ਹੁਣੇ ਹੁਣੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੀਤਾ ਇਹ ਵੱਡਾ ਖੁਲਾਸਾ, ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਭਾਰਤ ਦੇਸ਼ ਦੇ ਵਿਚ ਇਸ ਸਮੇਂ ਕਿਸਾਨ ਵਿਰੋਧ ਪ੍ਰਦਰਸ਼ਨ ਕਰਨ ਦੇ ਲਈ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਉਪਰ ਡਟੇ ਹੋਏ ਹਨ। ਇਨ੍ਹਾਂ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਇਕਲੌਤੀ ਮੰਗ ਕੇਂਦਰ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਹੈ। ਜਿਸ ਦੇ ਚੱਲਦੇ ਹੋਏ ਬਹੁਤ ਸਾਰੀਆਂ ਸਿਆਸੀ ਹਸਤੀਆਂ ਨੇ ਵੀ ਆਪਣਾ ਯੋਗਦਾਨ ਕਿਸਾਨਾਂ ਦੇ ਹੱਕ ਵਿੱਚ ਦਿੱਤਾ ਹੈ। ਇਨ੍ਹਾਂ ਸਿਆਸੀ ਪਾਰਟੀਆਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਸੀ।

ਜਿਸ ਨੇ ਇਹਨਾਂ ਖੇਤੀ ਬਿੱਲਾਂ ਨੂੰ ਕਿਸਾਨ ਵਿਰੋਧੀ ਦਸਦੇ ਹੋਏ ਆਪਣੇ ਕੇਂਦਰੀ ਮੰਤਰੀ ਦੇ ਪਦ ਤੋਂ ਅਸਤੀਫਾ ਦੇ ਦਿੱਤਾ ਸੀ। ਅਤੇ ਹੁਣ ਇਕ ਵਾਰ ਫਿਰ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਵੱਡਾ ਦਾਅਵਾ ਕਰਦੇ ਹੋਏ ਆਖਿਆ ਹੈ ਕਿ ਭਾਰਤੀ ਕਪਾਹ ਨਿਗਮ ਵੱਲੋਂ ਖਰੀਦ ਦੀ ਤੈਅ ਕੀਤੀ ਗਈ ਲਿਮਟ ਤੋਂ ਘੱਟ ਕਪਾਹ ਖਰੀਦੀ ਜਾ ਰਹੀ ਹੈ। ਜਿਸ ਨਾਲ ਪੰਜਾਬ ਵਿੱਚ ਕਪਾਹ ਦੀ ਖਰੀਦ ਵਿਚ ਚਾਰ ਗੁਣਾਂ ਕਮੀ ਆ ਚੁੱਕੀ ਹੈ।

ਉਨ੍ਹਾਂ ਆਖਿਆ ਕਿ ਪੰਜਾਬ ਦੇ ਕਿਸਾਨਾਂ ਨੂੰ ਇਸ ਪ੍ਰਤੀ ਪਹਿਲਾਂ ਤੋਂ ਹੀ ਅੰ-ਦੇ- ਸ਼ਾ ਸੀ। ਕਪਾਹ ਦੀ ਹੋ ਰਹੀ ਇਸ ਘਟਨਾ ਕਾਰਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੀ ਸੀ ਆਈ ਦੀਆਂ ਕਾਰਵਾਈਆਂ ਉੱਤੇ ਧਿਆਨ ਦੇਣ ਦੇ ਲਈ ਜ਼ੋਰ ਦਿੱਤਾ ਹੈ। ਇਸਦੇ ਸਬੰਧ ਵਿੱਚ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਯਾਦ ਕਰਵਾਉਂਦੇ ਹੋਏ ਕਿਹਾ ਕਿ ਤੁਸੀਂ ਵਾਰ-ਵਾਰ ਐਮਐਸਪੀ ਉਪਰ ਬਿਆਨ ਦੇਣ ਦੀ ਗੱਲ ਕਰ ਰਹੇ ਪਰ ਤੁਹਾਡੀ ਖੁਦ ਦੀ ਸਰਕਾਰ ਐਮ ਐਸ ਪੀ ਉਪਰ ਫ਼ਸਲਾਂ ਦੀ ਖ਼ਰੀਦ ਨਹੀਂ ਕਰ ਰਹੀ।

ਜਿਸ ਕਾਰਨ ਸਰਕਾਰੀ ਵਿਭਾਗਾਂ ਦੇ ਉਪਰ ਉਲਟ ਅਸਰ ਪੈ ਰਿਹਾ ਹੈ। ਦੇਖਿਆ ਜਾਵੇ ਤਾਂ ਇਸ ਸਮੇਂ ਰੋਜ਼ਾਨਾ ਸਿਰਫ 12,500 ਕੁਇੰਟਲ ਕਪਾਹ ਦੀ ਖਰੀਦ ਲਈ ਕਿਸਾਨਾਂ ਨੂੰ ਵਪਾਰੀਆਂ ਦੇ ਭਰੋਸੇ ਛੱਡ ਦਿੱਤਾ ਗਿਆ ਹੈ। ਜੇਕਰ ਅਜਿਹੇ ਸਮੇਂ ਵਿੱਚ ਸਰਕਾਰੀ ਨਿਗਮ ਹੀ ਕਿਸਾਨਾਂ ਦਾ ਸਾਥ ਨਹੀਂ ਦੇਵੇਗਾ ਤਾਂ ਵਪਾਰੀਆਂ ਤੋਂ ਕੀ ਆਸ ਰੱਖੀ ਜਾ ਸਕਦੀ ਹੈ। ਉਨ੍ਹਾਂ ਅੱਗੇ ਆਖਿਆ ਕਿ ਪ੍ਰਧਾਨ ਮੰਤਰੀ ਨੂੰ ਇਸ ਦੇ ਸੰਬੰਧ ਵਿੱਚ ਇਕ ਕਾਨੂੰਨ ਲੈ ਕੇ ਆਉਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੀ ਫਸਲ ਐਮ ਐਸ ਪੀ ਤੋਂ ਘੱਟ ਨਾ ਖਰੀਦੀ ਜਾ ਸਕੇ।

error: Content is protected !!