ਹੁਣੇ ਹੁਣੇ ਸੁਨੀਲ ਜਾਖੜ ਦੇ ਘਰੇ ਪਿਆ ਮਾਤਮ ਹੋਈ ਮੌਤ ,ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਪੰਜਾਬ ਸਿਆਸਤ ਦੇ ਵਿਚ ਘਮਾਸਾਨ ਮਚਿਆ ਹੋਇਆ ਹੈ । ਪੰਜਾਬ ਸਿਆਸਤ ਵਿੱਚ ਹਰ ਰੋਜ਼ ਹੀ ਵੱਡੇ ਵੱਡੇ ਧਮਾਕੇ ਵੇਖਣ ਨੂੰ ਮਿਲਦੇ ਹਨ । ਗੱਲ ਕੀਤੀ ਜਾਵੇ ਜੇਕਰ ਪੰਜਾਬ ਕਾਂਗਰਸ ਪਾਰਟੀ ਦੀ ਤਾਂ ਪੰਜਾਬ ਕਾਂਗਰਸ ਪਾਰਟੀ ਦੇ ਵਿੱਚ ਹਰ ਰੋਜ਼ ਹੀ ਨਵੇਂ ਨਵੇਂ ਉਤਾਰ ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ । ਕਾਫੀ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਚ ਘਮਾਸਾਨ ਮਚਿਆ ਹੋਇਆ ਹੈ , ਇਸੀ ਘਮਾਸਾਨ ਤੇ ਕਾਰਨ ਪੰਜਾਬ ਕਾਂਗਰਸ ਦੇ ਹੀ ਕਈ ਮੰਤਰੀ ਇੱਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ । ਇਸ ਪਾਰਟੀ ਦੇ ਮੰਤਰੀ ਇੱਕ ਦੂਜੇ ਦੇ ਖ਼ਿਲਾਫ਼ ਹੀ ਬਿਆਨਬਾਜ਼ੀ ਕਰਦੇ ਹੋਏ ਨਜ਼ਰ ਆ ਰਹੇ ਹਨ ।

ਇਸ ਪਾਰਟੀ ਦੀ ਚਲ ਰਹੀ ਕਾਟੋ ਕਲੇਸ਼ ਦੇ ਸਦਕਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਛੱਡਿਆ ਗਿਆ ਅਤੇ ਹੁਣ ਪੰਜਾਬ ਦੀ ਵਾਗਡੋਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਸੰਭਾਲੀ ਜਾ ਰਹੀ ਹੈ । ਚਰਨਜੀਤ ਸਿੰਘ ਚੰਨੀ ਦੇ ਵੱਲੋਂ ਹੁਣ ਤਕ ਕਈ ਵੱਡੇ ਵੱਡੇ ਐਲਾਨ ਕੀਤੇ ਗਏ ਹਨ । ਪਰ ਮੁੱਖ ਮੰਤਰੀ ਦੇ ਵੱਲੋਂ ਕੀਤੇ ਜਾ ਰਹੇ ਐਲਾਨਾਂ ਨੂੰ ਲੈ ਕੇ ਹੀ ਉਨ੍ਹਾਂ ਦੀ ਪਾਰਟੀ ਦੇ ਮੰਤਰੀ ਲਗਾਤਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਘੇਰਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ ।

ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਸੁਨੀਲ ਜਾਖੜ ਦੀ ਤਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਵੱਲੋਂ ਜਿੱਥੇ ਆਪਣੀ ਪਾਰਟੀ ਦੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ । ਆਪਣੀ ਹੀ ਪਾਰਟੀ ਦੇ ਕਈ ਮੰਤਰੀਆਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ,ਉਨ੍ਹਾਂ ਦੇ ਵੱਲੋਂ ਜਿੱਥੇ ਕੁਝ ਦਿਨ ਪਹਿਲਾਂ ਚਰਨਜੀਤ ਸਿੰਘ ਚੰਨੀ ਨੂੰ ਏਜੀ ਦੇ ਮਾਮਲੇ ਵਿੱਚ ਘੇਰਨ ਦੀ ਕੋਸ਼ਿਸ਼ ਕੀਤੀ ਗਈ ਸੀ ਹੁਣ ਇਸੇ ਵਿਚਕਾਰ ਸੁਨੀਲ ਜਾਖੜ ਦੇ ਪਰਿਵਾਰ ਤੋਂ ਇਕ ਬੇਹੱਦ ਮੰਦਭਾਗੀ ਤੇ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ । ਦਰਅਸਲ ਹੁਣ ਸੁਨੀਲ ਜਾਖੜ ਦੇ ਪਰਿਵਾਰ ਵਿਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ । ਦਰਅਸਲ ਸੁਨੀਲ ਜਾਖੜ ਦੀ ਭੈਣ ਸੁਮਿਤਰਾ ਦੇਵੀ ਦਾ ਬੀਤੀ ਰਾਤ ਸ਼ਹਿਰ ਮਲੋਟ ਵਿਖੇ ਦੇਹਾਂਤ ਹੋ ਗਿਆ ।

ਜਿਸ ਦੇ ਚੱਲਦੇ ਸੁਨੀਲ ਜਾਖੜ ਦੇ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ ਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ । ਸੁਨੀਲ ਜਾਖੜ ਦੀ ਭੈਣ ਸੁਮਿੱਤਰਾ ਦੇਵੀ ਦਾ ਅੰਤਮ ਸਸਕਾਰ ਕੱਲ ਯਾਨੀ ਸੋਮਵਾਰ ਨੂੰ ਇਕ ਵਿਸ਼ੇ ਮਲੋਟ ਵਿਖੇ ਕੀਤਾ ਜਾਵੇਗਾ । ਸੋ ਬੇਹੱਦ ਹੀ ਦੁੱਖਦਾਈ ਅਤੇ ਮੰਦਭਾਗੀ ਖ਼ਬਰ ਸੁਨੀਲ ਜਾਖੜ ਦੇ ਪਰਿਵਾਰ ਤੋਂ ਸਾਹਮਣੇ ਆਈ ਹੈ, ਕਿ ਸਾਬਕਾ ਸਾਹਿਤਕਾਰ ਮੰਤਰੀ ਸੱਜਣ ਕੁਮਾਰ ਜਾਖੜ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਦੀ ਭੈਣ ਦਾ ਦੇਹਾਂਤ ਹੋ ਚੁੱਕਿਆ ਹੈ ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।

error: Content is protected !!