10 -10 ਲੱਖ ਰੁਪਏ ਸਿੱਧੇ ਗਰੀਬਾਂ ਦੇ ਖਾਤਿਆਂ ਵਿਚ ਆਉਣਗੇ ਇਥੇ ਹੋ ਗਿਆ ਇਹ ਵੱਡਾ ਐਲਾਨ , ਲੋਕਾਂ ਚ ਛਾਈ ਖੁਸ਼ੀ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਦੀ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ ਉਥੇ ਹੀ ਕਈ ਲੋਕਾਂ ਦੇ ਕੰਮਕਾਰ ਠੱਪ ਹੋਣ ਕਾਰਨ ਘਰ ਦਾ ਗੁਜਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ, ਜੋ ਗਰੀਬੀ ਰੇਖਾ ਹੇਠ ਰਹਿ ਰਹੇ ਹਨ। ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵੀ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਰਾਹਤ ਦੀਆਂ ਸਹੂਲਤਾਂ ਮੁੱਹਈਆ ਕਰਵਾਈਆਂ ਜਾ ਸਕਣ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ ਜਿਸ ਦਾ ਲੋਕਾਂ ਨੂੰ ਭਰਪੂਰ ਫਾਇਦਾ ਹੋ ਰਿਹਾ ਹੈ। ਉਥੇ ਹੀ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਵੀ ਆਪਣੇ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਜਾ ਰਿਹਾ ਹੈ।

ਕਿਉਂਕਿ ਕਰੋਨਾ ਦੇ ਦੌਰ ਵਿਚੋਂ ਉਭਰਨ ਲਈ ਸਾਰੀਆਂ ਸਰਕਾਰਾਂ ਵੱਲੋਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹੁਣ ਦੱਸ ਦੱਸ ਲੱਖ ਰੁਪਏ ਸਿੱਧੇ ਗਰੀਬਾਂ ਦੇ ਖ਼ਾਤਿਆਂ ਵਿੱਚ ਆਉਣਗੇ ਜਿੱਥੇ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨੂੰ ਸੁਣ ਕੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤੇਲੰਗਾਨਾ ਸੂਬੇ ਤੋਂ ਸਾਹਮਣੇ ਆਈ ਹੈ ਜਿੱਥੇ ਸੂਬਾ ਸਰਕਾਰ ਵੱਲੋਂ ਗਰੀਬ ਵਰਗ ਦੇ ਲੋਕਾਂ ਲਈ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਹ ਵਿਤੀ ਸਹਾਇਤਾ ਦਲਿਤ ਪਰਿਵਾਰਾਂ ਨੂੰ ਦਲਿਤ ਸਸ਼ਕਤਿਕਰਣ ਯੋਜਨਾ ਦੇ ਅਧੀਨ ਦਿੱਤੀ ਜਾ ਰਹੀ ਹੈ। ਤੇਲੰਗਾਨਾ ਸੂਬੇ ਦੇ ਵਿੱਚ ਇਹ ਆਰਥਿਕ ਮੱਦਦ ਕੁੱਲ 11,900 ਪਰਿਵਾਰਾਂ ਨੂੰ ਦਿੱਤੀ ਜਾਵੇਗੀ । ਜਿਸ ਤੋਂ ਇਹਨਾ ਲੋਕਾਂ ਨੂੰ ਫਾਇਦਾ ਹੋ ਸਕੇਗਾ। ਇਸ ਯੋਜਨਾ ਲਈ 100-100 ਪਰਿਵਾਰਾਂ ਦੀ ਚੋਣ 119 ਵਿਧਾਨ ਸਭਾ ਸੀਟਾਂ ਤੋਂ ਕੀਤੀ ਗਈ ਹੈ। ਇਸ ਬਾਰੇ ਮੁੱਖ ਮੰਤਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਸ ਸਹਾਇਤਾ ਦੇ ਨਾਲ ਇਨ੍ਹਾਂ ਲੋਕਾਂ ਦੀ ਮਦਦ ਹੋ ਸਕੇਗੀ।

ਜੋ ਇਹ ਫਿਰ ਤੋਂ ਪੈਰਾਂ ਸਿਰ ਹੋ ਸਕਣ। ਸੂਬੇ ਦੇ ਮੁੱਖ ਮੰਤਰੀ ਚੰਦਰ ਸ਼ੇਖਰ ਰਾਓ ਦੀ ਅਗਵਾਈ ਵਿੱਚ ਇਹ ਬੈਠਕ ਸ਼ਨੀਵਾਰ ਨੂੰ ਕੀਤੀ ਗਈ ਹੈ ਜਿਸ ਵਿੱਚ ਇਹ ਅਹਿਮ ਫੈਸਲਾ ਲਿਆ ਗਿਆ ਹੈ। ਉੱਥੇ ਹੀ 40 ਹਜ਼ਾਰ ਕਰੋੜ ਰੁਪਏ ਦੀ ਰਕਮ ਖਰਚ ਕਰਨ ਦੀ ਯੋਜਨਾ ਅਗਲੇ ਚਾਰ ਸਾਲਾਂ ਲਈ ਤਿਆਰ ਕੀਤੀ ਗਈ ਹੈ।

error: Content is protected !!