ਹੁਣੇ ਹੁਣੇ ਮਸ਼ਹੂਰ ਰਾਜਨੀਤਕ ਲੀਡਰ ਸਿਮਰਜੀਤ ਸਿੰਘ ਬੈਂਸ ਲਈ ਆ ਗਈ ਇਹ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਹਸਤੀਆਂ ਆਏ ਦਿਨ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਬਣ ਜਾਂਦੀਆਂ ਹਨ। ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਜਿਸ ਸਦਕਾ ਉਹਨਾ ਨੂੰ ਟਿਕਟ ਮਿਲ ਸਕੇ ਅਤੇ ਪਾਰਟੀ ਵਿੱਚ ਉਨ੍ਹਾਂ ਦੀ ਜਗ੍ਹਾ ਮਜ਼ਬੂਤ ਹੋ ਸਕੇ। ਉੱਥੇ ਹੀ ਚੋਣਾਂ ਨੂੰ ਨਜ਼ਦੀਕ ਵੇਖਦੇ ਹੋਏ ਬਹੁਤ ਸਾਰੀਆਂ ਸਿਆਸੀ ਹਸਤੀਆਂ ਨੂੰ ਕਿਸੇ ਨਾ ਕਿਸੇ ਮਾਮਲੇ ਵਿੱਚ ਫਸਾਏ ਜਾਣ ਦੀਆਂ ਖਬਰਾਂ ਵੀ ਮਿਲਦੀ ਰਹਿੰਦੀਆਂ ਹਨ। ਜਿਸ ਨਾਲ ਉਨ੍ਹਾਂ ਦੇ ਸਿਆਸੀ ਅਕਸ ਨੂੰ ਖਰਾਬ ਕੀਤਾ ਜਾ ਸਕੇ।

ਹੁਣ ਮਸ਼ਹੂਰ ਰਾਜਨੀਤਕ ਲੀਡਰ ਸਿਮਰਜੀਤ ਸਿੰਘ ਬੈਂਸ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ ਜੋ ਕਿ ਲੁਧਿਆਣਾ ਆਤਮ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਹਨ। ਉਹਨਾਂ ਦੇ ਫਿਰ ਤੋਂ ਗ੍ਰਿਫਤਾਰ ਕੀਤੇ ਜਾਣ ਵਾਸਤੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ।ਜਿੱਥੇ ਪਿਛਲੇ ਦਿਨੀਂ ਕੁੱਝ ਕੇਸਾਂ ਨੂੰ ਲੈ ਕੇ ਸਿਮਰਨਜੀਤ ਸਿੰਘ ਬੈਂਸ ਚਰਚਾ ਵਿੱਚ ਬਣੇ ਹੋਏ ਸਨ ਕਿਉਂਕਿ ਇਕ ਔਰਤ ਵੱਲੋਂ ਬੈਂਸ ਖ਼ਿਲਾਫ ਜਬਰ-ਜ਼ਨਾਹ ਕਰਨ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ।

ਜਿਸ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਪੀੜਤਾ ਨੇ ਵਿਧਾਇਕ ਬੈਂਸ ਅਤੇ ਕੁਝ ਹੋਰ ਲੋਕਾਂ ਦੇ ਖਿਲਾਫ ਐੱਫ ਆਈ ਆਰ ਦਰਜ ਕਰਵਾ ਕੇ ਇਨਸਾਫ ਦੀ ਮੰਗ ਕੀਤੀ ਸੀ। ਇਸ ਸਮੇਂ ਜਿਥੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਧਾਇਕ ਬੈਂਸ ਵੱਲੋਂ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਉਸ ਨੂੰ ਪੁਲਸ ਸੁਰੱਖਿਆ ਦਿੱਤੀ ਗਈ ਹੈ। ਉਥੇ ਹੀ ਪੀੜਤਾਂ ਵੱਲੋਂ ਸ਼ਿਕਾਇਤ ਕੀਤੀ ਗਈ ਹੈ ਕਿ ਅਜੇ ਤੱਕ ਬੈਂਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।

ਇਸ ਪੀੜਤਾ ਦੀ ਸ਼ਿਕਾਇਤ ਦੇ ਤਹਿਤ ਜੁਡੀਸ਼ਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਵਿਧਾਇਕ ਬੈਂਸ ਨੂੰ ਮੁੜ ਤੋਂ ਅਦਾਲਤ ਵਿੱਚ ਪੇਸ਼ ਹੋਣ ਵਾਸਤੇ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਪਹਿਲਾਂ ਆਖਿਆ ਗਿਆ ਹੈ ਕਿ ਉਹ ਗ੍ਰਿਫ਼ਤਾਰੀ ਵਰੰਟ ਦੇ ਤਹਿਤ ਬੈਂਸ ਨੂੰ ਗ੍ਰਿਫਤਾਰ ਕਰਨ ਗਏ ਸਨ ਪਰ ਉਹ ਘਰ ਵਿਚ ਮੌਜੂਦ ਨਹੀਂ ਸਨ ਜਿਸ ਕਾਰਨ ਉਨ੍ਹਾਂ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਅਤੇ ਨਾ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਿਆ ਹੈ।

error: Content is protected !!