ਹੁਣੇ ਹੁਣੇ ਹੋਇਆ ਹਵਾਈ ਜਹਾਜ ਕਰੈਸ਼ ਹੋਈ ਚੋਟੀ ਦੀ ਇਸ ਮਸ਼ਹੂਰ ਕਲਾਕਾਰ ਦੀ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼-ਦੁਨੀਆ ਵਿਚ ਆਏ ਦਿਨ ਕੋਈ ਨਾ ਕੋਈ ਦੁਖਦਾਈ ਖ਼ਬਰ ਸਾਹਮਣੇ ਆ ਹੀ ਜਾਂਦੀ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਫ਼ਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆਂ ਹਨ। ਉਥੇ ਕੀ ਵੱਖ ਵੱਖ ਹਾ-ਦ-ਸਿ-ਆਂ ਦਾ ਸ਼ਿਕਾਰ ਹੋਣ ਵਾਲੀਆਂ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ, ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਜਿੱਥੇ ਹਵਾਈ ਸਫ਼ਰ ਕੀਤਾ ਜਾਂਦਾ ਹੈ ਉਥੇ ਹੀ ਉਹ ਹਵਾਈ ਸਫ਼ਰ ਕਈ ਵਾਰ ਉਨ੍ਹਾਂ ਦੀ ਜ਼ਿੰਦਗੀ ਦਾ ਆਖ਼ਰੀ ਸਫ਼ਰ ਬਣ ਜਾਂਦਾ ਹੈ।

ਹੁਣ ਹਵਾਈ ਜਹਾਜ਼ ਕ੍ਰੈਸ਼ ਹੋਣ ਕਾਰਨ ਚੋਟੀ ਦੇ ਮਸ਼ਹੂਰ ਕਲਾਕਾਰ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬ੍ਰਾਜ਼ੀਲ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਹਵਾਈ ਜਹਾਜ਼ ਤੇ ਕਰੈਸ਼ ਹੋਣ ਨਾਲ ਬ੍ਰਾਜ਼ੀਲ ਦੇ ਦੇਸੀ ਸੰਗੀਤ ਦੀ ਸਭ ਤੋਂ ਮਸ਼ਹੂਰ ਗਾਇਕਾ ਮਾਰਿਲੀ ਮੇਡੋਕਾ ਦਾ ਦਿਹਾਂਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ਼ੁੱਕਰਵਾਰ ਨੂੰ ਉਹ ਇੱਕ ਸੰਗੀਤ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਜਾ ਰਹੀ ਸੀ।

ਇਹ ਜਹਾਜ਼ ਮਿਨਸ ਗੇਰੈਸ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ,ਜਿਸ ਕਾਰਨ 26 ਸਾਲਾ ਗਾਇਕਾ ਦੀ ਮੌਤ ਹੋ ਗਈ। ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਫ਼ਾਈਰਫਾਈਟਰ ਨੇ ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿੱਚ ਗਾਇਕਾ ਦੇ ਚਾਚੇ ਤੋਂ ਇਲਾਵਾ ਦੋ ਜਹਾਜ਼ ਦੇ ਪਾਇਲਟਾਂ ਦੀ ਵੀ ਮੌਤ ਹੋ ਗਈ ਹੈ। ਇਹ ਹਾਦਸਾ ਪਹਾੜੀ ਇਲਾਕੇ ਵਿੱਚ ਹੋਇਆ ਹੈ। ਉਥੇ ਹੀ ਫਾਇਰ ਫਾਈਟਰ ਵੱਲੋਂ ਹਾਦਸੇ ਵਾਲੀ ਜਗ੍ਹਾ ਤੇ ਪਹੁੰਚ ਕੇ ਲਾਸ਼ਾਂ ਨੂੰ ਬਾਹਰ ਕੱਢੇ ਜਾਣ ਦਾ ਕੰਮ ਕੀਤਾ ਜਾ ਰਿਹਾ ਹੈ।

ਉਥੇ ਹੀ ਇਸ ਦੀ ਫੁਟੇਜ ਵੀ ਦਿਖਾਈ ਗਈ ਹੈ ਜਿਸ ਵਿੱਚ ਫਾਇਰ ਫਾਈਟਰ ਵਲੋ ਲਾਸ਼ਾਂ ਨੂੰ ਬਾਹਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ। ਜਾਂਚ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਹਾਦਸੇ ਦੇ ਕਾਰਨਾਂ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਇਹ ਹਾਦਸਾ ਕਿਸ ਕਾਰਨ ਵਾਪਰਿਆ ਹੈ।

error: Content is protected !!