ਹੁਣੇ ਹੁਣੇ ਹਸਪਤਾਲ ਚ ਦਾਖਿਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਪੰਜਾਬ ਸਿਆਸਤ ਕਾਫੀ ਭਖੀ ਹੋਈ ਨਜ਼ਰ ਆ ਰਹੀ ਹੈ । ਦੂਜੇ ਪਾਸੇ ਸਿਆਸੀ ਲੀਡਰ ਵੀ ਇਨ੍ਹਾਂ ਚੋਣਾਂ ਤੋਂ ਪਹਿਲਾਂ ਕਾਫੀ ਸਰਗਰਮੀ ਦਿਖਾ ਰਹੇ ਹਨ । ਗੱਲ ਕੀਤੀ ਜਾਵੇ ਜੇਕਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਾਂ, ਪ੍ਰਕਾਸ਼ ਸਿੰਘ ਬਾਦਲ ਵੀ ਇਨ੍ਹਾਂ ਚੋਣਾਂ ਤੋਂ ਪਹਿਲਾਂ ਕਾਫੀ ਸਰਗਰਮ ਨਜ਼ਰ ਆ ਰਹੇ ਸਨ । ਪਰ ਬੀਤੇ ਦਿਨੀਂ ਉਹ ਕੋਰੋਨ ਪੌਜ਼ਟਿਵ ਪਾਏ ਗਏ ਸਨ , ਜਿਸਦੇ ਚਲਦੇ ਉਹ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ । ਇਸੇ ਵਿਚਕਾਰ ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਜੁੜੀ ਹੋਈ ਇੱਕ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਕੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੁਣ ਇਕ ਨਵੀਂ ਰਿਪੋਰਟ ਸਾਹਮਣੇ ਆ ਗਈ ਹੈ।

ਜਿਸਦੇ ਵਿਚ ਉਨ੍ਹਾਂ ਨੂੰ ਕੋਰੋਨਾ ਦੇ ਨਵੇਂ ਵੇਰੀਅੰਟ ਓਮੀਕ੍ਰੋਨ ਨਾਲ ਪੀੜਤ ਪਾਇਅਾ ਗਿਆ ਹੈ। ਜਿਸਦੇ ਚਲਦੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ ਨੂੰ ਸਥਿਰ ਦੱਸਿਆ ਜਾ ਰਿਹਾ ਹੈ ਤੇ ਡਾਕਟਰਾਂ ਨੇ ਕਿਹਾ ਹੈ ਕਿ ਅੱਜ ਸਵੇਰੇ ਉਨ੍ਹਾਂ ਨੂੰ ਥੋੜ੍ਹਾ ਜਿਹਾ ਬੁਖਾਰ ਸੀ ਤੇ ਉਨ੍ਹਾਂ ਨੂੰ ਖੰਘ ਦੀ ਸ਼ਿਕਾਇਤ ਹੈ ਜਿਸ ਕਾਰਨ ਉਨ੍ਹਾਂ ਨੂੰ ਕੁਝ ਹੋਰ ਦਿਨਾ ਲਈ ਆਈਸੀਯੂ ਵਿੱਚ ਰੱਖਿਆ ਜਾਵੇਗਾ। ਜਿੱਥੇ ਉਨ੍ਹਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇਗੀ ।

ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੋ ਕਿ ਲਗਾਤਾਰ ਲੰਬੀ ਹਲਕੇ ਵਿੱਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਸਨ ਜਿਸ ਦੇ ਚੱਲਦੇ ਉਨ੍ਹਾਂ ਨੂੰ ਖੰਘ ਤੇ ਜ਼ੁਕਾਮ ਦੀ ਸ਼ਿਕਾਇਤ ਸੀ । ਜਦੋਂ ਉਨ੍ਹਾਂ ਵੱਲੋਂ ਬੀਤੇ ਦਿਨੀਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਵਿੱਚ ਭਾਰੀ ਸੁਰੱਖਿਆ ਫੋਰਸ ਨਾਲ ਵ੍ਹੀਲਚੇਅਰ ਤੇ ਲਿਆਂਦਾ ਗਿਆ ਸੀ ਜਿੱਥੇ ਉਨ੍ਹਾਂ ਦਾ ਕਰੋਨਾ ਟੈਸਟ ਕਰਵਾਇਆ ਗਿਆ ਸੀ ।

ਜਿੱਥੇ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ । ਇਸੇ ਵਿਚਕਾਰ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੁਣ ਪ੍ਰਕਾਸ਼ ਸਿੰਘ ਬਾਦਲ ਓਮੀਕ੍ਰੌਨ ਨਾਲ ਪੀਡ਼ਤ ਹੋ ਚੁੱਕੇ ਹਨ । ਜਿਸ ਦੇ ਚਲਦੇ ਹੁਣ ਉਨ੍ਹਾਂ ਨੂੰ ਆਈਸੀਯੂ ਦੇ ਵਿੱਚ ਕੁਝ ਦਿਨ ਲਈ ਰੱਖਿਆ ਜਾਵੇਗਾ ।

error: Content is protected !!