ਹੁਣੇ ਹੁਣੇ ਮਸ਼ਹੂਰ ਕ੍ਰਿਕਟਰ ਸੌਰਵ ਗਾਂਗੁਲੀ ਬਾਰੇ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਇਨਸਾਨ ਆਪਣੇ ਸਰੀਰ ਨੂੰ ਚੁਸਤ ਅਤੇ ਦਰੁਸਤ ਰੱਖਣ ਦੇ ਲਈ ਬਹੁਤ ਸਾਰੀਆਂ ਕਿਰਿਆਵਾਂ ਕਰਦਾ ਹੈ। ਇਨ੍ਹਾਂ ਦੇ ਵਿੱਚ ਯੋਗ ਆਸਣ ਤੋਂ ਲੈ ਕੇ ਵੱਖ ਵੱਖ ਤਰ੍ਹਾਂ ਦੀਆਂ ਕਸਰਤਾਂ ਸ਼ਾਮਲ ਹੁੰਦੀਆਂ ਹਨ। ਪਰ ਜ਼ਿਆਦਾਤਰ ਲੋਕ ਖੇਡਾਂ ਜ਼ਰੀਏ ਆਪਣੇ ਸਰੀਰ ਦੀ ਤੰਦਰੁਸਤੀ ਨੂੰ ਕਾਇਮ ਰੱਖਦੇ ਹਨ। ਇਨ੍ਹਾਂ ਖੇਡਾਂ ਵਿਚੋਂ ਹੀ ਪੂਰੇ ਵਿਸ਼ਵ ਭਰ ਦੇ ਵਿਚ ਕ੍ਰਿਕਟ ਖੇਡ ਬੜੇ ਜੋਸ਼ ਅਤੇ ਜਨੂੰਨ ਨਾਲ ਖੇਡੀ ਜਾਂਦੀ ਹੈ। ਇਸ ਖੇਡ ਨਾਲ ਜੁੜੇ ਹੋਏ ਵੱਖ ਵੱਖ ਦੇਸ਼ਾਂ ਦੇ ਖਿਡਾਰੀਆਂ ਦੇ ਲੱਖਾਂ ਦੀ ਗਿਣਤੀ ਵਿਚ ਪ੍ਰਸ਼ੰਸਕ ਬਣ ਜਾਂਦੇ ਹਨ।

ਜੋ ਆਪਣੇ ਪਸੰਦੀਦਾ ਖਿਡਾਰੀ ਦੇ ਵਧੀਆ ਪ੍ਰਦਰਸ਼ਨ ਉਪਰ ਖੁਸ਼ ਹੁੰਦੇ ਹਨ ਪਰ ਕਈ ਵਾਰ ਇਹਨਾਂ ਚਹੇਤਿਆਂ ਨੂੰ ਗਹਿਰੇ ਦੁੱਖ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੇਂ ਇਕ ਦੁੱਖ ਭਰੀ ਖਬਰ ਮਸ਼ਹੂਰ ਕ੍ਰਿਕਟਰ ਸੌਰਵ ਗਾਂਗੁਲੀ ਬਾਰੇ ਆ ਰਹੀ ਹੈ। ਪਹਿਲਾਂ ਵੀ ਉਨ੍ਹਾਂ ਬਾਰੇ ਅਜਿਹੀਆਂ ਖ਼ਬਰਾਂ ਆਉਂਦੀਆਂ ਰਹੀਆਂ ਹਨ ਜਦੋਂ ਉਨ੍ਹਾਂ ਨੂੰ ਲਾਕਡਾਊਨ ਦੇ ਸਮੇਂ ਕਰੋਨਾ ਦੀ ਬਿਮਾਰੀ ਤੋਂ ਪੀੜਤ ਦੱਸਿਆ ਗਿਆ ਸੀ। ਉਸ ਸਮੇਂ ਉਨ੍ਹਾਂ ਵੱਲੋਂ ਬਾਅਦ ਵਿੱਚ ਸਪਸ਼ਟ ਕਰ ਦਿੱਤਾ ਗਿਆ ਸੀ ਕਿ ਉਹ ਫਿਰ ਉਨ੍ਹਾਂ ਤੋਂ ਪੀੜਤ ਨਹੀਂ ਹਨ,

ਉਸ ਸਮੇਂ ਉਨ੍ਹਾਂ ਨੇ ਸਪਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਇਸ ਬੀਮਾਰੀ ਦੀ ਪਕੜ ਵਿੱਚ ਆਏ ਹਨ। ਉਸ ਸਮੇਂ ਉਨ੍ਹਾਂ ਨੂੰ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਸੀ। ਉਸ ਸਮੇਂ ਸੌਰਵ ਗਾਂਗੁਲੀ ਵਲੋ ਡਾਕਟਰ ਦੀਆਂ ਦੱਸੀਆਂ ਹਦਾਇਤਾਂ ਨੂੰ ਮੰਨਿਆ ਗਿਆ ਸੀ। ਕਰੋਨਾ ਦੇ ਸਮੇਂ ਹੀ ਇੰਡੀਅਨ ਪ੍ਰੀਮੀਅਰ ਲੀਗ ਦਾ ਆਯੋਜਨ ਦੁਬਈ ਵਿੱਚ ਕੀਤਾ ਗਿਆ ਸੀ। ਉਸ ਸਮੇਂ ਉਨ੍ਹਾਂ ਨੇ ਆਪਣਾ 21 ਤੋਂ ਜ਼ਿਆਦਾ ਵਾਰ ਕਰੋਨਾ ਟੈਸਟ ਕਰਵਾ ਲਿਆ ਸੀ।

ਉਸ ਸਮੇਂ ਉਨ੍ਹਾਂ ਨੂੰ ਕਈ ਵਾਰ ਸਖ਼ਤ ਪ੍ਰਕਿਰਿਆ ਵਿਚੋਂ ਗੁਜਰਨਾ ਪਿਆ ਸੀ।ਹੁਣ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਹ ਦਿਲ ਦੀ ਬਿਮਾਰੀ ਕਾਰਨ ਵੁੱਡਲੈਂਡ ਹਸਪਤਾਲ ਵਿੱਚ ਜੇਰੇ ਇਲਾਜ ਹਨ। ਹਸਪਤਾਲ ਵੱਲੋਂ ਪੁਸ਼ਟੀ ਕੀਤੇ ਜਾਣ ਤੋਂ ਬਾਅਦ ਹੀ ਸੌਰਵ ਗਾਂਗੁਲੀ ਦੀ ਸਥਿਤੀ ਬਾਰੇ ਕੋਈ ਜਾਣਕਾਰੀ ਦਿੱਤੀ ਜਾ ਸਕਦੀ ਹੈ, ਫਿਲਹਾਲ ਉਨ੍ਹਾਂ ਦੀ ਸਿਹਤ ਠੀਕ ਹੈ। ਉਨ੍ਹਾਂ ਦੇ ਬਿਮਾਰ ਹੋਣ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਪ੍ਰਸ਼ੰਸਕ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆ ਕਰ ਰਹੇ ਹਨ।

error: Content is protected !!