ਹੁਣੇ ਹੁਣੇ ਰਾਤ 12 ਵਜੇ ਤੱਕ ਲਈ ਹੋ ਗਿਆ ਦਿੱਲੀ ਚ ਇਹ ਐਲਾਨ ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸਭ ਕਿਸਾਨ ਜਥੇ ਬੰਦੀਆਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਸ਼ਾਂਤਮਈ ਢੰਗ ਨਾਲ ਕਰਨ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ ਸੀ। ਅੱਜ ਸਵੇਰੇ ਕਿਸਾਨ ਜਥੇ ਬੰਦੀਆਂ ਦੇ ਆਦੇਸ਼ ਨਾਲ 26 ਜਨਵਰੀ ਉਪਰ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦਾ ਆਰੰਭ ਕੀਤਾ ਗਿਆ ਸੀ। ਇਸ ਟਰੈਕਟਰ ਮਾਰਚ ਨੂੰ ਸਮੇਂ ਤੋਂ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਗਿਆ ਸੀ। ਬਹੁਤ ਸਾਰੇ ਰਸਤਿਆਂ ਉੱਪਰ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਕਿਉਂਕਿ ਰੂਟ ਮੈਪ ਦੇ ਅਨੁਸਾਰ ਤੈਅ ਕੀਤੇ ਗਏ ਰਿਸਤਿਆਂ ਤੋਂ ਇਲਾਵਾ ਕਿਸਾਨਾਂ ਵੱਲੋਂ ਹੋਰ ਰੂਟ ਉੱਪਰ ਵੀ ਇਹ ਟਰੈਕਟਰ ਮਾਰਚ ਕੱਢਿਆ ਗਿਆ ਹੈ।

ਜਿਸ ਕਾਰਨ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਗਏ ਅਤੇ ਲਾਠੀਚਾਰਜ ਵੀ ਕੀਤਾ ਗਿਆ ਹੈ। ਕੁਝ ਕਿਸਾਨਾਂ ਵੱਲੋਂ ਲਾਲ ਕਿਲੇ ਅੰਦਰ ਦਾਖਲ ਹੁੰਦੇ ਹੋਏ, ਨਿਹੰਗ ਸਿੰਘ ਅਤੇ ਕਿਸਾਨਾਂ ਵੱਲੋਂ ਲਾਲ ਕਿਲੇ ਉੱਪਰ ਖਾਲਸਾਈ ਝੰਡੇ ਲਹਿਰਾ ਦਿੱਤੇ ਗਏ ਹਨ। ਇਸ ਘਟਨਾ ਨੂੰ ਵੇਖਦੇ ਹੋਏ ਸਰਕਾਰ ਗਹਿਰੀ ਚਿੰਤਾ ਵਿੱਚ ਪੈ ਗਈ ਹੈ। ਪੁਲਿਸ ਵੱਲੋਂ ਲਾਲ ਕਿਲੇ ਤੋਂ ਕਿਸਾਨਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਹੀ ਹਾਲਾਤ ਬੇਕਾਬੂ ਹੁੰਦੇ ਵੇਖ ਕੇ ਇਕ ਹੋਰ ਐਲਾਨ ਰਾਤ 12 ਵਜੇ ਤੱਕ ਲਈ ਕਰ ਦਿੱਤਾ ਗਿਆ ਹੈ।

ਦਿੱਲੀ ਦੇ ਬੇਕਾਬੂ ਹੋਏ ਹਾਲਾਤਾਂ ਨੂੰ ਸਹੀ ਕਰਨ ਲਈ ਅੱਜ ਰਾਤ 12 ਵਜੇ ਤੱਕ ਸਿੰਘੂ, ਗਾਜ਼ੀਪੁਰ , ਟਿਕਰੀ ਬਾਰਡਰ ਉਪਰ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਤਾਂ ਜੋ ਇੰਟਰਨੈੱਟ ਦੇ ਜ਼ਰੀਏ ਫੈਲਣ ਵਾਲੀਆਂ ਅਫਵਾਹਾਂ ਨੂੰ ਰੋਕਿਆ ਜਾ ਸਕੇ। ਇਹ ਫੈਸਲਾ ਗ੍ਰਹਿ ਮੰਤਰਾਲੇ ਵੱਲੋਂ ਜਨਤਾ ਦੀ ਸੁਰੱਖਿਆ ਨੂੰ ਵੇਖਦੇ ਹੋਏ ਕੀਤਾ ਗਿਆ ਹੈ। ਇਨ੍ਹਾਂ ਨਿਯਮਾਂ ਦੇ ਤਹਿਤ ਪੁਲਿਸ ਵੱਲੋਂ ਇਹ ਕਦਮ ਚੁੱਕੇ ਗਏ ਹਨ। ਦਿੱਲੀ ਵਿੱਚ ਕਈ ਜਗ੍ਹਾ ਉਪਰ ਹਾਲਾਤਾਂ ਨੂੰ ਬੇਕਾਬੂ ਹੁੰਦਾ ਦੇਖ ਕੇ ਹੀ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

ਉੱਥੇ ਹੀ ਕਿਸਾਨ ਆਗੂਆਂ ਵੱਲੋਂ ਇਹ ਆਖਿਆ ਗਿਆ ਹੈ ਕਿ ਉਨ੍ਹਾਂ ਦੇ ਕਿਸਾਨਾਂ ਵੱਲੋਂ ਅਜਿਹੀ ਕਿਸੇ ਵੀ ਘਟਨਾ ਨੂੰ ਅੰਜਾਮ ਨਹੀਂ ਦਿੱਤਾ ਗਿਆ, ਜਿਸ ਕਾਰਨ ਇਹ ਕਿਸਾਨੀ ਅੰਦੋਲਨ ਅਸਫਲ ਹੋ ਸਕੇ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਅਸਫਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਸਾਡਾ ਮਕਸਦ ਸ਼ਾਂਤਮਈ ਢੰਗ ਨਾਲ ਟਰੈਕਟਰ ਪਰੇਡ ਕਰਨ ਦਾ ਹੈ।

error: Content is protected !!