹੋਰ ਹਿੱਸਿਆਂ ਵਿੱਚ ਸਵੇਰ ਤੋਂ ਹੀ ਬਾਰਸ਼ ਹੋ ਰਹੀ ਹੈ।

ਜਿਸ ਕਾਰਨ ਤਾਪਮਾਨ ਵਿੱਚ ਵੀ ਤਬਦੀਲੀ ਨਜ਼ਰ ਆ ਰਹੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਅੰਦਰ ਵੱਧ ਤੋਂ ਵੱਧ ਪਾਰਾ 34 ਤੋਂ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਅਤੇ ਘਟ ਤੋਂ ਘਟ ਪਾਰਾ 26 ਡਿਗਰੀ ਤੋਂ 28 ਡਿਗਰੀ ਸੈਲਸੀਅਸ ਰਹੇਗਾ। ਸਵੇਰ ਵੇਲੇ ਦੀ ਹਵਾ ਵਿੱਚ ਨਮੀ ਦੀ ਮਾਤਰਾ ਵੀ 75 ਤੋਂ 92 ਫ਼ੀਸਦੀ ਦਰਜ ਕੀਤੀ ਜਾ ਰਹੀ ਹੈ। ਆਉਣ ਵਾਲੇ ਕੁਝ ਦਿਨਾਂ ਤੱਕ ਵੀ ਮੌਸਮ ਵਿੱਚ ਇਸੇ ਤਰ੍ਹਾਂ ਤਾਪਮਾਨ ਦੇ ਰਹਿਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

ਪੰਜਾਬ ਦੇ ਕਈ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਵੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਜਿਥੇ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਬਾਰੇ ਲੋਕਾਂ ਨੂੰ ਪਹਿਲਾਂ ਹੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਉਥੇ ਹੀ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਦੋ ਤੋਂ ਤਿੰਨ ਦਿਨ ਮੌਸਮ ਇਸ ਤਰ੍ਹਾਂ ਹੀ ਬਰਸਾਤ ਵਾਲਾ ਰਹਿਣ ਵਾਲਾ ਹੈ। ਉਥੇ ਹੀ ਇਹ ਬਰਸਾਤ ਫਸਲਾਂ ਲਈ ਕਾਫ਼ੀ ਲਾਭਦਾਇਕ ਹੈ।

error: Content is protected !!