ਹੁਣ ਕੈਪਟਨ ਦੇ ਵਿਰੁੱਧ ਚੋਣਾਂ ਲੜਨ ਲਈ ਹੋ ਗਿਆ ਇਸ ਮਸ਼ਹੂਰ ਸ਼ਖਸ਼ੀਅਤ ਵਲੋਂ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਹਨ । ਜਿਸ ਨੂੰ ਲੈ ਕੇ ਸਿਆਸਤ ਵੀ ਇਸ ਸਮੇਂ ਪੂਰੀ ਤਰ੍ਹਾਂ ਦੇ ਨਾਲ ਗਰਮਾਈ ਹੋਈ ਹੈ । ਹਰ ਇਕ ਸਿਆਸੀ ਪਾਰਟੀ ਦੇ ਵੱਲੋਂ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਿਲ ਕਰਕੇ ਪੰਜਾਬ ਦੀ ਸੱਤਾ ਹਾਸਲ ਕੀਤੀ ਜਾ ਸਕੇ । ਇਸ ਵਾਰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੇ ਕਿਸਾਨੀ ਅੰਦੋਲਨ ਦਾ ਵੀ ਖਾਸਾ ਅਸਰ ਦਿਖਾਈ ਦੇ ਰਿਹਾ ਹੈ । ਕਿਉਂ ਕੀ ਕਿਸਾਨਾਂ ਦੇ ਵੱਲੋਂ ਉਨ੍ਹਾਂ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਆਉਣ ਵਾਲੇ ਸਾਰੇ ਸਿਆਸੀ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ । ਕਿਸਾਨ ਉਨ੍ਹਾਂ ਸਿਆਸੀ ਲੀਡਰਾਂ ਨੂੰ ਆਪਣੇ ਪਿੰਡਾਂ ਦੇ ਵਿਚ ਆਉਣ ਤੋ ਰੋਕਦੇ ਨੇ ,ਜੋ ਚੋਣ ਪ੍ਰਚਾਰ ਕਰਨ ਦੇ ਲਈ ਉਨ੍ਹਾਂ ਦੇ ਪਿੰਡਾਂ ਵਿੱਚ ਆਉਂਦੇ ਹਨ ਤੇ ਫਿਰ ਕਿਸਾਨ ਉਨ੍ਹਾਂ ਨੂੰ ਰੋਕ ਕੇ ਉਨ੍ਹਾਂ ਦੇ ਕੀਤੇ ਕਾਰਜਾਂ ਦੀ ਰਿਪੋਰਟ ਕਾਰਡ ਮੰਗਦੇ ਹਨ ।

ਇਸੇ ਦੇ ਚੱਲਦਿਆਂ ਹੁਣ ਕਿਸਾਨੀ ਅੰਦੋਲਨ ਦੇ ਵਿਚ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਵਾਲੀ ਕਿੰਨਰ ਜਸਲੀਨ ਪਟਿਆਲਾ ਵੱਲੋਂ ਅੱਜ ਲੁਧਿਆਣਾ ਵਿੱਚ ਨਵੀਂ ਪਾਰਟੀ ਦਾ ਅੈਲਾਨ ਕਰ ਦਿੱਤਾ ਗਿਆ ਹੈ । “ਇਨਸਾਨੀਅਤ ਲੋਕ ਵਿਕਾਸ ਪਾਰਟੀ”ਜਸਲੀਨ ਪਟਿਆਲਾ ਦੇ ਵੱਲੋਂ ਐਲਾਨੀ ਗਈ ਹੈ । ਜਸਲੀਨ ਪਟਿਆਲਾ ਵੱਲੋਂ ਸ਼ਹੀਦਾਂ ਦੇ ਬੁੱਤ ਅੱਗੇ ਨਤਮਸਤਕ ਹੋ ਕੇ ਪੰਜਾਬ ਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਚ ਸ਼ਮੂਲੀਅਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਇਸ ਮੌਕੇ ਗੱਲਬਾਤ ਕਰਦਿਆਂ ਜਸਲੀਨ ਪਟਿਆਲਾ ਨੇ ਕਿਹਾ ਹੈ ਕਿ ਉਹ ਪਟਿਆਲਾ ਤੋਂ ਹੀ ਚੋਣ ਲੜੇਗੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਚੋਣ ਮੈਦਾਨ ਵਿੱਚ ਉਤਰੇਗੀ ।

ਉਨ੍ਹਾਂ ਕਿਹਾ ਸ਼ਹੀਦਾਂ ਨੂੰ ਅੱਜ ਯਾਦ ਤਾਂ ਸਾਰੇ ਹੀ ਕਰਦੇ ਹਨ ਪਰ ਉਨ੍ਹਾਂ ਦੀ ਸੋਚ ਤੇ ਪਹਿਰਾ ਕਿਸੇ ਵੱਲੋਂ ਨਹੀਂ ਦਿੱਤਾ ਜਾਂਦਾ। ਉਸ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਸਭ ਤੋਂ ਪਹਿਲਾ ਮੰਤਵ ਹੀ ਕਿਸਾਨ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨਾ ਅਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰਨਾ ਹੋਵੇਗਾ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਾਲਾਂਕਿ ਸਾਰੀਆਂ ਸੀਟਾਂ ਤੇ ਚੋਣ ਨਹੀਂ ਲੜ ਪਾਉਣਗੇ, ਪਰ ਉਹ ਵੱਧ ਤੋਂ ਵੱਧ ਸੀਟਾਂ ਤੇ ਆਪਣੇ ਉਮੀਦਵਾਰ ਖੜੇ ਕਰਨਗੇ । ਜਸਲੀਨ ਪਟਿਆਲਾ ਨੇ ਕਿਹਾ ਕਿ ਅੱਜ ਸਾਰੀਆਂ ਹੀ ਪਾਰਟੀਆਂ ਭ੍ਰਿਸ਼ਟਾਚਾਰ ਤੇ ਨਾਲ ਲਿਪਤ ਹਨ ਤੇ ਜੋ ਜਨਤਾ ਨੂੰ ਖਾਣ ਦੇ ਵਿੱਚ ਲੱਗੀਆਂ ਹੋਈਆਂ ਹਨ ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਗੱਲ ਕੀਤੀ ਜਾਵੇ ਤਾਂ ਲੋਕ ਕਿਸਾਨਾਂ ਦੇ ਨਾਲ ਖੜ੍ਹੇ ਹਨ । ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਉਹ ਖੜ੍ਹਦੀ ਆਈ ਹੈ ਤੇ ਹੁਣ ਪਾਰਟੀ ਦਾ ਗਠਨ ਸਿਰਫ਼ ਕਿਸਾਨਾਂ ਦੇ ਲਈ ਹੀ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ ।

error: Content is protected !!