ਹੁਣੇ ਹੁਣੇ ਰਾਮ ਰਹੀਮ ਬਾਰੇ ਆ ਗਈ ਅਚਾਨਕ ਇਹ ਵੱਡੀ ਖਬਰ – ਸੁਣ ਹਰ ਕੋਈ ਹੋ ਰਿਹਾ ਹੈਰਾਨ

ਆਈ ਤਾਜਾ ਵੱਡੀ ਖਬਰ

ਜੇਲ ਚ ਸਜਾ ਭੁਗਤ ਰਿਹਾ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਕਸਰ ਕਿਸੇ ਨਾ ਕਿਸੇ ਕਾਰਨ ਅਖਬਾਰਾਂ ਦੀ ਸੁਰਖਿਆਂ ਅਤੇ ਚਰਚਾ ਦਾ ਵਿਸ਼ੇ ਬਣਿਆ ਰਹਿੰਦਾ ਹੈ। ਇਸੇ ਤਰ੍ਹਾਂ ਪਿਛਲੇ ਕੁਝ ਦਿਨਾਂ ਪਹਿਲਾਂ ਗੁਰਮੀਤ ਰਾਮ ਰਹੀਮ ਦੀ ਮਾਂ ਦੀ ਸਿਹਤ ਖਰਾਬ ਹੋਣ ਕਾਰਨ ਗੁਰਮੀਤ ਰਾਮ ਰਹੀਮ ਨੂੰ 24 ਘੰਟਿਆਂ ਦੀ ਪੈਰੋਲ ਮਿਲੀ ਸੀ। ਜਿਸ ਦੌਰਾਨ ਉਹ ਆਪਣੀ ਮਾਂ ਦੇ ਕੋਲ ਆਪਣੇ ਫਾਰਮ ਹਾਊਸ ਵਿੱਚ ਗਿਆ ਸੀ। ਪਰ ਇਸ ਪੈਰੋਲ ਦੌਰਾਨ ਉਹ ਹਰ ਪਾਸੇ ਚਰਚਾ ਦਾ ਵਿਸ਼ਾ ਬਣਿਆ ਰਿਹਾ ਕਿਉਂਕਿ ਕੁਝ ਲੋਕਾਂ ਦੇ ਵੱਲੋਂ ਇਸ ਪੈਰੋਲ ਨੂੰ ਸਹੀ ਮੰਨਿਆ ਗਿਆ ਸੀ ਪਰ ਕੁਝ ਲੋਕਾਂ ਦੇ ਵੱਲੋਂ ਇਸ ਦਾ ਵਿ-ਰੋ-ਧ ਵੀ ਕੀਤਾ ਗਿਆ ਸੀ।

ਪਰ ਹੁਣ ਇਕ ਵਾਰ ਫਿਰ ਇਸੇ ਤਰ੍ਹਾਂ ਮੁੜ ਚਰਚਾ ਵਿਚ ਆਏ ਗੁਰਮੀਤ ਰਾਮ ਰਹੀਮ ਦੀ ਸਿਹਤ ਨਾਲ ਸਬੰਧਿਤ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।ਦੱਸ ਦਈਏ ਕਿ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਅਚਾਨਕ ਸਿਹਤ ਖਰਾਬ ਹੋ ਗਈ ਜਿਸ ਕਾਰਨ ਉਸ ਨੂੰ ਦਿੱਲੀ ਦੇ ਏਐਮਜ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਜਿੱਥੇ ਰਾਮ ਰਹੀਮ ਦੀ ਸਿਹਤ ਦੇ ਦੋ ਟੈਸਟ ਕੀਤੇ ਜਾਣਗੇ ਜਿਸ ਤੋਂ ਬਾਅਦ ਹੀ ਸਿਹਤ ਖਰਾਬ ਹੋਣ ਦੇ ਪਿੱਛੇ ਕਾਰਨਾਂ ਦਾ ਪਤਾ ਲੱਗ ਸਕੇਗਾ।

ਦੱਸ ਦੇਈਏ ਕਿ ਕਿਹਾ ਜਾ ਰਿਹਾ ਹੈ ਕਿ ਗੁਰਮੀਤ ਰਾਮ ਰਹੀਮ ਦੀ ਇੰਡੋਸਕੋਪੀ ਅਤੇ ਇਕ ਹੋਰ ਟੈਸਟ ਕੀਤੇ ਜਾਵੇਗਾ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਨ੍ਹਾਂ ਟੈਸਟਾਂ ਦੀ ਰਿਪੋਰਟ ਅੱਜ ਸ਼ਾਮ ਤੱਕ ਸਾਹਮਣੇ ਆ ਸਕਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰੀ ਗੁਰਮੀਤ ਰਾਮ ਰਹੀਮ ਨੂੰ ਸਿਹਤ ਖਰਾਬ ਦੇ ਚਲਦਿਆਂ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਕਈ ਵਾਰ ਟੈਸਟ ਕੀਤੇ ਜਾ ਚੁੱਕੇ ਹਨ।

ਇਸੇ ਤਰ੍ਹਾਂ ਕਰੋਨਾ ਵਾਇਰਸ ਦੌਰਾਨ ਗੁਰਮੀਤ ਰਾਮ ਰਹੀਮ ਨੂੰ ਕਰੋਨਾ ਸਕਰਾਤਮਕ ਪਾਏ ਜਾਣ ਤੋਂ ਬਾਅਦ ਪੀਜੀਆਈ ਹਸਪਤਾਲ ਵਿਚ ਲਜਾਇਆ ਗਿਆ ਸੀ। ਭਾਵੇਂ ਕਿ ਸਿਹਤ ਨਾਲ ਸਬੰਧਿਤ ਚੈਕਅੱਪ ਲਈ ਰਾਮ ਰਹੀਮ ਨੂੰ ਹਸਪਤਾਲ ਵਿਚ ਲਿਜਾਇਆ ਜਾਂਦਾ ਹੈ ਪਰ ਹਰ ਵਾਰ ਵਿਰੋਧੀਆਂ ਨੇ ਵੱਲੋਂ ਤਿੱਖੇ ਸਵਾਲ ਕੀਤੇ ਜਾਂਦੇ ਹਨ ਅਤੇ ਇਸ ਸਭ ਦਾ ਵਿਰੋਧ ਕੀਤਾ ਜਾਂਦਾ ਹੈ।

error: Content is protected !!