ਹੋ ਜਾਵੋ ਤਿਆਰ ਪੰਜਾਬ ਚ ਮੀਂਹ ਪੈਣ ਦੇ ਬਾਰੇ ਚ ਜਾਰੀ ਹੋਇਆ ਇਹ ਵੱਡਾ ਅਲਰਟ ਇਹਨਾਂ ਤਰੀਕਾਂ ਲਈ

ਆਈ ਤਾਜਾ ਵੱਡੀ ਖਬਰ

ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾ ਬਾਰੇ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਤਾਂ ਜੋ ਲੋਕਾਂ ਨੂੰ ਮੌਸਮ ਸਬੰਧੀ ਜਾਣਕਾਰੀ ਪਹਿਲਾਂ ਹੀ ਪ੍ਰਾਪਤ ਹੋ ਜਾਵੇ ਅਤੇ ਲੋਕ ਮੌਸਮ ਦੇ ਅਨੁਸਾਰ ਆਪਣੇ ਕੰਮ ਕਰ ਸਕਣ। ਇਨ੍ਹਾਂ ਦਿਨਾਂ ਵਿਚ ਹੋਣ ਵਾਲੀ ਬਰਸਾਤ ਜਿਥੇ ਫਸਲਾਂ ਲਈ ਲਾਭਦਾਇਕ ਹੈ। ਉਥੇ ਹੀ ਲੋਕਾਂ ਨੂੰ ਵੀ ਗਰਮੀ ਤੋਂ ਰਾਹਤ ਦਿਵਾ ਰਹੀ ਹੈ। ਇਨ੍ਹੀਂ ਦਿਨੀਂ ਮੌਸਮ ਦੀ ਤਬਦੀਲੀ ਕਾਰਨ ਜਿੱਥੇ ਬਹੁਤ ਸਾਰੇ ਇਲਾਕਿਆਂ ਵਿੱਚ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਹਿਮਾਚਲ ਵਿੱਚ ਢਿੱਗਾਂ ਡਿੱਗਣ ਅਤੇ ਬਰਸਾਤ ਹੋਣ ਕਾਰਨ ਕਈ ਹਾਦਸੇ ਵਾਪਰਦੇ ਹਨ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨੀ-ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਪੰਜਾਬ ਦੇ ਵਿਚ ਵੀ ਭਾਰੀ ਬਰਸਾਤ ਹੋਣ ਕਾਰਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਦੇ ਫਲੱਡ ਗੇਟ ਖੋਲ੍ਹਣੇ ਪਏ ਸਨ। ਹੁਣ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਪੈਣ ਬਾਰੇ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਜਿਥੇ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ 19 ਤੋਂ 21 ਅਗਸਤ ਤੱਕ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਉਥੇ ਹੀ ਪੰਜਾਬ ਦੇ ਕਈ ਜਿਲ੍ਹਿਆਂ ਵਿਚ ਦੋ ਦਿਨ ਬੱਦਲ ਛਾਏ ਰਹਿਣਗੇ। ਅੱਜ ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਹੀ ਮੌਨਸੂਨ ਪੂਰੀ ਤਰਾਂ ਸਰਗਰਮ ਹੋ ਜਾਵੇਗਾ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਜਿੱਥੇ ਚੰਡੀਗੜ੍ਹ ਵਿੱਚ ਹੋਈ ਬਰਸਾਤ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵਧ ਗਿਆ ਸੀ ਉਥੇ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਣੀ ਦਾ ਪੱਧਰ ਘੱਟ ਹੋਣ ਕਾਰਨ ਕਈ ਸਮੱਸਿਆਵਾਂ ਵੀ ਪੇਸ਼ ਆ ਰਹੀਆਂ ਹਨ।

ਜਿਵੇਂ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਤੇ ਹਰੀਕੇ ਪੱਤਣ ਵਿੱਚ ਵੀ ਬਰਸਾਤ ਘੱਟ ਹੋਣ ਕਾਰਨ ਪਾਣੀ ਦੀ ਭਾਰੀ ਸਮੱਸਿਆ ਪੇਸ਼ ਆ ਰਹੀ ਹੈ। ਜਿਸ ਕਾਰਨ ਸਿੰਚਾਈ ਵਿਭਾਗ ਵੱਲੋਂ ਪੰਜਾਬ ,ਹਰਿਆਣਾ ਅਤੇ ਰਾਜਸਥਾਨ ਨਾਲ ਮੀਟਿੰਗ ਵੀ ਕੀਤੀ ਗਈ ਹੈ। ਉਥੇ ਹੀ ਹੁਣ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੀ ਬਰਸਾਤ ਨੂੰ ਲੈ ਕੇ ਸਮੱਸਿਆ ਖਤਮ ਹੋ ਜਾਵੇਗੀ।

error: Content is protected !!