ਹੁਣੇ ਹੁਣੇ ਪੰਜਾਬ ਦੇ ਇਸ ਮਸ਼ਹੂਰ ਲੀਡਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਦੁਖਦਾਈ ਖਬਰਾਂ ਦਾ ਆਉਣਾ ਜਾਰੀ ਹੈ। ਦੇਸ਼ ਅੰਦਰ ਰਾਜਨੀਤਿਕ ਜਗਤ, ਖੇਡ-ਜਗਤ, ਫਿਲਮੀ ਜਗਤ, ਮਨੋਰੰਜਨ ਜਗਤ ,ਸਾਹਿਤ ਜਗਤ, ਧਾਰਮਿਕ ਜਗਤ ਵਿੱਚੋਂ ਕੋਈ ਨਾ ਕੋਈ ਦੁਖਦਾਈ ਖਬਰ ਸਾਹਮਣੇ ਆ ਹੀ ਜਾਦੀ ਹੈ। ਇਨ੍ਹਾਂ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਜਾਣ ਨਾਲ ਪਿਆ ਹੋਇਆ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਬਹੁਤ ਸਾਰੇ ਲੋਕ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੀ ਚਪੇਟ ਵਿੱਚ ਆਉਣ ਨਾਲ ਵੀ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ। ਉਥੇ ਹੀ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸੇ ਬਿਮਾਰੀਆਂ ਅਤੇ ਕਈ ਹੋਰ ਹਾਦਸਿਆਂ ਵਿੱਚ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ।

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਦੇ ਇਸ ਮਸ਼ਹੂਰ ਰਾਜਨੀਤਕ ਲੀਡਰ ਦੇ ਘਰ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿੱਥੇ ਇਸ ਸਮੇਂ ਅਗਲੇ ਸਾਲ ਦੀਆਂ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਚਰਚਾ ਵਿੱਚ ਹਨ। ਉੱਥੇ ਹੀ ਬਹੁਤ ਸਾਰੇ ਲੀਡਰਾਂ ਦੇ ਪਰਵਾਰਕ ਮਾਮਲੇ ਵੀ ਸਾਹਮਣੇ ਆਉਂਦੇ ਹਨ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਪੂਰਬੀ ਤੋਂ ਕਾਂਗਰਸ ਦੇ ਵਿਧਾਇਕ ਸੰਜੇ ਤਲਵਾੜ ਦੀ ਮਾਤਾ ਕ੍ਰਿਸ਼ਨ ਤਲਵਾੜ ਦਾ ਦੇਰ ਰਾਤ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿਸ ਨਾਲ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਹੋਣ ਤੇ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਵਿਧਾਇਕ ਸੰਜੇ ਤਲਵਾੜ ਦੇ ਮਾਤਾ ਜੀ ਕ੍ਰਿਸ਼ਨ ਤਲਵਾੜ ਦਾ ਅੰਤਿਮ ਸੰਸਕਾਰ ਅੱਜ ਸਵੇਰੇ 11 ਵਜੇ ਕੀਤਾ ਜਾਵੇਗਾ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਸੰਜੇ ਤਲਵਾੜ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਦੋ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੁਲਜੀਤ ਨਾਗਰਾ ਅਤੇ ਰਾਜਾ ਵੜਿੰਗ ਵੀ ਉਨ੍ਹਾਂ ਦੀ ਹਾਲਤ ਬਾਰੇ ਪੁੱਛਣ ਗਏ ਸਨ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ।

error: Content is protected !!