ਹੁਣੇ ਹੁਣੇ ਸੁਪਰੀਮ ਕੋਰਟ ਤੋਂ 31 ਜਨਵਰੀ ਤੱਕ ਲਈ ਹੋਇਆ ਇਹ ਆਦੇਸ਼ – ਇਸ ਵੇਲੇ ਦੀ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਦੇ ਵਿੱਚ ਕਈ ਤਰ੍ਹਾਂ ਦੇ ਉਤਾਰ ਚੜ੍ਹਾਅ ਦੇਖਣ ਨੂੰ ਮਿਲੇ। ਪਰ ਇਸ ਦੌਰਾਨ ਸਭ ਤੋਂ ਵੱਡਾ ਝਟਕਾ ਦੁਨੀਆਂ ਨੂੰ ਕੋਰੋਨਾ ਵਾਇਰਸ ਦੇ ਰੂਪ ਵਿਚ ਲੱਗਾ। ਇਸ ਬਿਮਾਰੀ ਦੀ ਸ਼ੁਰੂਆਤ ਹੁੰਦੇ ਸਾਰ ਹੀ ਲੋਕ ਇਸ ਦਾ ਸ਼ਿਕਾਰ ਹੁੰਦੇ ਚਲੇ ਗਏ। ਜਿਸ ਨਾਲ ਮੌਤਾਂ ਦੀ ਗਿਣਤੀ ਇੱਕ ਦਮ ਵਧਣੀ ਸ਼ੁਰੂ ਹੋ ਗਈ। ਇਸ ਲਾਗ ਦੀ ਬਿਮਾਰੀ ਕਾਰਨ ਦੁਨੀਆਂ ਭਰ ਦੇ ਵਿਚ ਕਈ ਤਰ੍ਹਾਂ ਦੀਆਂ ਤੰ-ਗੀ-ਆਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਵਾਸਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਵੀ ਲਗਾਈਆਂ ਗਈਆਂ ਸਨ।

ਇਨ੍ਹਾਂ ਦੇ ਵਿੱਚ ਇੱਕ ਪਾਬੰਦੀ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਈ ਗਈ ਸੀ ਜਿਸ ਤਹਿਤ ਬੱਚਿਆਂ ਦੇ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਸੀ। ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਸਕੂਲਾਂ ਨੂੰ ਬੰਦ ਕਰਕੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਕਰਵਾਏ ਜਾਣ ਦਾ ਆਦੇਸ਼ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਸੀ। ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਦੂਰ ਰੱਖਿਆ ਜਾ ਸਕੇ। ਕਰੋਨਾ ਦੇ ਸਮੇਂ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਜਾਰੀ ਕੀਤੀਆਂ ਗਈਆਂ ਸਨ।

ਪਰ ਹੁਣ ਬੱਚਿਆਂ ਦੇ ਸਕੂਲ ਦੇ ਸੰਬੰਧ ਵਿੱਚ ਦੇਸ਼ ਦੀ ਸੁਪਰੀਮ ਕੋਰਟ ਵਲੋਂ ਅਹਿਮ ਐਲਾਨ ਕਰ ਦਿੱਤਾ ਹੈ। ਪ੍ਰਾਪਤ ਹੋ ਰਹੀ ਜਾਣਕਾਰੀ ਅਨੁਸਾਰ ਇਹ ਐਲਾਨ ਹੁਣ ਸੁਪਰੀਮ ਕੋਰਟ ਤੋਂ 31 ਜਨਵਰੀ ਤੱਕ ਲਈ ਹੋਇਆ ਹੈ । ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਦੇ ਆਉਣ ਵਾਲੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਸੁਪਰੀਮ ਕੋਰਟ ਨੇ ਆਂਗਨਵਾੜੀ ਸੇਵਾਵਾਂ ਨੂੰ ਲੈ ਕੇ ਸੂਬਾ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਨੂੰ ਆਦੇਸ਼ ਦਿੱਤਾ ਹੈ। ਕੋਰਟ ਨੇ 31 ਜਨਵਰੀ ਤਕ ਆਂਗਨਵਾੜੀ ਸੇਵਾਵਾਂ ਨੂੰ ਖੋਲ੍ਹਣ ਦਾ ਫੈਸਲਾ ਲੈਣ ਨੂੰ ਕਿਹਾ ਹੈ।

ਇਸ ਦੇ ਨਾਲ ਹੀ ਅਦਾਲਤ ਨੇ ਕੰਟੇਨਮੈਂਟ ਜ਼ੋਨ ਨੂੰ ਇਸ ਤੋਂ ਬਾਹਰ ਰੱਖਿਆ ਹੈ। ਕਰੋਨਾ ਸਮੇਂ ਤੋਂ ਹੀ ਛੋਟੇ ਬੱਚਿਆਂ ਵਿੱਚ ਕਰੋਨਾ ਦੇ ਡਰ ਨੂੰ ਦੇਖਦੇ ਹੋਏ ਆਂਗਨਵਾੜੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਹੁਣ ਦੇਸ਼ ਅੰਦਰ ਕਰੋਨਾ ਦੇ ਘੱਟ ਹੋਏ ਕੇਸਾਂ ਨੂੰ ਵੇਖਦੇ ਹੋਏ , ਹਾਲਾਤਾਂ ਨੂੰ ਪਹਿਲਾਂ ਵਾਲੇ ਕਰਨ ਦੀਆ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

error: Content is protected !!