ਹੁਣੇ ਹੁਣੇ ਰੇਲ ਗੱਡੀ ਨੂੰ ਲੱਗੀ ਭਿਆਨਕ ਅੱਗ ਮਚੀ ਹਾਹਾਕਾਰ ਬਚਾਅ ਕਾਰਰਜ ਜਾਰੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਕਾਰਨ ਜਿੱਥੇ ਕਾਫੀ ਲੰਮੇ ਸਮੇਂ ਤੱਕ ਤਾਲਾਬੰਦੀ ਕੀਤੀ ਗਈ ਸੀ ਅਤੇ ਹਵਾਈ ਅਤੇ ਰੇਲਵੇ ਆਵਾਜਾਈ ਨੂੰ ਵੀ ਰੋਕ ਦਿੱਤਾ ਗਿਆ ਸੀ। ਉਥੇ ਕਿ ਯਾਤਰੀਆਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਸੀ ਅਤੇ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਲਈ ਬਹੁਤ ਸਾਰੇ ਯਾਤਰੀਆਂ ਵੱਲੋਂ ਕਈ ਕਿਲੋਮੀਟਰ ਦਾ ਸਫ਼ਰ ਪੈਦਲ ਹੀ ਤੈਅ ਕੀਤਾ ਗਿਆ। ਟੀਕਾਕਰਨ ਮੁਹਿੰਮ ਦੇ ਰਾਹੀਂ ਸਰਕਾਰ ਵੱਲੋਂ ਇਸ ਕਰੋਨਾ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਤੋਂ ਹਵਾਈ ਉਡਾਨਾਂ ਅਤੇ ਰੇਲਵੇ ਆਵਾਜਾਈ ਨੂੰ ਸ਼ੁਰੂ ਕਰ ਦਿੱਤਾ ਗਿਆ ਸੀ। ਜਿੱਥੇ ਯਾਤਰੀਆਂ ਵੱਲੋਂ ਸਸਤੇ ਅਤੇ ਆਨੰਦਮਈ ਸਫ਼ਰ ਦਾ ਫਾਇਦਾ ਲਿਆ ਜਾਂਦਾ ਹੈ। ਉਥੇ ਹੀ ਜਲਦੀ ਆਪਣੀ ਮੰਜਲ ਤੱਕ ਪਹੁੰਚਦਿਆਂ ਹੋਇਆਂ ਕੁਦਰਤੀ ਨਜ਼ਾਰਿਆਂ ਦਾ ਆਨੰਦ ਵੀ ਮਾਣਿਆ ਜਾਂਦਾ ਹੈ।

ਪਰ ਕਈ ਵਾਰ ਇਸ ਰੇਲਵੇ ਦੇ ਸਫਰ ਦੌਰਾਨ ਕਈ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਹੁਣ ਰੇਲ ਗੱਡੀ ਨੂੰ ਭਿਆਨਕ ਅੱਗ ਲੱਗਣ ਕਾਰਨ ਹਾਹਾਕਾਰ ਮਚ ਗਈ ਹੈ, ਬਚਾਅ ਕਾਰਜ ਜਾਰੀ ਕੀਤੇ ਗਏ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਦੇ ਮੇਰਠ ਦੇ ਦੌਰਾਲਾ ਦੇ ਰੇਲਵੇ ਸਟੇਸ਼ਨ ਤੋਂ ਸਾਹਮਣੇ ਆਈ ਹੈ। ਜਿੱਥੇ ਉਸ ਸਮੇਂ ਹਾਹਾਕਾਰ ਮਚ ਗਈ ਜਦੋਂ ਸ਼ਨੀਵਾਰ ਦੀ ਸਵੇਰ ਨੂੰ ਦਿੱਲੀ ਜਾਣ ਵਾਲੀ ਰੇਲ ਗੱਡੀ ਅੱਗ ਦੀ ਚਪੇਟ ਵਿਚ ਆ ਗਈ ਜਿੱਥੇ ਦੋ ਡੱਬਿਆ ਨੂੰ ਅੱਗ ਲੱਗ ਗਈ।

ਦੱਸਿਆ ਗਿਆ ਹੈ ਕਿ ਇਹ ਘਟਨਾ ਸ਼ਾਰਟ ਸਰਕਟ ਕਾਰਨ ਵਾਪਰੀ ਹੈ। ਰੇਲ ਦੇ ਡੱਬਿਆਂ ਵਿੱਚ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ਤੇ ਤੁਰੰਤ ਹੀ ਇਸ ਅੱਗ ਉਪਰ ਕਾਬੂ ਪਾਇਆ ਗਿਆ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਰੇਲ ਗੱਡੀ ਸਟੇਸ਼ਨ ਤੇ ਖੜੀ ਹੋਈ ਸੀ ਜਿਸ ਕਾਰਨ ਭਾਰੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਇਸ ਰੇਲ ਗੱਡੀ ਦੇ ਦੌਰਾਲਾ ਰੇਲਵੇ ਸਟੇਸ਼ਨ ਤੇ ਪਹੁੰਚਣ ਦੌਰਾਨ 7:10 ਮਿੰਟ ਤੇ ਅਚਾਨਕ ਹੀ ਰੇਲ ਦੇ ਡੱਬਿਆਂ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ ਅਤੇ ਪੰਜਾਬੀਆਂ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕੀਤਾ ਗਿਆ।

ਜਿੱਥੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਉਥੇ ਹੀ ਦੋ ਡੱਬੇ ਅੱਗ ਕਾਰਨ ਪ੍ਰਭਾਵਿਤ ਹੋਏ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਇਸ ਉਪਰ ਕਾਬੂ ਪਾਇਆ ਗਿਆ। ਤੇਜ਼ ਹਵਾ ਦੇ ਕਾਰਨ ਇਹ ਅੱਗ ਵਧੇਰੇ ਫੈਲ ਗਈ ਸੀ। ਇਸ ਹਾਦਸੇ ਦੇ ਕਾਰਨ ਬਹੁਤ ਸਾਰੀਆਂ ਗੱਡੀਆਂ ਵੀ ਪ੍ਰਭਾਵਿਤ ਹੋਈਆ। ਉਥੇ ਹੀ ਕੁਝ ਭਾਰੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਇਸ ਹਾਦਸੇ ਵਿਚ ਕੋਈ ਵੀ ਯਾਤਰੀ ਜ਼ਖਮੀ ਨਹੀਂ ਹੋਇਆ ਹੈ।

error: Content is protected !!