ਹੁਣੇ ਹੁਣੇ ਸ਼ਾਮ 6 ਵਜੇ ਬਾਰੇ ਆਈ ਆਈ ਇਹ ਵੱਡੀ ਖਬਰ ਕਿਸਾਨ ਅੰਦੋਲਨ ਤੋਂ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਪਿਛਲੇ ਤਿੰਨ ਮਹੀਨਿਆਂ ਤੋਂ ਕੀਤਾ ਜਾ ਰਿਹਾ ਹੈ। ਉਥੇ ਹੀ ਚਲੋ ਦਿੱਲੀ ਦੇ ਤਹਿਤ ਕਿਸਾਨ ਜਥੇ ਬੰਦੀਆਂ ਨੇ 26 ਨਵੰਬਰ ਨੂੰ ਦਿੱਲੀ ਵੱਲ ਕੂਚ ਕੀਤਾ ਸੀ। ਜਿਨ੍ਹਾਂ ਰਸਤੇ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਦੇ ਹੋਏ ਸਰਹੱਦ ਤੇ ਜਾ ਕੇ ਮੋਰਚੇ ਲਾ ਲਏ ਸਨ । ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰਦੇ ਹੋਏ ਕਿਸਾਨ ਜਥੇ ਬੰਦੀਆਂ ਨੂੰ ਪੂਰਾ ਇਕ ਮਹੀਨਾ ਹੋ ਚੁੱਕਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਹੋਣ ਤੱਕ ਅਸਫਲ ਰਹੀਆਂ ਹਨ।

ਭਾਰਤ ਦੇ ਹਰ ਵਰਗ ਵੱਲੋਂ ਇਸ ਸੰਘਰਸ਼ ਵਿੱਚ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ ਉਥੇ ਹੀ ਵਿਦੇਸ਼ਾਂ ਤੋਂ ਵੀ ਭਰਪੂਰ ਸਮਰਥਨ ਮਿਲ ਰਿਹਾ ਹੈ। ਜਿੱਥੇ ਬਾਕੀ ਸਭ ਸਿਆਸੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਹਮਾਇਤ ਦੇਣ ਦੀ ਗੱਲ ਆਖੀ ਜਾ ਰਹੀ ਹੈ ਉੱਥੇ ਹੀ ਆਮ ਆਦਮੀ ਪਾਰਟੀ ਵੀ ਵੱਧ-ਚੜ੍ਹ ਕੇ ਕਿਸਾਨਾਂ ਦੀ ਮਦਦ ਕਰ ਰਹੀ ਹੈ। ਕਿਸਾਨ ਅੰਦੋਲਨ ਤੋਂ ਅੱਜ ਸ਼ਾਮ 6 ਵਜੇ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਵੱਲੋ ਇਸ ਸੰਘਰਸ਼ ਵਿੱਚ ਕਿਸਾਨਾਂ ਦੀ ਹਰ ਪੱਖੋਂ ਮਦਦ ਕੀਤੀ ਜਾ ਰਹੀ ਹੈ।

ਉਥੇ ਹੀ ਅੱਜ ਸ਼ਾਮ 6 ਵਜੇ ਸਿੰਘੂ ਸਰਹੱਦ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਹੀਦੀ ਹਫ਼ਤੇ ਦੌਰਾਨ ਸਿੰਘੂ ਸਰਹੱਦ ਤੇ ਕੀਰਤਨ ਦਰਬਾਰ ਵਿਚ ਹਿੱਸਾ ਲੈਣਗੇ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਦਿੱਲੀ ਕਿਸਾਨ ਸੰਘਰਸ਼ ਲਈ ਸਰਹੱਦਾਂ ਤੇ ਬੈਠੇ ਕਿਸਾਨਾਂ ਨੂੰ ਮਿਲਣ ਲਈ ਗਏ ਸਨ। ਉਸ ਵਕਤ ਉਨ੍ਹਾਂ ਨੇ ਆਖਿਆ ਸੀ ਕਿ ਮੈਂ ਇਕ ਮੁਖ ਮੰਤਰੀ ਬਣਕੇ ਨਹੀਂ ਸਗੋਂ ਇੱਕ ਸੇਵਕ ਬਣ ਕੇ ਆਇਆ ਹਾਂ। ਉਨ੍ਹਾਂ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਇਕ ਦਿਨ ਦਾ ਵਰਤ ਵੀ ਰੱਖਿਆ ਸੀ।

ਕਿਸਾਨ ਜਥੇ ਬੰਦੀਆਂ ਵੱਲੋਂ 27 ਅਤੇ 28 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰਾਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਫਤਹਿ ਸਿੰਘ ਦਾ ਸ਼-ਹੀ-ਦੀ ਦਿਹਾੜਾ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਛੋਟੀ ਉਮਰ ਵਿੱਚ ਹੀ ਸਾਹਿਬਜ਼ਾਦਿਆਂ ਨੇ ਸਿੱਖੀ ਨੂੰ ਬਚਾਉਣ ਲਈ ਬ-ਲੀ-ਦਾ – ਨ ਦੇ ਦਿੱਤਾ ਸੀ। ਜਿਨ੍ਹਾਂ ਵਿਚ ਗਜ਼ਬ ਦਾ ਸਾਹਸ ਨਜ਼ਰ ਆਉਂਦਾ ਸੀ। ਅੱਜ ਦੇ ਦਿਨ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰਾਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਨੂੰ ਜਿਊਂਦੇ ਹੀ ਕੰਧਾਂ ਵਿਚ ਚਿ-ਣ-ਵਾ ਦਿੱਤਾ ਗਿਆ ਸੀ। ਅੱਜ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸਰਹੱਦ ਤੇ ਹੀ ਕੀਰਤਨ ਦਰਬਾਰ ਸਜਾਇਆ ਜਾਵੇਗਾ, ਤੇ ਨਾਲ ਹੀ ਸਰਹੱਦ ਤੇ ਲੰਗਰ ਦੀ ਵਿਵਸਥਾ ਵੀ ਕੀਤੀ ਗਈ ਹੈ।

error: Content is protected !!