ਹੁਣੇ ਹੁਣੇ ਪੰਜਾਬ ਚ ਸਟਾਰ ਕਲਾਕਾਰ ਨੇ ਖਾਦੀ ਜ਼ਹਿਰ, ਹੋ ਰਹੀਆਂ ਅਰਦਾਸਾਂ ਆਈ ਤਾਜ਼ਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਸੋਸ਼ਲ ਮੀਡੀਆ ਜਿੱਥੇ ਇੱਕ ਅਜਿਹੀ ਸਾਈਟ ਬਣ ਚੁੱਕੀ ਹੈ ਜਿਸ ਉਪਰ ਤੁਹਾਨੂੰ ਹਰ ਇਕ ਖ਼ਬਰ ਦੀ ਜਾਣਕਾਰੀ ਮਿਲ ਜਾਂਦੀ ਹੈ। ਜਿੱਥੇ ਸੋਸ਼ਲ ਮੀਡੀਆ ਦੇ ਬਹੁਤ ਸਾਰੇ ਫ਼ਾਇਦੇ ਹਨ ਉੱਥੇ ਹੀ ਇਸ ਦੇ ਬਹੁਤ ਸਾਰੇ ਨੁਕਸਾਨ ਵੀ ਆਏ ਦਿਨ ਸਾਹਮਣੇ ਆ ਰਹੇ ਹਨ। ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਸ਼ੋਸ਼ਲ ਮੀਡੀਆ ਦਾ ਗ਼ਲਤ ਤਰੀਕੇ ਨਾਲ ਇਸਤੇਮਾਲ ਕੀਤਾ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਵੱਲੋਂ ਇੱਕ ਦੂਜੇ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ ਹੈ। ਸੋਸ਼ਲ ਮੀਡੀਆ ਉਪਰ ਫੇਸਬੁੱਕ ਨਾਲ ਜੁੜੀਆਂ ਹੋਈਆਂ ਅਜਿਹੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿੱਥੇ ਬਹੁਤ ਸਾਰੇ ਨੌਜਵਾਨ ਮੁੰਡਿਆਂ ਤੇ ਕੁੜੀਆਂ ਵੱਲੋਂ ਇੱਕ ਦੂਜੇ ਨਾਲ ਦੋਸਤੀ ਕੀਤੀ ਜਾਂਦੀ ਹੈ। ਜਿਸ ਖਮਿਆਜਾ ਪਿੱਛੋਂ ਪਰਿਵਾਰਾਂ ਨੂੰ ਵੀ ਭੁਗਤਣਾ ਪੈਂਦਾ ਹੈ।

ਹੁਣ ਪੰਜਾਬ ਵਿੱਚ ਅਜਿਹਾ ਹਾਦਸਾ ਵਾਪਰਿਆ ਹੈ ਇਥੇ ਸਟਾਰ ਕਲਾਕਾਰ ਨਾਲ ਜੁੜੀ ਹੋਈ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੱਜ ਦੇ ਦੌਰ ਵਿਚ ਟਿਕਟਾਕ ਦੇ ਜ਼ਰੀਏ ਬਹੁਤ ਸਾਰੇ ਲੋਕ ਸਟਾਰ ਬਣ ਗਏ ਹਨ। ਬਟਾਲਾ ਦੇ ਵਿੱਚ ਰਹਿੰਦੇ ਵੀ ਇੱਕ ਟਿਕਟਾਕ ਸਟਾਰ ਦੀਪ ਮਠਾਰੂ ਬਾਰੇ ਇੱਕ ਦੁੱਖ ਭਰੀ ਖਬਰ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਨੂੰ ਜ਼ਹਿਰੀਲੀ ਦਵਾਈ ਖਾ ਲੈਣ ਦੇ ਬਾਅਦ ਇਲਾਜ ਵਾਸਤੇ ਹਸਪਤਾਲ ਦਾਖਲ ਕਰਾਇਆ ਗਿਆ ਹੈ। ਇਸ ਟਿਕਟੋਕ ਸਟਾਰ ਦੇ ਜੀਜੇ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਦੀਪ ਵੱਲੋਂ ਪਿਛਲੇ ਦੋ ਸਾਲ ਤੋਂ ਇੱਕ ਕੁੜੀ ਨਾਲ ਗੱਲਬਾਤ ਕੀਤੀ ਜਾ ਰਹੀ ਸੀ।

ਜੋ ਫੇਸਬੁੱਕ ਉੱਪਰ ਹੀ ਇੱਕ ਦੂਸਰੇ ਦੇ ਦੋਸਤ ਬਣੇ ਸਨ। ਹੌਲੀ ਹੌਲੀ ਇਹਨਾਂ ਦੀ ਗੱਲ ਵਿਆਹ ਤੱਕ ਪਹੁੰਚ ਗਈ। ਜਿਸ ਤੋਂ ਪਿੱਛੋਂ ਵਿਦੇਸ਼ ਵਿੱਚ ਰਹਿੰਦੀ ਲੜਕੀ ਵੱਲੋਂ ਟਿਕਟੋਕ ਸਟਾਰ ਦੀਪ ਮਠਾਰੂ ਦੇ ਪਰਿਵਾਰ ਨਾਲ ਵੀ ਗੱਲ-ਬਾਤ ਕਰਨੀ ਸ਼ੁਰੂ ਕਰ ਦਿੱਤੀ ਗਈ। ਅਤੇ ਦੋਹਾਂ ਵੱਲੋਂ ਵਿਆਹ ਕਰਵਾਉਣ ਦਾ ਫੈਸਲਾ ਲਿਆ ਗਿਆ ਸੀ। ਉਥੇ ਹੀ ਪਿਛਲੇ ਕੁਝ ਦਿਨਾਂ ਤੋਂ ਦੀਪ ਉਦਾਸ ਰਹਿ ਰਿਹਾ ਸੀ, ਕਿਉਂਕਿ ਉਸ ਲੜਕੀ ਵੱਲੋਂ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਗੱਲਬਾਤ ਵੀ ਬੰਦ ਕਰ ਦਿੱਤੀ ਗਈ ਸੀ।

ਜਿਸ ਕਾਰਨ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਦੀਪ ਵੱਲੋਂ ਪ੍ਰੇਸ਼ਾਨੀ ਵਿਚ ਕੋਈ ਜ਼ਹਿਰੀਲੀ ਦਵਾਈ ਖਾ ਲਈ ਗਈ। ਜਿਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਜਿੱਥੇ ਉਹ ਇਸ ਸਮੇਂ ਜੇਰੇ ਇਲਾਜ ਹੈ ਅਤੇ ਉਸ ਦੇ ਪ੍ਰਸੰਸਕਾਂ ਵੱਲੋਂ ਉਸ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।

error: Content is protected !!