ਹੁਣ ਮਸ਼ਹੂਰ ਅਦਾਕਾਰਾ ਹੇਮਾ ਮਾਲਨੀ ਨੇ ਖੇਤੀ ਕਨੂੰਨਾਂ ਤੇ ਦਿੱਤਾ ਅਜਿਹਾ ਬਿਆਨ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਭਾਰਤ ਦੇ ਵਿੱਚ ਗੱਲ ਕੀਤੀ ਜਾਵੇ ਫਿਲਮੀ ਜਗਤ ਦੀ ਤਾਂ ਬਹੁਤ ਸਾਰੀਆਂ ਹਸਤੀਆਂ ਕਿਸੇ ਨਾ ਕਿਸੇ ਖਬਰ ਨੂੰ ਲੈ ਕੇ ਚਰਚਾ ਵਿਚ ਰਹਿੰਦੀਆਂ ਹਨ। ਬਹੁਤ ਸਾਰੇ ਫਿਲਮੀ ਅਦਾਕਾਰਾ ਨੇ ਫ਼ਿਲਮ ਜਗਤ ਦੇ ਵਿੱਚ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਕਿਸਾਨੀ ਸੰਘਰਸ਼ ਨੂੰ ਲੈ ਕੇ ਦਿਤੇ ਜਾ ਰਹੇ ਬਿਆਨਾਂ ਕਾਰਨ ਬਹੁਤ ਸਾਰੇ ਕਲਾਕਾਰ ਕਾਫੀ ਚਰਚਾ ਵਿਚ ਹੈ। ਖੇਤੀ ਕਨੂੰਨਾਂ ਨੂੰ ਲੈ ਕੇ ਸਭ ਵੱਲੋਂ ਉਨ੍ਹਾਂ ਦੀ ਆਲੋਚਨਾ ਕੀਤੀ ਜਾਂਦੀ ਹੈ। ਜਦੋਂ ਕਦੇ ਇਹੋ ਜਿਹੀਆਂ ਹਸਤੀਆਂ ਦੇ ਬਾਰੇ ਵਿੱਚ ਕਦੇ ਕੋਈ ਏਦਾਂ ਦੀ ਖ਼ਬਰ ਆ ਜਾਂਦੀ ਹੈ। ਜਿਸ ਨੂੰ ਸੁਣ ਕੇ ਉਨ੍ਹਾਂ ਦੇ ਪ੍ਰਸ਼ੰਸਕ ਹੈਰਾਨ ਰਹਿ ਜਾਂਦੇ ਹਨ।

ਹੁਣ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਤੇ ਬਿਆਨ ਬਾਰੇ ਸਾਰੇ ਪਾਸੇ ਚਰਚਾ ਹੋ ਰਹੀ ਹੈ। ਲੰਮੇ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇ ਬੰਦੀਆਂ ਸੰਘਰਸ਼ ਕਰਦੀਆਂ ਆ ਰਹੀਆਂ ਹਨ। ਇਸ ਮਾਮਲੇ ਬਾਰੇ ਹੁਣ ਉੱਤਰ ਪ੍ਰਦੇਸ਼ ਦੇ ਮਥੁਰਾ ਤੋਂ ਲੋਕ ਸਭਾ ਮੈਂਬਰ ਅਤੇ ਬਾਲੀਵੁੱਡ ਦੀ ਡਰੀਮ ਗਰਲ ਹੇਮਾ ਮਾਲਿਨੀ ਨੇ ਸੋਮਵਾਰ ਨੂੰ ਇਕ ਵੀਡੀਓ ਜਾਰੀ ਕਰਦਿਆਂ ਹੋਇਆਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹੱਕ ਵਿੱਚ ਦੱਸਿਆ ਹੈ। ਇਸ ਵੀਡੀਓ ਨੂੰ ਜਾਰੀ ਕਰਦੇ ਹੋਏ ਹੇਮਾ ਮਾਲਿਨੀ ਨੇ ਜੈ ਜਵਾਨ, ਜੈ ਕਿਸਾਨ ਦੇ ਨਾਲ ਆਪਣਾ ਸੰਦੇਸ਼ ਸ਼ੁਰੂ ਕੀਤਾ।

ਉਨ੍ਹਾਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਰਕਾਰ ਨਾਲ ਗੱਲ ਬਾਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਜਵਾਨ ਦੇਸ਼ ਦੀ ਰੱਖਿਆ ਕਰਦੇ ਹਨ ਉਵੇਂ ਹੀ ਕਿਸਾਨ ਅੰਨ ਪੈਦਾ ਕਰਦਾ ਹੈ। ਹੇਮਾ ਮਾਲਿਨੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨ ਬੇਹਤਰ ਵਿਕਲਪ ਹਨ। ਹੇਮਾ ਮਾਲਿਨੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ 6 ਸਾਲਾਂ ਦੌਰਾਨ ਦੇਸ਼ ਦੇ ਕਿਸਾਨਾਂ ਨੂੰ ਖ਼ੁਸ਼ਹਾਲ ਰੱਖਣ ਲਈ , ਅਤੇ ਖੁਸ਼ਹਾਲੀ ਵੱਲ ਜਾਣ ਲਈ ਅਨੇਕਾਂ ਕਦਮ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਦੇ ਜ਼ਰੀਏ ਕਿਸਾਨ ਆਪਣੀ ਫਸਲ ਕਿਤੇ ਵੀ ਵੇਚ ਸਕਦੇ ਹਨ ਅਤੇ ਸਹੀ ਮੁੱਲ ਪਾ ਲੈ ਸਕਦੇ ਹਨ। ਪ੍ਰਧਾਨ ਮੰਤਰੀ ਦੁਆਰਾ ਕੀਤੇ ਗਏ ਖੇਤੀ ਸੁਧਾਰਾਂ ਦੇ ਜ਼ਰੀਏ ਹੀ ਕਿਸਾਨਾਂ ਨੂੰ ਵੱਧ ਅਧਿਕਾਰ ਮਿਲ ਰਹੇ ਹਨ। ਉਥੇ ਹੀ ਪੰਜਾਬ ਦੇ ਗਾਇਕ ਅਤੇ ਕਲਾਕਾਰ ਇਸ ਕਿਸਾਨੀ ਸੰਘਰਸ਼ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇ ਰਹੇ ਹਨ, ਤਾਂ ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।

error: Content is protected !!