ਹੁਣੇ ਹੁਣੇ ਮਸ਼ਹੂਰ ਪੰਜਾਬੀ ਅਦਾਕਾਰਾ ਬੀਨੂੰ ਢਿਲੋਂ ਦੇ ਘਰੇ ਪਿਆ ਮਾਤਮ ਹੋਈ ਮੌਤ – ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਪੰਜਾਬੀ ਕਲਾਕਾਰਾਂ ਦੇ ਵੱਲੋਂ ਆਪਣੇ ਆਪਣੇ ਟੈਲੇਂਟ ਦੇ ਜ਼ਰੀਏ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਜਾਂਦਾ ਹੈ । ਹੁਣ ਤੱਕ ਬਹੁਤ ਸਾਰੇ ਪੰਜਾਬੀ ਕਲਾਕਾਰ ਆਪਣੇ ਟੈਲੇਂਟ ਦੇ ਜ਼ਰੀਏ ਪੂਰੀ ਦੁਨੀਆਂ ਦੇ ਲੋਕਾਂ ਦੇ ਦਿਲਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ । ਗੱਲ ਕੀਤੀ ਜਾਵੇ ਜੇਕਰ ਪੰਜਾਬੀ ਕਲਾਕਾਰ ਬੀਨੂ ਢਿੱਲੋਂ ਦੀ , ਤਾ ਢਿੱਲੋਂ ਦੇ ਵੱਲੋਂ ਜਿਥੇ ਵੱਖ ਵੱਖ ਫ਼ਿਲਮਾਂ ਵਿੱਚ ਕੰਮ ਕਰ ਕੇ ਆਪਣੇ ਮਖੌਲੀਆ ਕਿਰਦਾਰ ਦੇ ਨਾਲ ਸਭ ਨੂੰ ਹਸਾਇਆ ਜਾਂਦਾ ਹੈ । ਲੋਕ ਉਨ੍ਹਾਂ ਦੀਆਂ ਫ਼ਿਲਮਾਂ ਨੂੰ ਖੂਬ ਦਿਲਚਸਪੀ ਦੇ ਨਾਲ ਵੇਖਦੇ ਹਨ । ਪਰ ਇਸੇ ਵਿਚਕਾਰ ਹੁਣ ਪ੍ਰਸਿੱਧ ਅਦਾਕਾਰ ਬੀਨੂੰ ਢਿੱਲੋਂ ਤੇ ਘਰੋ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ।

ਜਿਸ ਦੇ ਚੱਲਦੇ ਬੀਨੂੰ ਢਿੱਲੋਂ ਸਦਮੇ ਵਿੱਚ ਹਨ। ਦਰਅਸਲ ਪ੍ਰਸਿੱਧ ਗਾਇਕ ਬਿਨੂੰ ਢਿੱਲੋਂ ਦੀ ਮਾਤਾ ਜੀ ਦਾ ਦੇਹਾਂਤ ਹੋ ਚੁੱਕਿਆ ਹੈ ਜਿਸ ਦੀ ਜਾਣਕਾਰੀ ਖੁਦ ਬੀਨੂੰ ਢਿੱਲੋਂ ਵਲੋ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਪਰ ਦਿੱਤੀ ਗਈ ਹੈ । ਬੀਨੂੰ ਢਿੱਲੋਂ ਦੇ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਪਰ ਆਪਣੀ ਮਾਤਾ ਜੀ ਦੀ ਇੱਕ ਤਸਵੀਰ ਸਾਂਝੀ ਕੀਤੀ ਗਈ । ਉਨ੍ਹਾਂ ਵਲੋਂ ਇਸ ਤਸਵੀਰ ਦੇ ਹੇਠਾਂ ਲਿਖਿਆ ਗਿਆ ਕਿ ਬੜੇ ਹੀ ਦੁਖੀ ਦਿਲ ਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਸਾਡੀ ਮਾਤਾ ਜੀ ਅਜ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਨੇ ਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਰਾਮ ਬਾਗ, ਧੂਰੀ ਵਿਖੇ 10 ਫਰਵਰੀ, 2022 ਨੂੰ ਦੁਪਹਿਰ 2 ਵਜੇ ਹੋਵੇਗਾ।

ਤੇ ਨਾਲ ਹੀ ਉਨ੍ਹਾਂ ਵਲੋਂ ਇਸ ਤਸਵੀਰ ਦੇ ਨੀਚੇ ਲਿਖਿਆ ਗਿਆ ਲਵ ਯੂ ਮੰਮੀ ਜੀ । ਜ਼ਿਕਰਯੋਗ ਹੈ ਕਿ ਇਸ ਤਸਵੀਰ ਦੇ ਹੇਠਾਂ ਕਈ ਪ੍ਰਸਿੱਧ ਹਸਤੀਆਂ ਦੇ ਵੱਲੋਂ ਲਾਈਕ ਤੇ ਕੁਮੈਂਟ ਕਰਕੇ ਬੀਨੂੰ ਢਿੱਲੋਂ ਦੀ ਮਾਤਾ ਜੀ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ।

ਜ਼ਿਕਰਯੋਗ ਹੈ ਕਿ ਬੀਨੂ ਢਿੱਲੋਂ ਦੇ ਵੱਲੋਂ ਕਈ ਸੁਪਰ ਡੁਪਰ ਹਿਟ ਫ਼ਿਲਮਾਂ ਵਿੱਚ ਕੰਮ ਕੀਤਾ ਗਿਆ ਉਹ ਅਕਸਰ ਹੀ ਕਈ ਇੰਟਰਵਿਊਜ਼ ਵਿੱਚ ਆਪਣੀ ਮਾਤਾ ਜੀ ਬਾਰੇ ਗੱਲਾਂ ਕਰਦੇ ਹੋਏ ਨਜ਼ਰ ਆਉਂਦੇ ਸਨ। ਹਮੇਸ਼ਾ ਉਹ ਕਹਿੰਦੇ ਹੁੰਦੇ ਸਨ ਕਿ ਅੱਜ ਉਹ ਜਿਸ ਮੁਕਾਮ ਤੇ ਹਨ ਇਸ ਮੁਕਾਮ ਨੂੰ ਹਾਸਿਲ ਕਰਨ ਵਿੱਚ ਉਨ੍ਹਾਂ ਦੀ ਮਾਤਾ ਜੀ ਨੇ ਉਨ੍ਹਾਂ ਦਾ ਹਮੇਸ਼ਾ ਸਾਥ ਦਿੱਤਾ ਹੈ ਤੇ ਅੱਜ ਉਨ੍ਹਾਂ ਦੇ ਦੇਹਾਂਤ ਤੇ ਚਲਦੇ ਬਿਨੂੰ ਢਿੱਲੋਂ ਸਦਮੇ ਵਿੱਚ ਹਨ ਤੇ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ।

error: Content is protected !!