ਹੁਣੇ ਹੁਣੇ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਲਈ ਆਈ ਮਾੜੀ ਖਬਰ – ਵਾਪਰਿਆ ਇਹ ਭਿਆਨਕ ਹਾਦਸਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਕਿਸਾਨੀ ਸੰਘਰਸ਼ ਵਿੱਚ ਅੱਗੇ ਆ ਕੇ ਕਿਸਾਨਾਂ ਦੀ ਮਦਦ ਕੀਤੀ ਗਈ ਹੈ। ਪੰਜਾਬ ਦੇ ਗਾਇਕ ਅਤੇ ਅਦਾਕਾਰ ਪਹਿਲੇ ਦਿਨ ਤੋਂ ਹੀ ਇਸ ਕਿਸਾਨੀ ਸੰਘਰਸ਼ ਨੂੰ ਆਪਣਾ ਸਮਰਥਨ ਦੇ ਰਹੇ ਹਨ। ਉੱਥੇ ਹੀ ਇਨ੍ਹਾਂ ਗਾਇਕਾ ਅਤੇ ਅਦਾਕਾਰਾ ਵੱਲੋਂ ਬਾਰੀ-ਬਾਰੀ ਦਿੱਲੀ ਦੀਆਂ ਸਰਹੱਦਾਂ ਤੇ ਪਹੁੰਚ ਕੇ ਆਪਣੀ ਹਾਜ਼ਰੀ ਵੀ ਲਗਾਈ ਜਾ ਰਹੀ ਹੈ , ਅਤੇ ਕਿਸਾਨਾਂ ਦੇ ਨਾਲ ਹੋਣ ਦਾ ਭਰੋਸਾ ਵੀ ਦਿਵਾਇਆ ਜਾਂਦਾ ਹੈ। ਕਰੋਨਾ ਦੇ ਦੌਰ ਵਿੱਚ ਵੀ ਬਹੁਤ ਸਾਰੇ ਫਿਲਮੀ ਅਦਾਕਾਰਾ ਅਤੇ ਗਾਇਕਾਂ ਵੱਲੋਂ ਅੱਗੇ ਆ ਕੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਗਈ ਹੈ।

ਉੱਥੇ ਹੀ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਆਪਣੇ ਕੁੱਝ ਨਿੱਜੀ ਗੱਲਾਂ ਨੂੰ ਲੈ ਕੇ ਵੀ ਚਰਚਾ ਵਿੱਚ ਬਣੇ ਰਹਿੰਦੇ ਹਨ। ਹੁਣ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਬਾਰੇ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ, ਜਿੱਥੇ ਇਕ ਭਿਆਨਕ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਧੀਨ ਆਉਂਦੇ ਪਿੰਡ ਖੰਟ ਤੋਂ ਸਾਹਮਣੇ ਆਈ ਹੈ। ਜਿੱਥੇ ਇਹਨੀਂ ਦਿਨੀਂ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਅਤੇ ਫ਼ਿਲਮੀ ਅਦਾਕਾਰਾ ਨੀਰੂ ਬਾਜਵਾ ਦੀ ਇੱਕ ਫ਼ਿਲਮ ਦੀ ਸ਼ੂਟਿੰਗ ਚੱਲ ਰਹੀ ਹੈ।

ਇਹ ਦੋਨੋਂ ਕਲਾਕਾਰ ਇਸ ਪਿੰਡ ਵਿੱਚ ਸ਼ੂਟਿੰਗ ਲਈ ਮੌਜੂਦ ਹਨ। ਦੱਸਿਆ ਗਿਆ ਹੈ ਕਿ ਇਨ੍ਹਾਂ ਦੋਹਾਂ ਅਦਾਕਾਰਾਂ ਦੀ ਫ਼ਿਲਮ ਕਲੀ ਜੋਟਾ ਦੀ ਸ਼ੂਟਿੰਗ ਪਿੰਡ ਖੰਟ ਦੇ ਸਕੂਲ ਵਿੱਚੋਂ 6 ਸਤੰਬਰ ਤੋਂ ਸ਼ੁਰੂ ਹੋਈ ਸੀ। ਜੋ ਅਜੇ ਤੱਕ ਚੱਲ ਰਹੀ ਹੈ। ਉੱਥੇ ਹੀ ਸ਼ੂਟਿੰਗ ਉਪਰ ਮੌਜੂਦ ਸਾਰੇ ਕਲਾਕਾਰਾਂ ਦੀਆਂ ਵੈਨਿਟੀ ਵੈਨਾਂ ਪੰਜ ਨੰਬਰ ਹਾਈਵੇ ਉੱਪਰ ਖੜ੍ਹੀਆਂ ਕੀਤੀਆਂ ਗਈਆਂ ਸਨ। ਇਥੇ ਹੀ ਹਾਈਵੇ ਉਪਰ ਖੜੀਆਂ ਕੀਤੀਆਂ ਗਈਆਂ ਇਹਨਾਂ ਵੈਨਾਂ ਨਾਲ ਗੰਗਾਨਗਰ ਤੋਂ ਚੰਡੀਗੜ੍ਹ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਇਹਨਾ ਸਾਰੀਆਂ ਵੈਨਾਂ ਨਾਲ ਟਕਰਾ ਗਈ।

ਇਹ ਹਾਦਸਾ ਭਿਆਨਕ ਦੱਸਿਆ ਜਾ ਰਿਹਾ ਹੈ ਜਿਸ ਕਾਰਨ ਤਿੰਨ ਵੈਨਿਟੀ ਵੈਨਾਂ ਬੁਰੀ ਤਰਾਂ ਨੁਕਸਾਨੀਆਂ ਗਈਆਂ ਹਨ। ਇਸ ਭਿਆਨਕ ਹਾਦਸੇ ਵਿਚ ਜਿੱਥੇ ਕਈ ਲੋਕਾਂ ਦੇ ਜ਼-ਖ਼-ਮੀ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਉੱਥੇ ਹੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਇਹ ਹਾਦਸਾ ਅੱਜ ਸਵੇਰੇ ਚਾਰ ਵਜੇ ਦੇ ਕਰੀਬ ਵਾਪਰਿਆ ਹੈ।

error: Content is protected !!