ਹੋ ਗਿਆ ਓਹੀ ਕੰਮ ਜੋ ਸੋਚ ਰਹੇ ਸੀ ਕਨੇਡਾ ਵਾਲੀ ਬੇਅੰਤ ਕੌਰ ਤੇ ਦਰਜ ਮਾਮਲੇ ਦੇ ਤੁਰੰਤ ਬਾਅਦ ਹੁਣ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਆਏ ਦਿਨ ਹੀ ਵਾਪਰਨ ਵਾਲੇ ਹਾਦਸੇ ਅਤੇ ਨੌਜਵਾਨਾਂ ਦੀਆਂ ਹੋਣ ਵਾਲੀਆਂ ਮੌਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਦੇ ਵਿਚ ਜਾਣ ਦੇ ਨਾਮ ਤੇ ਹੋਈ ਠੱਗੀ ਦਾ ਸ਼ਿ-ਕਾ-ਰ ਹੋਏ ਹਨ ਜਿਨ੍ਹਾਂ ਵੱਲੋਂ ਮਾਨਸਿਕਤਾ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਜਾਂਦੀਆਂ ਹਨ। ਪੰਜਾਬ ਵਿੱਚ ਪਹਿਲਾਂ ਹੀ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਕਾਰਨ ਮਾਨਸਿਕ ਤਣਾਓ ਵਿਚੋਂ ਗੁਜ਼ਰ ਰਹੇ ਹਨ ਜਿਨ੍ਹਾਂ ਵੱਲੋਂ ਕਈ ਗਲਤ ਫੈਸਲੇ ਲਏ ਗਏ ਹਨ। ਉੱਥੇ ਹੀ ਬਹੁਤ ਸਾਰੇ ਅਜਿਹੇ ਨੌਜਵਾਨ ਵੀ ਹਨ ਜੋ ਵਿਦੇਸ਼ ਗਈਆਂ ਲਾੜੀਆਂ ਦੀ ਠੱਗੀ ਦਾ ਸ਼ਿਕਾਰ ਬਣ ਰਹੇ ਹਨ।

ਇਨ੍ਹਾਂ ਕੇਸਾਂ ਦੀ ਗਿਣਤੀ ਵਿੱਚ ਉਸ ਸਮੇਂ ਵਾਧਾ ਦੇਖਣ ਨੂੰ ਮਿਲਿਆ ਜਦੋਂ ਪਿਛਲੇ ਦਿਨੀਂ ਲਵਪ੍ਰੀਤ ਅਤੇ ਬੇਅੰਤ ਕੌਰ ਦਾ ਮਾਮਲਾ ਸਾਹਮਣੇ ਆਇਆ। ਉਸ ਤੋਂ ਬਾਅਦ ਹੁਣ ਤੱਕ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਹੁਣ ਕੈਨੇਡਾ ਵਾਲੀ ਬੇਅੰਤ ਕੌਰ ਤੇ ਮਾਮਲੇ ਦਰਜ ਕੀਤੇ ਜਾਣ ਤੋਂ ਬਾਅਦ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਸਵੇਰੇ ਜਿਥੋਂ ਮ੍ਰਿਤਕ ਨੌਜਵਾਨ ਲਵਪ੍ਰੀਤ ਦੇ ਪਿਤਾ ਵੱਲੋਂ ਬਰਨਾਲਾ ਪੁਲਿਸ ਕੋਲ ਬੇਅੰਤ ਕੌਰ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਸੀ। ਜਿੱਥੇ ਪੁਲਿਸ ਵੱਲੋਂ ਕੈਨੇਡਾ ਰਹਿ ਰਹੀ ਬੇਅੰਤ ਕੌਰ ਦੇ ਖਿਲਾਫ ਧਾਰਾ 420 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ।

ਉੱਥੇ ਹੀ ਹੁਣ ਪੀੜਤ ਪਰਿਵਾਰ ਵੱਲੋਂ ਬੇਅੰਤ ਕੌਰ ਦੇ ਪਰਿਵਾਰ ਦੇ ਖਿਲਾਫ ਵੀ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਉਹ ਨੌਜਵਾਨ ਵੀ ਧਰਨੇ ਸਥਾਨ ਉੱਪਰ ਪਹੁੰਚੇ ਜਿਨ੍ਹਾਂ ਨਾਲ ਠੱਗੀ ਦੀਆਂ ਘਟਨਾਵਾਂ ਹੋਈਆਂ ਹਨ। ਬਹੁਤ ਸਾਰੇ ਉਹ ਨੌਜਵਾਨ ਇਸ ਸੰਘਰਸ਼ ਵਿੱਚ ਸ਼ਾਮਲ ਹੋਏ ਜਿਨ੍ਹਾਂ ਨੂੰ ਉਨ੍ਹਾਂ ਦੀ ਪਤਨੀ ਵੱਲੋਂ ਕੈਨੇਡਾ ਪਹੁੰਚਣ ਤੋਂ ਬਾਅਦ ਧੋਖਾ ਦਿੱਤਾ ਗਿਆ। ਅੱਜ ਹੋਣ ਵਾਲੀ ਭਾਰੀ ਬਰਸਾਤ ਦੇ ਬਾਵਜੂਦ ਵੀ ਪੀੜਤ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵੱਲੋਂ ਬਠਿੰਡਾ- ਚੰਡੀਗੜ੍ਹ ਸੜਕ ਨੂੰ ਜਾਮ ਕੀਤਾ ਗਿਆ।

ਜਿਸ ਕਾਰਨ ਦੋਨਾਂ ਪਾਸਿਆਂ ਤੋਂ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਅਤੇ ਬਹੁਤ ਸਾਰੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਪਰਿਵਾਰ ਅਤੇ ਕਿਸਾਨ ਸੰਗਠਨਾਂ ਵੱਲੋਂ ਮ੍ਰਿਤਕ ਦੀ ਪਤਨੀ ਦੇ ਖਿਲਾਫ ਧਾਰਾ 306 ਅਤੇ ਪਰਿਵਾਰਕ ਮੈਂਬਰਾਂ ਖਿਲਾਫ ਮਾਮਲਾ ਦਰਜ ਕੀਤੇ ਜਾਣ ਨੂੰ ਲੈ ਕੇ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

error: Content is protected !!