ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਹੰਸ ਰਾਜ ਹੰਸ ਬਾਰੇ ਅਚਾਨਕ ਆ ਗਈ ਅਦਾਲਤ ਤੋਂ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਦੇ ਵਿਰੁਧ ਦਿੱਲੀ ਵਿਚ ਸੰਘਰਸ਼ ਲਗਾ ਤਾਰ ਜਾਰੀ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਹੋਈ ਗੱਲਬਾਤ ਹੁਣ ਤੱਕ ਬੇਸਿੱਟਾ ਰਹੀ ਹੈ। ਕੇਂਦਰ ਸਰਕਾਰ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਬਜਾਏ ਸੋਧ ਦਾ ਪ੍ਰਸਤਾਵ ਪੇਸ਼ ਕਰ ਰਹੀ ਹੈ। ਉੱਥੇ ਹੀ ਕਿਸਾਨ ਜੱਥੇ ਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਜਿਸ ਦੇ ਸਿੱਟੇ ਵਜੋਂ ਭਾਜਪਾ ਦੇ ਨੇਤਾਵਾਂ ਦੇ ਘਰਾਂ ਦਾ ਘਿਰਾਓ ਕਰਕੇ ਜਬਰਦਸਤ ਉਨ੍ਹਾਂ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਗਾਇਕ ਹੰਸ ਰਾਜ ਹੰਸ ਦੇ ਘਰ ਦਾ ਘਿਰਾਓ ਕਰਕੇ ਵੀ ਉਨ੍ਹਾਂ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਅਸਤੀਫਾ ਦੇਣ ਦੀ ਮੰਗ ਕੀਤੀ ਗਈ ਸੀ।

ਪੰਜਾਬ ਵਿੱਚ ਕਿਸਾਨਾਂ ਦਾ ਵਿਰੋਧ ਝੱਲਣ ਤੋਂ ਬਾਅਦ ਦਿੱਲੀ ਵਿਚ ਹੰਸ ਰਾਜ ਹੰਸ ਵਲੋ ਆਪਣੇ ਚੋਣ ਖੇਤਰ ਵਿੱਚ ਜਾ ਕੇ ਕਿਸਾਨਾ ਨੂੰ ਖੇਤੀ ਦੇ ਲਾਭ ਦੱਸੇ ਗਏ ਸਨ। ਹੁਣ ਮਸ਼ਹੂਰ ਪੰਜਾਬੀ ਗਾਇਕ ਅਤੇ ਸੰਸਦ ਮੈਂਬਰ ਬਾਰੇ ਅਚਾਨਕ ਅਦਾਲਤ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਹੰਸ ਰਾਜ ਹੰਸ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਹੁਣ ਇੱਕ ਹੋਰ ਨਵੀਂ ਮੁ-ਸੀ-ਬ-ਤ ਵਿੱਚ ਫਸ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਦੇ ਨੇਤਾ ਰਾਜੇਸ਼ ਲਿਲੋਠੀਆਂ ਨੇ ਹੰਸ ਰਾਜ ਹੰਸ ਵਿਰੁੱਧ 2019 ਦੀਆਂ ਲੋਕ ਸਭਾ ਚੋਣਾਂ

ਦੌਰਾਨ ਕਥਿਤ ਤੌਰ ਤੇ ਗਲਤ ਹਲਫਨਾਮਾ ਦੇਣ ਨੂੰ ਲੈ ਕੇ ਮਾਮਲਾ ਦਰਜ ਕਰਵਾਇਆ ਸੀ। ਹੁਣ ਦਿੱਲੀ ਪੁਲਿਸ ਨੇ ਹੰਸ ਰਾਜ ਹੰਸ ਵੱਲੋਂ ਆਪਣੀ ਸਿੱਖਿਆ ਅਤੇ ਖੁਦ ਦੀ ਅਤੇ ਆਪਣੇ ਪਰਿਵਾਰ ਦੀ ਆਮਦਨ ਬਾਰੇ ਸਹੀ ਜਾਣਕਾਰੀ ਨਾ ਦੇਣ ਦੇ ਮਾਮਲੇ ਵਿਚ ਦੋਸ਼ ਪੱਤਰ ਦਾਖ਼ਲ ਕੀਤਾ ਹੈ। ਇਸ ਸਬੰਧੀ ਕੋਰਟ ਨੇ ਵੀ ਜਾਂਚ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ ਉਨ੍ਹਾਂ ਤੋਂ ਜਾਂਚ ਵਿਚ ਹੋਈ ਤਰੱਕੀ ਬਾਰੇ ਜਾਣਕਾਰੀ ਦੇਣ ਦਾ ਨਿਰਦੇਸ਼ ਦਿੱਤਾ ਹੈ। ਐਡੀਸ਼ਨਲ ਚੀਫ ਮੈਟਰੋਪਾਲਿਟਨ ਮੈਜਿਸਟਰੇਟ ਧਰਮੇਂਦਰ ਸਿੰਘ ਨੇ

12 ਜਨਵਰੀ ਨੂੰ ਜਨਪ੍ਰਤੀਨਿਧੀਤਵ ਕਾਨੂੰਨ ਦੇ ਅਧੀਨ ਦਾਖਲ ਪੁਲਿਸ ਦੇ ਇਸ ਦੋ- ਸ਼ ਪੱਤਰ ਤੇ ਨੋਟਿਸ ਲਿਆ ਹੈ ਤੇ 18 ਜਨਵਰੀ ਨੂੰ ਪੇਸ਼ ਹੋਣ ਲਈ ਹੰਸ ਰਾਜ ਹੰਸ ਨੂੰ ਤਲਬ ਕੀਤਾ ਗਿਆ ਹੈ। ਦਿੱਲੀ ਦੀ ਇੱਕ ਉੱਚ ਅਦਾਲਤ ਵੱਲੋਂ ਗਾਇਕ ਹੰਸ ਰਾਜ ਹੰਸ ਜੋ ਕਿ ਉੱਤਰ ਪੱਛਮੀ ਦਿੱਲੀ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ, ਉਹਨਾਂ ਨੂੰ ਆਪਣੇ ਚੋਣਾਵੀ ਹਲਫਨਾਮੇ ਵਿੱਚ ਸਹੀ ਜਾਣਕਾਰੀ ਨਾ ਦਿੱਤੇ ਜਾਣ ਦੇ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ।

error: Content is protected !!