ਹੁਣੇ ਹੁਣੇ ਵਾਪਰਿਆ ਕਹਿਰ ਇਥੇ ਲਗੇ ਲਾਸ਼ਾਂ ਦੇ ਢੇਰ , ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਅਫਸੋਸ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਹੀ ਮੰ-ਦ-ਭਾ-ਗੀ-ਆਂ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਹੋ ਰਹੇ ਭਿਆਨਕ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਹਰ ਰੋਜ਼ ਹੀ ਹਜ਼ਾਰਾਂ ਕੀਮਤੀ ਜਾਨਾਂ ਇਸ ਦੁਨੀਆਂ ਤੋਂ ਹਮੇਸ਼ਾ ਲਈ ਦੂਰ ਹੋ ਜਾਂਦੀਆਂ ਹਨ। ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਦੀ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਜਾਂਦੀ। ਦੁਨੀਆਂ ਤੇ ਬਹੁਤ ਸਾਰੇ ਇਨਸਾਨ ਅਜਿਹੇ ਵੀ ਹਨ ਜਿਨ੍ਹਾਂ ਨੂੰ ਆਪਣਾ ਘਰ ਵੀ ਨਸੀਬ ਨਹੀਂ ਹੁੰਦਾ।

ਤੇ ਜਿਨ੍ਹਾਂ ਦੀ ਸਾਰੀ ਜਿੰਦਗੀ ਫੁੱਟਪਾਥ ਤੇ ਹੀ ਗੁਜ਼ਰ ਜਾਂਦੀ ਹੈ। ਜਿਨ੍ਹਾਂ ਦੀ ਜ਼ਿੰਦਗੀ ਗਰੀਬੀ ਤੇ ਫੁੱਟਪਾਥ ਤੋਂ ਸ਼ੁਰੂ ਹੋ ਕੇ ਉਥੇ ਹੀ ਖਤਮ ਹੋ ਜਾਂਦੀ ਹੈ। ਅਜਿਹੇ ਮੰ-ਦ-ਭਾ-ਗੇ ਲੋਕਾਂ ਨਾਲ ਕਦੇ ਕਦੇ ਇਹ ਜਿੰਦਗੀ ਵੀ ਅਜਿਹੀ ਮੰ-ਦ-ਭਾ-ਗੀ ਖੇਡ,ਖੇਡ ਜਾਂਦੀ ਹੈ ਜਿਸ ਬਾਰੇ ਕਿਸੇ ਨੂੰ ਪਤਾ ਨਹੀਂ ਲਗਦਾ। ਹੁਣ ਇੱਕ ਹਾਦਸਾ ਵਾਪਰਨ ਕਾਰਨ ਲਾਸ਼ਾਂ ਦੇ ਢੇਰ ਲੱਗਣ ਦੀ ਖਬਰ ਸਾਹਮਣੇ ਆਈ ਹੈ ਜਿਸ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਅਫਸੋਸ ਜਾਹਿਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਸੂਰਤ ਜਿਲੇ ਵਿੱਚ ਫੁੱਟਪਾਥ ਤੇ ਇੱਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ।

ਇਸ ਹਾਦਸੇ ਵਿਚ 15 ਪਰਵਾਸੀ ਮਜਦੂਰਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੂਰਤ ਵਿੱਚ ਫੁੱਟਪਾਥ ਤੇ 18 ਪ੍ਰਵਾਸੀ ਮਜ਼ਦੂਰ ਸੌਂ ਰਹੇ ਸਨ। ਉਸ ਸਮੇਂ 15 ਪ੍ਰਵਾਸੀ ਮਜ਼ਦੂਰ ਇਕ ਟਰੱਕ ਦੀ ਲਪੇਟ ਵਿੱਚ ਆ ਗਏ, ਤੇ ਜਿਨ੍ਹਾਂ ਦੀ ਮੌਤ ਹੋ ਗਈ ਹੈ। ਸੜਕ ਦੇ ਕਿਨਾਰੇ ਸੌਂ ਰਹੇ 15 ਦਿਹਾੜੀਦਾਰ ਮਜ਼ਦੂਰ ਰਾਜਸਥਾਨ ਦੇ ਰਹਿਣ ਵਾਲੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਾਦਸੇ ਦਾ ਸ਼ਿਕਾਰ ਹੋਏ ਇਨਾ 15 ਮਜ਼ਦੂਰਾਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਵੱਲੋਂ ਇਸ ਹਾਦਸੇ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਟਰੱਕ ਹਾਦਸੇ ਚ ਹੋਈਆਂ ਮੌਤਾਂ ਦੁਖਦ ਹਨ।ਮੇਰੀ ਹਮਦਰਦੀ ਪੀੜਤ ਪਰਿਵਾਰਾਂ ਨਾਲ ਹੈ। ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ। ਹਾਦਸੇ ਦਾ ਸ਼ਿਕਾਰ ਹੋਏ ਇਨ੍ਹਾਂ ਪਰਵਾਸੀ ਮਜਦੂਰਾਂ ਦੇ ਪਰਿਵਾਰਾਂ ਨੂੰ ਆਰਥਿਕ ਮੱਦਦ ਦੇਣ ਦਾ ਐਲਾਨ ਕੀਤਾ ਹੈ। ਜਿਸ ਵਿਚ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਆਰਥਿਕ ਮਦਦ ਵਜੋਂ ਦਿੱਤੇ ਜਾਣਗੇ। ਇਹ ਸਾਰੀ ਰਾਸ਼ੀ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਦਿੱਤੀ ਜਾਵੇਗੀ।

error: Content is protected !!