ਹੁਣੇ ਹੁਣੇ ਭਗਵੰਤ ਮਾਨ ਲਈ ਆ ਗਈ ਇਹ ਵੱਡੀ ਮਾੜੀ ਖਬਰ – ਲੱਗ ਗਿਆ ਵੱਡਾ ਝੱਟਕਾ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਪਾਸੇ ਕਾਫੀ ਗਰਮਾਇਆ ਪਿਆ ਹੈ । ਹਰੇਕ ਸਿਆਸੀ ਪਾਰਟੀ ਪਹਿਲਾਂ ਕਾਫ਼ੀ ਸਰਗਰਮ ਨਜ਼ਰ ਆ ਰਿਹਾ ਹੈ । ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ ਤੋੜ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ । ਹੁਣ ਤਕ ਕਈ ਸਿਆਸੀ ਲੀਡਰ ਇਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿਚ ਜਾ ਚੁੱਕੇ ਹਨ । ਉੱਥੇ ਹੀ ਜੇ ਗੱਲ ਕੀਤੀ ਜਾਵੇ ਆਮ ਆਦਮੀ ਪਾਰਟੀ ਦੀ ਤਾਂ ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਉੱਘੇ ਲੀਡਰਾ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੂਜੀਆਂ ਪਾਰਟੀਆਂ ਦੇ ਨਾਲ ਗੱਠਜੋੜ ਕਰ ਲਿਆ ਹੈ । ਇਸੇ ਵਿਚਕਾਰ ਹੁਣ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ ।

ਕਿਉਂਕਿ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸੈਕਟਰੀ ਰਾਕੇਸ਼ ਕੁਮਾਰ ਨੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਹੱਥ ਫੜ ਲਿਆ ਹੈ । ਜਿਸ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਸ਼ਾਮਲ ਹੋਣ ਤੇ ਵਧਾਈ ਦਿੱਤੀ ।

ਤੇ ਉਨ੍ਹਾਂ ਕਿਹਾ ਕਿ ਰਾਕੇਸ਼ ਕੁਮਾਰ ਦੀ ਸ਼ਮੂਲੀਅਤ ਨਾਲ ਅੰਮ੍ਰਿਤਸਰ ਇਲਾਕੇ ਚ ਪਾਰਟੀ ਦਾ ਆਧਾਰ ਹੋਰ ਜ਼ਿਆਦਾ ਮਜ਼ਬੂਤ ਹੋਇਆ ਹੈ । ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਰਾਕੇਸ਼ ਕੁਮਾਰ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਮੀਤ ਪ੍ਰਧਾਨ ਬਣਾਇਆ ਜਾਵੇਗਾ ।

ਉਥੇ ਹੀ ਇਸ ਮੌਕੇ ਰਾਕੇਸ਼ ਕੁਮਾਰ ਦੇ ਵੱਲੋਂ ਗੱਲਬਾਤ ਕਰਦਿਆਂ ਕਿਹਾ ਗਿਆ ਹੈ ਕੀ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਸ਼ਾਮਲ ਹੋ ਕੇ ਬਹੁਤ ਹੀ ਜ਼ਿਆਦਾ ਮਾਣ ਮਹਿਸੂਸ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਅਨਿਲ ਜੋਸ਼ੀ ਰਾਹੀਂ ਉਹ ਅਕਾਲੀ ਦਲ ਵਿੱਚ ਆਏ ਹਨ ਤੇ ਸੁਖਬੀਰ ਬਾਦਲ ਨੇ ਅੱਜ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ । ਜਿਸ ਦੇ ਚੱਲਦੇ ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਨੂੰ ਜਿਤਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ।

error: Content is protected !!