ਹੁਣ ਪੰਜਾਬ ਚ ਇਹਨਾਂ ਪਾਰਟੀਆਂ ਦਾ ਹੋ ਗਿਆ ਗਠਜੋੜ – ਲੜਨਗੀਆਂ ਇਕਠੀਆ ਚੋਣਾਂ

ਆਈ ਤਾਜ਼ਾ ਵੱਡੀ ਖਬਰ 

ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਕਿਉਂਕਿ ਸਿਆਸੀ ਪਾਰਟੀਆਂ ਕੋਲ ਹੁਣ ਥੋੜ੍ਹਾ ਹੀ ਸਮਾਂ ਬਚਿਆ ਹੈ ਜਿਸ ਵਿੱਚ ਉਹ ਆਪਣੀ ਪਾਰਟੀ ਦੇ ਪ੍ਰਚਾਰ ਕਰ ਸਕਦੀਆਂ ਹਨ। ਚੋਣ ਜਾਬਤਾ ਦਸੰਬਰ ਮਹੀਨੇ ਵਿੱਚ ਲੱਗ ਜਾਂਦਾ ਹੈ , ਤਾਂ ਇਨ੍ਹਾਂ ਪਾਰਟੀਆਂ ਲਈ ਮੁਸ਼ਕਲ ਹੋ ਜਾਵੇਗਾ। ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਦਾ ਸਾਥ ਛੁੱਟ ਜਾਣ ਤੋਂ ਬਾਅਦ ਬਸਪਾ ਨਾਲ ਗਠਜੋੜ ਕਰ ਲਿਆ ਗਿਆ ਹੈ। ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਤੋਂ ਵੱਖ ਹੋਣ ਤੋਂ ਬਾਅਦ ਆਪਣੀ ਨਵੀਂ ਪਾਰਟੀ ਬਣਾਏ ਜਾਣ ਦਾ ਐਲਾਨ ਕਰ ਦਿੱਤਾ ਗਿਆ ਸੀ। ਉਨ੍ਹਾਂ ਆਖਿਆ ਹੈ ਕਿ ਉਨ੍ਹਾਂ ਵੱਲੋਂ ਹੁਣ ਆਪਣੀ ਨਵੀਂ ਪਾਰਟੀ ਦੇ ਨਾਲ ਹੀ ਅਗਲੀਆਂ ਚੋਣਾਂ ਲੜੀਆਂ ਜਾਣਗੀਆਂ।

ਹੁਣ ਪੰਜਾਬ ਵਿਚ ਇਹਨਾਂ ਪਾਰਟੀਆਂ ਦਾ ਗੱਠਜੋੜ ਹੋਣ ਬਾਰੇ ਇਹ ਐਲਾਨ ਹੋ ਗਿਆ ਹੈ ਜਿੱਥੇ ਇਕੱਠਿਆਂ ਚੋਣਾਂ ਲੜਨਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਸਰਬ ਸੰਮਤੀ ਨਾਲ ਗਠਜੋੜ ਕੀਤਾ ਜਾ ਰਿਹਾ ਹੈ। ਜਿੱਥੇ ਹੁਣ ਸਿਆਸੀ ਪਾਰਟੀਆਂ ਪੰਜਾਬ ਵਿੱਚ ਸਾਂਝੇ ਤੌਰ ਤੇ ਆਪਣੀ ਇੱਕ ਵੱਖਰੀ ਪਾਰਟੀ ਬਣਾ ਕੇ ਚੋਣਾਂ ਲੜਨਗੀਆਂ।

ਜਿੱਥੇ ਇਨ੍ਹਾਂ 12 ਪਾਰਟੀਆਂ ਦੇ ਆਗੂਆਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਬਚਾਉਣ ਲਈ ਪੰਜਾਬ ਵਿੱਚ ਨਵੀਂ ਪਾਰਟੀ ਪੰਜਾਬ ਮੁਕਤੀ ਮੋਰਚਾ ਦਾ ਗਠਨ ਕੀਤਾ ਜਾ ਰਿਹਾ ਹੈ। ਜੋ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣਾਂ ਲੜੇਗੀ। ਜਿਸ ਵੱਲੋਂ ਆਪਣੀ ਇਸ ਪਾਰਟੀ ਦੇ ਤਹਿਤ ਹੀ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣਗੇ। ਉੱਥੇ ਹੀ ਭਾਜਪਾ ਵੱਲੋਂ ਵੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਚੋਣਾਂ ਲੜਨ ਦੀ ਗੱਲ ਸਾਹਮਣੇ ਆਈ ਸੀ।

ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਅਮਿਤ ਸ਼ਾਹ ਵੱਲੋਂ ਇਹ ਖੁਲਾਸਾ ਕੀਤਾ ਗਿਆ ਸੀ, ਜਿਸ ਬਾਰੇ ਗੱਲਬਾਤ ਚੱਲ ਰਹੀ ਹੈ। ਉਥੇ ਹੀ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਲਈ 12 ਪਾਰਟੀਆਂ ਵਿੱਚ ਬਹੁਜਨ ਮੁਕਤੀ ਪਾਰਟੀ, ਲੋਕ ਅਧਿਕਾਰ ਲਹਿਰ, ਯੂਨਾਈਟਿਡ ਅਕਾਲੀ ਦਲ, ਕਿਰਤੀ ਅਕਾਲੀ ਦਲ, ਰਿਪਬ੍ਲਿਕ ਪਾਰਟੀ ਆਫ ਇੰਡੀਆ, ਅਜ਼ਾਦ ਸਮਾਜ ਪਾਰਟੀ, ਪੰਜਾਬ ਲੋਕ ਜਨਸ਼ਕਤੀ ,ਪੰਜਾਬ ਬਹੁਜਨ ਸਮਾਜ ਪਾਰਟੀ, ਭਾਰਤੀ ਉਦਯੋਗ ਅਤੇ ਵਪਾਰ ਮਹਾਸੰਘ ਆਦਿ ਪਾਰਟੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਜਿਨ੍ਹਾਂ ਨੂੰ ਮਿਲਾ ਕੇ ਹੀ ਪੰਜਾਬ ਮੁਕਤੀ ਮੋਰਚਾ ਬਣਾਇਆ ਜਾ ਰਿਹਾ ਹੈ।

error: Content is protected !!