ਹੁਣੇ ਹੁਣੇ ਬੋਲੀਵੁਡ ਨੂੰ ਲੱਗਾ ਵੱਡਾ ਝਟੱਕਾ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ -ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਸਖਸ਼ੀਅਤਾਂ ਨੂੰ ਲੈ ਕੇ ਕੋਈ ਨਾ ਕੋਈ ਦੁਖਦਾਈ ਘਟਨਾ ਸਾਹਮਣੇ ਆ ਹੀ ਜਾਂਦੀ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਨਾਲ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜਿਆ ਹਨ। ਉੱਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਸੜਕ ਹਾਦਸਿਆਂ ਅਤੇ ਵਾਪਰਨ ਵਾਲੇ ਕਈ ਹੋਰ ਹਾਦਸਿਆਂ ਅਤੇ ਬਿਮਾਰੀਆਂ ਦੀ ਚਪੇਟ ਵਿੱਚ ਆਉਣ ਨਾਲ ਵੀ ਸਾਨੂੰ ਸਭ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਸਨ। ਇਨ੍ਹਾਂ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਪਰਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਵੱਖ-ਵੱਖ ਖੇਤਰਾਂ ਨੂੰ ਉਨ੍ਹਾਂ ਵੱਲੋਂ ਦਿੱਤੀ ਗਈ ਦੇਣ ਨੂੰ ਲੋਕਾਂ ਵੱਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਹੁਣ ਬਾਲੀਵੁੱਡ ਨੂੰ ਇੱਕ ਵੱਡਾ ਝ-ਟ-ਕਾ ਲੱਗਾ ਹੈ ਜਿਥੇ ਇਸ ਮਸ਼ਹੂਰ ਹਸਤੀ ਦੀ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਹਿੰਦੀ ਸਿਨੇਮਾ ਦੇ ਮੰਨੇ-ਪ੍ਰਮੰਨੇ ਸੰਗੀਤਕਾਰ ਖਿਆਮ ਦੀ ਪਤਨੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਪਤਨੀ ਜੋ ਕਿ ਆਪਣੇ ਸਮੇਂ ਦੇ ਮਸ਼ਹੂਰ ਬਾਲੀਵੁੱਡ ਗਾਇਕਾ ਜਗਜੀਤ ਕੌਰ ਦਾ ਦੇਹਾਂਤ ਹੋਣ ਦੀ ਖਬਰ ਮਿਲਦੇ ਹੀ ਫਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਇਸ ਮਹਾਨ ਗਾਇਕਾ ਵੱਲੋਂ ਕਈ ਹਿੰਦੀ ਫ਼ਿਲਮਾਂ ਲਈ ਆਪਣੀ ਆਵਾਜ਼ ਵਿੱਚ ਗੀਤ ਗਾਏ ਗਏ ਸਨ। ਇਨ੍ਹਾਂ ਪਤੀ-ਪਤਨੀ ਦੀ ਜੁਗਲਬੰਦੀ ਨੂੰ ਲੋਕਾਂ ਵੱਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਜਾਂਦਾ ਸੀ। ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀ ਹੁਣ 93 ਸਾਲਾਂ ਦੀ ਉਮਰ ਵਿੱਚ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਉਹ ਪਰਵਾਰ ਵਿੱਚੋਂ ਇਕੱਲੇ ਰਹਿ ਰਹੇ ਸਨ। ਕਿਉਂਕਿ ਪਹਿਲਾਂ ਉਨ੍ਹਾਂ ਦੇ ਪਤੀ ਅਤੇ ਪੁੱਤਰ ਦੀ ਵੀ ਮੌਤ ਹੋ ਚੁੱਕੀ ਸੀ। ਜਿਸ ਕਾਰਨ ਉਹ ਥੋੜਾ ਮਾਨਸਿਕ ਤਣਾਅ ਵਿਚ ਵੀ ਰਹਿੰਦੇ ਸਨ।

ਉਨ੍ਹਾਂ ਵੱਲੋਂ ਲੋੜਵੰਦ ਗਰੀਬ ਅਤੇ ਬੇਸਹਾਰਾ ਬੱਚਿਆਂ ਦੀ ਮਦਦ ਲਈ ਟਰੱਸਟ ਵੀ ਬਣਾਇਆ ਗਿਆ ਸੀ। ਪਤੀ ਪਤਨੀ ਵੱਲੋਂ ਆਪਣੀ ਸਾਰੀ ਜਾਇਦਾਦ ਵੀ ਇਸ ਟਰੱਸਟ ਦੇ ਨਾਂ ਕੀਤੀ ਗਈ ਸੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸ਼ਖਸੀਅਤਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ ਪਾਰਲੇ ਰੋਡ ਸਥਿਤ ਪਵਨ ਹੰਸ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਜਾਵੇਗਾ।

error: Content is protected !!