ਹੁਣੇ ਹੁਣੇ ਹੋਇਆ ਹਵਾਈ ਜਹਾਜ ਕਰੈਸ਼ ਹੋਈਆਂ ਮੌਤਾਂ ,ਮੱਚੀ ਹਾਹਾਕਾਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਆਏ ਦਿਨ ਵੀ ਵਾਪਰਨ ਵਾਲੇ ਹਾਦਸਿਆ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਜਿੱਥੇ ਵਾਪਰਨ ਵਾਲੇ ਹਾਦਸਿਆਂ ਕਾਰਨ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ। ਉਥੇ ਹੀ ਦੇਸ਼ ਦੇ ਹਾਲਾਤਾਂ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ। ਹਰ ਦੇਸ਼ ਵਿਚ ਜਿਥੇ ਇਨਸਾਨ ਵੱਲੋਂ ਜਲਦੀ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਹਵਾਈ ਸਫ਼ਰ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉੱਥੇ ਹੀ ਇਸ ਸਫ਼ਰ ਨੂੰ ਸੁਰੱਖਿਅਤ ਵੀ ਮੰਨਿਆ ਜਾਂਦਾ ਹੈ ਪਰ ਬਦਕਿਸਮਤੀ ਨਾਲ ਕੇਵਲ ਹਵਾਈ ਹਾਦਸੇ ਵਾਪਰਣ ਨਾਲ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਅਜਿਹੇ ਹਾਦਸੇ ਵਿਚ ਜਾਨ ਗਵਾਉਣ ਵਾਲੇ ਲੋਕਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਜਿਸ ਕਾਰਨ ਬਹੁਤ ਸਾਰੇ ਪਰਵਾਰਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਹੁਣ ਇੱਥੇ ਹਵਾਈ ਜਹਾਜ਼ ਕ੍ਰੈਸ਼ ਹੋਣ ਕਾਰਨ ਮੌਤ ਹੋਣ ਕਾਰਨ ਹਾਹਾਕਾਰ ਮਚ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਵਾਈ ਹਾਦਸਾ ਅਮਰੀਕਾ ਦੇ ਉਪਨਗਰ ਦੱਖਣੀ ਕੈਲੇਫੋਰਨੀਆਂ ਵਿੱਚ ਵਾਪਰਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਵਾਪਰੇ ਇਸ ਹਾਦਸੇ ਕਾਰਨ 2 ਘਰ ਵੀ ਅੱਗ ਦੀ ਚਪੇਟ ਵਿਚ ਆ ਗਏ ਸਨ। ਉੱਥੇ ਹੀ ਇਸ ਹਾਦਸੇ ਕਾਰਨ ਦੋ ਲੋਕਾਂ ਦੀ ਮੌਤ ਹੋਈ ਹੈ ਅਤੇ ਦੋ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।

ਇਹ ਹਾਦਸਾ ਸੋਮਵਾਰ ਨੂੰ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਦੋ ਇੰਜਨ ਵਾਲਾ ਸੇਸਨਾ ਸੀ 340 ਜਹਾਜ਼ ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ ਸੀ। ਪਰ ਇਸ ਜਹਾਜ਼ ਬਾਰੇ ਇਹ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਇਸ ਜਹਾਜ਼ ਨੇ ਕਿੱਥੋਂ ਉਡਾਣ ਉੱਭਰੀ ਸੀ। ਉੱਥੇ ਹੀ ਜਹਾਜ਼ ਹਾਦਸਾਗ੍ਰਸਤ ਹੋਣ ਤੋਂ ਬਾਅਦ ਇਕ ਇਮਾਰਤ ਉਪਰ ਡਿੱਗ ਪਿਆ ਸੀ। ਜਿਸ ਕਾਰਨ 2 ਘਰ ਅਤੇ ਕਈ ਵਾਹਨ ਇਸ ਦੀ ਚਪੇਟ ਵਿਚ ਆ ਗਏ ਸਨ। ਉੱਥੇ ਹੀ ਇਕ ਘਰ ਨੂੰ ਅੱਗ ਵੀ ਲੱਗ ਗਈ ਅਤੇ ਸਮਾਨ ਲੈ ਜਾ ਰਿਹਾ ਟਰੱਕ ਵੀ ਅੱਗ ਲੱਗਣ ਕਾਰਨ ਨੁਕਸਾਨਿਆ ਗਿਆ।

ਅਤੇ ਇਕ ਹੋਰ ਘਰ ਵੀ ਨੁਕਸਾਨਿਆ ਗਿਆ ਹੈ। ਇਸ ਹਾਦਸੇ ਕਾਰਨ ਜਿਥੇ ਦੋ ਲੋਕਾਂ ਦੀ ਮੌਤ ਹੋਈ ਹੈ ਅਤੇ 2 ਲੋਕ ਜ਼ਖਮੀ ਹੋਏ ਹਨ। ਉੱਥੇ ਹੀ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਜਹਾਜ਼ ਵਿਚ ਕਿੰਨੇ ਲੋਕ ਸਵਾਰ ਸਨ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਾਰੀ ਘਟਨਾ ਦੀ ਜਾਣਕਾਰੀ ਡਿਪਟੀ ਫਾਇਰ ਚੀਫ ਜਸਟਿਸ ਮਾਤੁਸ਼ਿਤਾ ਵੱਲੋਂ ਦਿੱਤੀ ਗਈ ਹੈ।

error: Content is protected !!