11 ਦਿਨ ਪਹਿਲਾਂ ਵਿਆਹੀ ਕੁੜੀ ਨੂੰ ਮਿਲੀ ਏਦਾਂ ਮੌਤ – ਖੁਸ਼ੀਆਂ ਬਦਲੀਆਂ ਮਾਤਮ ਚ

ਆਈ ਤਾਜਾ ਵੱਡੀ ਖਬਰ 

ਅੱਜ ਇਥੇ ਲੋਕਾਂ ਦੀਆਂ ਗੱਡੀਆਂ ਦੀ ਤੇਜ਼ ਰਫਤਾਰ ਨੇ ਬਹੁਤ ਸਾਰੇ ਭਿਆਨਕ ਹਾਦਸਿਆਂ ਨੂੰ ਅੰਜਾਮ ਦਿੱਤਾ ਹੈ ਉਥੇ ਹੀ ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਦਾ ਜ਼ਿਕਰ ਸੁਣਦੇ ਹੀ ਬਹੁਤ ਸਾਰੇ ਪਰਵਾਰ ਝੰਜੋੜੇ ਜਾਂਦੇ ਹਨ ਜਿੱਥੇ ਵਾਪਰਨ ਵਾਲੇ ਇਨ੍ਹਾਂ ਹਾਦਸਿਆਂ ਵਿੱਚ ਉਨ੍ਹਾਂ ਦੇ ਪਰਿਵਾਰ ਦਾ ਜ਼ਿਕਰ ਹੁੰਦਾ ਹੈ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਭਿਆਨਕ ਹਾਦਸਿਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ।

ਅਖਬਾਰਾਂ ਦੀਆਂ ਸੁਰਖੀਆਂ ਵਿੱਚ ਵੀ ਰੋਜ਼ ਵਾਪਰਨ ਵਾਲੇ ਹਾਦਸਿਆਂ ਦਾ ਜ਼ਿਕਰ ਪਹਿਲਾਂ ਦੇ ਮੁਕਾਬਲੇ ਵਧੇਰੇ ਹੁੰਦਾ ਹੈ। ਹੁਣ ਗਿਆਰਾਂ ਦਿਨ ਪਹਿਲਾਂ ਵਿਆਹੀ ਕੁੜੀ ਦੀ ਇਸ ਤਰ੍ਹਾਂ ਮੌਤ ਹੋਈ ਹੈ ਜਿਥੇ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਰਨਾਲਾ ਬਠਿੰਡਾ ਮੁੱਖ ਮਾਰਗ ਤੇ ਪੈਂਦੇ ਪਿੰਡ ਮਹਿਤਾ ਦੇ ਕੋਲ ਤੋਂ ਸਾਹਮਣੇ ਆਈ ਹੈ। ਜਿਥੇ ਵਾਪਰੇ ਇਕ ਹਾਦਸੇ ਨੇ ਵਿਆਹ ਵਾਲੇ ਘਰ ਵਿੱਚ ਸੋਗ ਪੈਦਾ ਕਰ ਦਿੱਤਾ ਹੈ। ਦੱਸਿਆ ਗਿਆ ਹੈ ਕਿ ਭਿਆਨਕ ਸੜਕ ਹਾਦਸੇ ਵਿੱਚ ਨਵ-ਵਿਆਹੁਤਾ ਲੜਕੀ ਗੁਰਵਿੰਦਰ ਕੌਰ ਦੀ ਮੌਤ ਹੋਈ ਹੈ। ਜੋ ਗਿਆਰਾਂ ਦਿਨ ਪਹਿਲਾਂ ਹੀ ਪਿੰਡ ਆਲੀਕੇ ਵਿਚ ਵਿਆਹੀ ਹੋਈ ਆਈ ਸੀ।

ਜੋ ਆਪਣੇ ਪਤੀ ਬਲਜੀਤ ਸਿੰਘ , ਤੇ ਉਸ ਦੀ ਮਾਸੀ ਦੀ ਲੜਕੀ ਨਾਲ ਅੜੀਸਰ ਗੁਰੂਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਹੋਏ ਸਨ। ਜਦੋਂ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਨੂੰ ਜਾਣ ਵਾਸਤੇ ਮੋਟਰਸਾਈਕਲ ਤੇ ਚੱਲੇ ਤਾਂ ਅਚਾਨਕ ਮੋਟਰਸਾਈਕਲ ਪੰਕਚਰ ਹੋ ਗਿਆ। ਬਲਜੀਤ ਸਿੰਘ ਮੋਟਰਸਾਈਕਲ ਨੂੰ ਪੰਕਚਰ ਲਾਉਣ ਲਈ ਚਲਾ ਗਿਆ ਅਤੇ ਨਨਦ ਭਰਜਾਈ ਸੜਕ ਦੇ ਕਿਨਾਰੇ ਪੈਦਲ ਜਾ ਰਹੀਆਂ ਸਨ। ਉਸ ਸਮੇਂ ਹੀ ਤੇਜ਼ ਰਫਤਾਰ ਕਾਰ ਜੋ ਕੇ ਜਮਨਾ ਨਗਰ ਤੋਂ ਬਠਿੰਡਾ ਸਾਈਡ ਜਾ ਰਹੀ ਸੀ। ਜਿਸ ਨੇ ਇਨ੍ਹਾਂ ਦੋਹਾਂ ਨੂੰ ਟੱਕਰ ਮਾਰ ਦਿੱਤੀ।

ਇਸ ਵਿੱਚ ਜਿੱਥੇ ਮੁਹਰਲੇ ਕਾਰ ਦੇ ਸ਼ੀਸ਼ੇ ਉੱਪਰ ਗੁਰਵਿੰਦਰ ਕੌਰ ਦਾ ਸਿਰ ਵੱਜਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋਈ, ਤੁਰੰਤ ਹੀ ਰਾਹਗੀਰ ਲੋਕਾਂ ਵੱਲੋਂ ਦੋਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਗੰਭੀਰ ਹਾਲਤ ਦੇ ਚਲਦੇ ਹੋਏ ਗੁਰਵਿੰਦਰ ਕੌਰ ਦੀ ਮੌਤ ਹੋ ਗਈ। ਜਿਸ ਨੂੰ ਪੁਲੀਸ ਵੱਲੋਂ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

error: Content is protected !!