ਹੁਣੇ ਹੁਣੇ ਵਿਦੇਸ਼ ਚ ਸਟੱਡੀ ਕਰਨ ਵਾਲੇ ਭਾਰਤੀਆਂ ਲਈ ਆ ਗਈ ਇਹ ਵੱਡੀ ਖਬਰ – ਵਿਦਿਆਰਥੀਆਂ ਚ ਛਾਈ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਭਾਰਤ ਦੇ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਜਿੱਥੇ ਵਿਦੇਸ਼ ਜਾਣ ਦਾ ਰੁਝਾਨ ਦੇਖਿਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਬੱਚੇ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਜਾਣਾ ਪਸੰਦ ਕਰਦੇ ਹਨ। ਬਹੁਤ ਸਾਰੇ ਵਿਦਿਆਰਥੀ ਜਿੱਥੇ ਉੱਚ ਪੜ੍ਹਾਈ ਦੇ ਲਈ ਬਾਹਰ ਜਾਂਦੇ ਹਨ ਉੱਥੇ ਹੀ ਕਈ ਦੇਸ਼ਾਂ ਦੀ ਖੂਬਸੂਰਤੀ ਵੀ ਉਹਨਾਂ ਬੱਚਿਆਂ ਨੂੰ ਆਪਣੇ ਵੱਲ ਆਕਰਸ਼ਿਤ ਕਰਦੀ ਹੈ। ਵਿਦੇਸ਼ਾਂ ਵਿੱਚ ਜਾ ਕੇ ਬੱਚਿਆਂ ਵੱਲੋਂ ਜਿੱਥੇ ਪੜ੍ਹਾਈ ਕੀਤੀ ਜਾਂਦੀ ਹੈ ਉਥੇ ਹੀ ਉੱਚ ਅਹੁਦਿਆਂ ਤੇ ਨੌਕਰੀਆਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਦੇਸ਼ ਦਾ ਮਾਣ ਉੱਚਾ ਕੀਤਾ ਜਾਂਦਾ ਹੈ। ਸਰਕਾਰ ਵੱਲੋਂ ਵੀ ਬੱਚਿਆਂ ਦੀ ਯੋਗਤਾ ਦੇ ਆਧਾਰ ਤੇ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਤੇ ਤੈਨਾਤ ਕੀਤਾ ਜਾਂਦਾ ਹੈ।

ਪਰ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਮੇਂ-ਸਮੇਂ ਤੇ ਲਾਗੂ ਕੀਤੇ ਗਏ ਕਈ ਨਿਯਮਾਂ ਵਿੱਚ ਬਦਲਾਅ ਵੀ ਕੀਤਾ ਜਾਂਦਾ ਹੈ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਵੀ ਕਈ ਨਿਯਮਾਂ ਵਿੱਚ ਸਖਤਾਈ ਕੀਤੀ ਗਈ ਸੀ ਜਿਸ ਕਾਰਨ ਕਈ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ। ਹੁਣ ਵਿਦੇਸ਼ ਵਿੱਚ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਵਿਦਿਆਰਥੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਪਹਿਲੀ ਸਰਕਾਰ ਦੀਆਂ ਨੀਤੀਆਂ ਵਿਚ ਬਦਲਾਅ ਕੀਤਾ ਗਿਆ ਹੈ।

ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਰਾਹਤ ਮਿਲੀ ਹੈ। ਹੁਣ ਸਰਕਾਰ ਵੱਲੋਂ ਐਚ 1 ਬੀ ਵੀਜ਼ਾ ਦੇ ਨਿਯਮਾਂ ਵਿਚ ਵੀ ਬਦਲਾਅ ਕੀਤਾ ਗਿਆ ਹੈ। ਜਿਸ ਨਾਲ ਸਾਰੇ ਵਿਦਿਆਰਥੀਆਂ ਨੂੰ ਨੌਕਰੀਆਂ ਮਿਲਣ ਦਾ ਰਾਹ ਪੱਧਰਾ ਹੋ ਜਾਵੇਗਾ। ਉੱਥੇ ਹੀ ਇਸ ਬਦਲਾਅ ਦੇ ਕਾਰਨ ਉਚ ਤਨਖਾਹਾਂ ਵਾਲੀਆਂ ਨੌਕਰੀਆਂ ਯੋਗ ਉਮੀਦਵਾਰਾਂ ਨੂੰ ਮਿਲ ਜਾਣਗੀਆਂ। ਅਮਰੀਕਾ ਦੀ ਸਰਕਾਰ ਵੱਲੋਂ ਇਸ ਨਿਯਮ ਦੇ ਅਨੁਸਾਰ ਐਚ 1 ਬੀ ਵੀਜ਼ਾ ਲਈ ਮੌਕੇ ਜਾਰੀ ਕੀਤੇ ਜਾਂਦੇ ਹਨ ਜਿਸ ਵਿੱਚ 65,000 ਲੋਕਾਂ ਨੂੰ ਰਾਹਤ ਮਿਲ ਜਾਂਦੀ ਹੈ।

ਉੱਥੇ ਹੀ ਸਰਕਾਰ ਵੱਲੋਂ ਕੁਝ ਬਿਨੈ ਕਰਨ ਲਈ ਹੁਣ 20,000 ਯੂਐਸ ਮਾਸਟਰਜ਼ ਲਈ ਰਾਖਵੇਂ ਰੱਖੇ ਗਏ ਹਨ। ਇਸ ਯੋਜਨਾ ਲਈ ਯੂਨੀਵਰਸਿਟੀਆਂ ਵੱਲੋਂ ਵੀ ਵਿਰੋਧ ਕੀਤਾ ਗਿਆ ਸੀ ਕਿ ਅਗਰ ਨਵਾਂ ਨਿਯਮ ਲਾਗੂ ਕੀਤਾ ਜਾਂਦਾ ਹੈ ਤਾਂ ਉਸ ਨਾਲ ਵਿਦਿਆਰਥੀਆਂ ਨੂੰ ਅਮਰੀਕਾ ਆਉਣ ਤੇ ਪਾਬੰਦੀ ਲਗਾਈ ਜਾਵੇਗੀ। ਇਸ ਵੀਜ਼ਾ ਦੇ ਬਦਲਾਅ ਦੇ ਲਈ ਵਿਦਿਆਰਥੀਆਂ ਵੱਲੋਂ ਲੱਕੀ ਡਰਾ ਦੇ ਜ਼ਰੀਏ ਨੌਕਰੀਆਂ ਪ੍ਰਾਪਤ ਕੀਤੀਆਂ ਹਨ। ਇਸ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਸੀ।

error: Content is protected !!