ਹੁਣ 20 ਤਰੀਕ ਨੂੰ ਇਥੇ ਲਈ ਇਹਨਾਂ ਕਿਸਾਨਾਂ ਵਲੋਂ ਹੋ ਗਿਆ ਵੱਡਾ ਐਲਾਨ – ਸਰਕਾਰ ਪਈ ਸੋਚਾਂ ਚ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਜਿੱਥੇ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਉਥੇ ਹੀ ਦੇਸ਼ ਦੇ ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਿਸ ਸਮੇਂ ਤੱਕ ਇਨ੍ਹਾਂ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ, ਜੋ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਸ਼ੁਰੂ ਕੀਤਾ ਗਿਆ ਸੀ। ਉਥੇ ਹੀ ਦੇਸ਼ ਦੇ ਕਿਸਾਨਾਂ ਵੱਲੋਂ ਕਈ ਚੀਜ਼ਾਂ ਨੂੰ ਲੈ ਕੇ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦੀ ਕਮਾਈ ਮਿਲ ਸਕੇ।

ਹੁਣ 20 ਤਰੀਕ ਤੱਕ ਲਈ ਇੱਥੇ ਕਿਸਾਨਾਂ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਸਰਕਾਰ ਚਿੰਤਾ ਵਿੱਚ ਪੈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਹੁਣ ਕਿਸਾਨਾਂ ਵੱਲੋਂ ਗੰਨੇ ਦੀ ਫਸਲ ਨੂੰ ਲੈ ਕੇ ਸਰਕਾਰ ਵਿਰੁਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਸਰਕਾਰ ਵੱਲੋਂ ਗੰਨੇ ਦੀ ਕੀਮਤ ਨੂੰ ਵਧਾਉਣ ਅਤੇ ਸਮੇਂ ਸਿਰ ਭੁਗਤਾਨ ਕਰਨ ਲਈ ਕਿਸਾਨਾਂ ਵੱਲੋਂ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਕਈ ਵਾਰ ਮੰਗ ਪੱਤਰ ਜਾਰੀ ਕੀਤੇ ਗਏ ਹਨ। ਪਰ ਸਰਕਾਰ ਵੱਲੋਂ ਇਸ ਮਸਲੇ ਤੇ ਕੋਈ ਵੀ ਧਿਆਨ ਅਜੇ ਤਕ ਨਹੀਂ ਦਿੱਤਾ ਗਿਆ ਜਿਸ ਕਾਰਨ ਕਿਸਾਨ ਨਿਰਾਸ਼ ਚੱਲ ਰਹੇ ਹਨ।

ਹੁਣ ਕਿਸਾਨਾਂ ਵੱਲੋਂ ਫਸਲ ਨੂੰ ਵੀ ਲੈ ਕੇ ਵੱਖ-ਵੱਖ ਜ਼ਿਲਿਆਂ ਵਿਚ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਬਾਰੇ ਪੰਜਾਬ ਦੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਸੰਯੁਕਤ ਮੋਰਚਾ ਦੇ ਸਾਥੀ ਵੀ ਨਾਲ ਹਮਾਇਤ ਕਰ ਰਹੇ ਹਨ। ਇਸ ਲਈ ਹੁਣ ਕਿਸਾਨਾਂ ਵੱਲੋਂ 20 ਅਗਸਤ ਨੂੰ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਖਿਲਾਫ ਫਗਵਾੜਾ ਵਿੱਚ ਜੀਟੀ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਮੁਖੀ ਬਲਵਿੰਦਰ ਸਿੰਘ ਰਾਜਾ, ਬਲਵਿੰਦਰ ਸਿੰਘ ਰਾਜ ਔਲਖ, ਕਮਲਜੀਤ ਸਿੰਘ ਪੰਡੋਰੀ ਸਰਪੰਚ ਵੱਲੋਂ ਇਸ ਦੀ ਜਾਣਕਾਰੀ ਦਿੱਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਭੇਜੀ ਗਈ ਗੰਨੇ ਦੀ ਫਸਲ ਦਾ ਭੁਗਤਾਨ ਸਰਕਾਰ ਵੱਲੋਂ ਸਮੇਂ ਸਿਰ ਨਹੀਂ ਕੀਤਾ ਜਾ ਰਿਹਾ। ਕਿਉਂਕਿ ਪੰਜਾਬ ਵਿੱਚ ਕਣਕ, ਝੋਨੇ ਅਤੇ ਗੰਨੇ ਦੀਆਂ ਤਿੰਨ ਫ਼ਸਲਾਂ ਦੀ ਖੇਤੀ ਹੀ ਵਧੇਰੇ ਕੀਤੀ ਜਾਂਦੀ ਹੈ। ਤੇ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।

error: Content is protected !!