ਹੁਣ ਪੰਜਾਬ ਦੇ ਗਵਾਂਢ ਚ ਹੋਣ ਲੱਗਾ ਦੁਬਈ ਵਾਲਾ ਇਹ ਕੰਮ – ਲੋਕਾਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ 

ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਭਾਰਤੀਆਂ ਵੱਲੋ ਜਾ ਕੇ ਬਹੁਤ ਸਾਰੇ ਕੰਮ ਕੀਤੇ ਗਏ ਹਨ ਜਿਸ ਨਾਲ ਉਹਨਾਂ ਦੇਸ਼ਾਂ ਦੀ ਸ਼ਲਾਘਾ ਪੂਰੀ ਦੁਨੀਆਂ ਵਿੱਚ ਹੁੰਦੀ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਰੁਜ਼ਗਾਰ ਦੇ ਚੱਕਰ ਵਿਚ ਵਿਦੇਸ਼ ਜਾ ਕੇ ਕੰਮ ਸ਼ੁਰੂ ਕੀਤਾ ਜਾਂਦਾ ਹੈ। ਫਿਰ ਉਥੋਂ ਦੀ ਤਰੱਕੀ ਨੂੰ ਦੇਖ ਕੇ ਆਪਣੇ ਦੇਸ਼ ਦੇ ਨੇਤਾ ਵੀ ਇਹ ਸੋਚਦੇ ਹਨ ਕਿ ਸਾਡੇ ਦੇਸ਼ ਵਿਚ ਵੀ ਅਜਿਹੀ ਹੀ ਤਰੱਕੀ ਹੋਣੀ ਚਾਹੀਦੀ ਹੈ। ਭਾਰਤ ਵਿੱਚ ਰੁਜ਼ਗਾਰ ਦੇ ਮੌਕੇ ਘੱਟ ਹੋਣ ਕਾਰਨ ਇਹ ਬਹੁਤ ਸਾਰੇ ਲੋਕਾਂ ਵੱਲੋਂ ਰੁਜ਼ਗਾਰ ਦੀ ਖਾਤਰ ਵਿਦੇਸ਼ਾਂ ਵਿਚ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ। ਜਿੱਥੇ ਉਨ੍ਹਾਂ ਦੇ ਹੁਨਰ ਦੇ ਸਿਰ ਤੇ ਉਥੋਂ ਦੀਆਂ ਸਰਕਾਰਾਂ ਵੱਲੋਂ ਕਈ ਅਜਿਹੇ ਪ੍ਰੋਜੈਕਟ ਸ਼ੁਰੂ ਕੀਤੇ ਜਾਂਦੇ ਹਨ।

ਜੋ ਨਿਰਮਾਣ ਦੇ ਪੂਰੇ ਹੋਣ ਤੋਂ ਬਾਅਦ ਦੁਨੀਆਂ ਵਿੱਚ ਇੱਕ ਚਰਚਾ ਦਾ ਵਿਸ਼ਾ ਵੀ ਬਣ ਜਾਂਦੇ ਹਨ। ਹੁਣ ਪੰਜਾਬ ਦੇ ਗਵਾਂਢ ਵਿੱਚ ਵੀ ਦੁਬਈ ਵਾਲਾ ਇਹ ਕੰਮ ਹੋਣ ਲੱਗਾ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਹੁਣ ਦੁਬਈ ਦੀ ਤਰਜ਼ ਤੇ ਹਰਿਆਣਾ ਸਰਕਾਰ ਵੱਲੋਂ ਵੀ ਅਜਿਹੇ ਕੀ ਕਦਮ ਚੁੱਕੇ ਜਾ ਰਹੇ ਹਨ। ਜਿੱਥੇ ਹੁਣ ਹਰਿਆਣਾ ਸਰਕਾਰ ਵੱਲੋਂ ਕੌਮਾਂਤਰੀ ਪੱਧਰ ਦੀ ਮਾਰਕੀਟ ਬਣਾਉਣ ਉੱਪਰ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਦੇ ਜ਼ਰੀਏ ਜਿਥੇ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ ਓਥੇ ਹੀ ਉਸਾਰੀ ਕੀਤੀ ਜਾਣ ਵਾਲੀ ਇਸ ਬਿਜਨਸ ਟਾਵਰ ਅੱਗੇ ਦੁਬਈ ਦੇ ਬਿਜਨਸ ਵੀ ਫਿੱਕੇ ਨਜ਼ਰ ਆਉਣਗੇ। ਵੀਰਵਾਰ ਨੂੰ ਜਿੱਥੇ ਇਸ ਪ੍ਰੋਜੈਕਟ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਉਥੇ ਹੀ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਲਈ ਸੂਬਾ ਸਰਕਾਰ ਕੋਲ ਕਰੀਬ ਇਕ ਹਜ਼ਾਰ ਏਕੜ ਜ਼ਮੀਨ ਵੀ ਮੌਜੂਦ ਹੈ।

ਇਹ ਬਿਜ਼ਨਸ ਟਾਵਰ ਮੈਗਾ ਪ੍ਰੋਜੈਕਟ ਸਾਈਬਰ ਸਿਟੀ ਗੁਰੂਗ੍ਰਾਮ ਨਾਲ ਦਵਾਰਕਾ ਐਕਸਪ੍ਰੈਸ-ਵੇਅ ਨੇੜੇ ਗਲੋਬਲ ਸਿਟੀ ਹਰਿਆਣਾ ਦੇ ਨਾਮ ਨਾਲ ਸਥਾਪਤ ਕੀਤਾ ਜਾਵੇਗਾ।ਉਥੇ ਹੀ ਇਸ ਬਾਰੇ ਉਪ ਮੁੱਖ ਮੰਤਰੀ ਵੱਲੋਂ ਵੀ ਮੈਗਾ ਪ੍ਰਾਜੈਕਟ ਵਿਚ ਵਿਜਨ ਸਿਟੀ ਅਤੇ ਐਮਯੂਜ਼ਮੈਂਟ ਸਿਟੀ ਬਣਾਉਣ ਦੀਆਂ ਸੰਭਾਵਨਾਵਾਂ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਮੁੱਖ ਮੰਤਰੀ ਵੱਲੋਂ ਆਦੇਸ਼ ਦਿੱਤਾ ਗਿਆ ਹੈ ਕਿ ਇਸ ਪ੍ਰੋਜੈਕਟ ਉਪਰ ਜਲਦੀ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

error: Content is protected !!