ਹੁਣ ਇਸ ਪਿੰਡ ਤੋਂ ਆਈ ਬੇਅਦਬੀ ਦੀ ਇਹ ਮਾੜੀ ਖਬਰ , ਲੋਕਾਂ ਚ ਰੋਸ – ਪੁਲਸ ਕਰ ਰਹੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਵਿੱਚ ਹਲਾਤਾਂ ਨੂੰ ਸ਼ਾਂਤਮਈ ਰੱਖਣ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਕਿਉਂਕਿ ਜਿੱਥੇ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੇ ਮੌਕਿਆਂ ਉਪਰ ਕਈ ਤਰਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਸਰਹੱਦੀ ਖੇਤਰਾਂ ਵਿੱਚ ਵੀ ਬਹੁਤ ਸਾਰੀਆਂ ਘਟਨਾਵਾਂ ਦੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪਹਿਲਾਂ ਵੀ ਕਈ ਜਗ੍ਹਾ ਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਿੱਥੇ ਇਸ ਮਾਹੌਲ ਨੂੰ ਲੈ ਕੇ ਕਈ ਤਰਾਂ ਦੇ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਪੰਜਾਬ ਵਿੱਚ ਕਈ ਤਰਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਦਸੰਬਰ ਦੇ ਵਿੱਚ ਜਿੱਥੇ 19 ਤਰੀਕ ਨੂੰ ਸ਼ਾਮ ਦੇ ਰਹਿਰਾਸ ਸਾਹਿਬ ਦੇ ਪਾਠ ਦੇ ਮੌਕੇ ਤੇ ਇਕ ਦੋਸ਼ੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ।

ਉਸ ਤੋਂ ਬਾਅਦ ਵੀ ਬਹੁਤ ਸਾਰੀਆਂ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਜੋ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਹੈ। ਹੁਣ ਇਸ ਪਿੰਡ ਤੋਂ ਬੇਅਦਬੀ ਦੀ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਕਾਰਨ ਲੋਕਾਂ ਵਿੱਚ ਰੋਸ ਹੈ ਅਤੇ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਭਵਾਨੀਗੜ੍ਹ ਦੇ ਨਜ਼ਦੀਕ ਪਿੰਡ ਭੱਟੀਵਾਲ ਕਲਾਂ ਤੋਂ ਸਾਹਮਣੇ ਆਈ ਹੈ। ਜਿੱਥੇ ਉਸ ਸਮੇਂ ਲੋਕਾਂ ਵਿੱਚ ਰੋਸ ਵੇਖਿਆ ਗਿਆ ਜਦੋਂ ਪਿੰਡ ਦੇ ਬਾਹਰਵਾਰ ਖੇਤਾਂ ਵਿੱਚ ਬਣੀ ਹੋਈ ਇੱਕ ਸਮਾਧ ਤੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਇਸ ਜਗ੍ਹਾ ਤੇ ਬਣੇ ਹੋਏ ਕਮਰਿਆਂ ਵਿੱਚ ਜਿੱਥੇ ਗੁਟਕਾ ਸਾਹਿਬ ਪਏ ਹੋਏ ਹਨ ਉਥੇ ਹੀ 3 ਗੁਟਕਾ ਸਾਹਿਬ ਵਿਚੋ 2 ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ। ਦੋਸ਼ੀ ਘਟਨਾ ਸਥਾਨ ਤੋਂ ਫਰਾਰ ਹੋ ਗਏ ਹਨ। ਜਿੱਥੇ ਸਮਾਧ ਨੇੜੇ ਬਣਾਏ ਗਏ ਕਮਰੇ ਵਿੱਚ ਇਕ ਅਲਮਾਰੀ ਵਿੱਚ ਧਾਰਮਿਕ ਗੁਟਕਾ ਸਾਹਿਬ ਰੱਖੇ ਗਏ ਹਨ ਅਤੇ ਦਸਵੀਂ ਵਾਲੇ ਦਿਨ ਲੋਕ ਇਸ ਜਗ੍ਹਾ ਤੇ ਨਤਮਸਤਕ ਹੁੰਦੇ ਹਨ ਅਤੇ ਗੁਰਬਾਣੀ ਪੜ੍ਹੀ ਜਾਂਦੀ ਹੈ।

ਉਥੇ ਹੀ ਇਸ ਘਟਨਾ ਵਿੱਚ ਲੋਕਾਂ ਦੀ ਸ਼ਰਧਾ ਨੂੰ ਵੀ ਠੇਸ ਪਹੁੰਚੀ ਹੈ ਜਿੱਥੇ ਪਿੰਡ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੋਸ਼ੀਆਂ ਵੱਲੋਂ ਗੋਲਕ ਨੂੰ ਤੋੜਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ ਪਰ ਸਫ਼ਲ ਨਹੀਂ ਹੋ ਸਕੇ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਪਰਚਾ ਦਰਜ ਕਰਕੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

error: Content is protected !!