12 ਲੱਖ ਲਾ ਮੁੰਡੇ ਵਾਲਿਆਂ ਭੇਜਿਆ ਕਨੇਡਾ ਪਰ ਕੁੜੀ ਨੇ ਨਹੀਂ ਸਦਿਆ ਤਾਂ ਮੁੰਡੇ ਨੇ ਕਰਤਾ ਇਹ ਭਿਆਨਕ ਕਾਂਡ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿੱਥੇ ਪੰਜਾਬ ਦੇ ਬਹੁਤ ਸਾਰੇ ਪਰਿਵਾਰ ਬੇਰੁਜਗਾਰੀ ਦੇ ਚਲਦੇ ਹੋਏ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਰਹੇ ਹਨ ਜਿੱਥੇ ਜਾ ਕੇ ਆਪਣਾ ਜੀਵਨ ਜੀ ਸਕਣ, ਆਪਣੇ ਅਤੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਜਿਸ ਵਾਸਤੇ ਬਹੁਤ ਸਾਰੇ ਲੋਕਾਂ ਵੱਲੋਂ ਕਈ ਤਰਾਂ ਦੇ ਰਸਤੇ ਅਪਣਾਏ ਜਾਂਦੇ ਹਨ ਜਿਸ ਸਦਕਾ ਉਨ੍ਹਾਂ ਦੇ ਬੱਚੇ ਵਿਦੇਸ਼ ਵਿੱਚ ਜਾ ਸਕਣ, ਅੱਜ ਦੇ ਸਮੇਂ ਬਹੁਤ ਸਾਰੇ ਪਰਿਵਾਰਾਂ ਵੱਲੋਂ ਆਪਣੇ ਬੱਚਿਆਂ ਦੇ ਵਿਆਹ ਕਰਕੇ ਉਹ ਵਿਦੇਸ਼ ਭੇਜਿਆ ਜਾਂਦਾ ਹੈ ਜਿੱਥੇ ਲੜਕੀ ਵੱਲੋਂ ਆਈਲਟਸ ਕੀਤੀ ਹੁੰਦੀ ਹੈ। ਉਸੇ ਹੀ ਬਹੁਤ ਸਾਰੀਆਂ ਕੁੜੀਆਂ ਵੱਲੋਂ ਵਿਦੇਸ਼ ਜਾ ਕੇ ਆਪਣੇ ਜੀਵਨ ਸਾਥੀ ਨੂੰ ਵਿਦੇਸ਼ ਦਾ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਜਿਸ ਕਾਰਨ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੀ ਜੀਵਨ-ਲੀਲਾ ਤੱਕ ਵੀ ਖਤਮ ਕਰ ਲਈ ਜਾਂਦੀ ਹੈ, ਬੇਅੰਤ ਕੌਰ ਅਤੇ ਲਵਪ੍ਰੀਤ ਸਿੰਘ ਦੇ ਕੇਸ ਵਰਗੇ ਬਹੁਤ ਸਾਰੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ।

ਹੁਣ 12 ਲੱਖ ਲਗਾ ਕੇ ਮੁੰਡੇ ਵਾਲਿਆਂ ਵੱਲੋਂ ਕੁੜੀ ਨੂੰ ਕੈਨੇਡਾ ਭੇਜਿਆ ਗਿਆ ਸੀ ਪਰ ਕੁੜੀ ਵੱਲੋਂ ਲੜਕੇ ਨੂੰ ਨਾ ਬੁਲਾਏ ਜਾਣ ਤੇ ਲੜਕੇ ਵੱਲੋਂ ਇਹ ਕਾਂਡ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹੁਸ਼ਿਆਰਪੁਰ ਅਧੀਨ ਆਉਂਦੇ ਪਿੰਡ ਸਤੌਰ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਕਿਉਂਕਿ ਉਸ ਦੀ ਮੰਗੇਤਰ ਵੱਲੋਂ ਉਸ ਨੂੰ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਮ੍ਰਿਤਕ ਨੌਜਵਾਨ ਸੁਖਰਾਜ ਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਮੰਗਣੀ 2019 ਦੇ ਵਿੱਚ ਹੁਸ਼ਿਆਰਪੁਰ ਦੇ ਮੁਹੱਲਾ ਬਹਾਦਰਪੁਰ ਦੀ ਰਹਿਣ ਵਾਲੀ ਲੜਕੀ ਅਮਨਦੀਪ ਕੌਰ ਨਾਲ ਕੀਤੀ ਗਈ ਸੀ। ਜਿੱਥੇ ਲੜਕੀ ਵੱਲੋਂ ਆਈਲਟਸ ਕੀਤੀ ਗਈ ਸੀ।

ਉਥੇ ਹੀ ਉਸ ਲੜਕੀ ਦਾ ਰਿਸ਼ਤਾ ਉਸਦੀ ਮਾਸੀ ਵੱਲੋਂ ਮ੍ਰਿਤਕ ਨੌਜਵਾਨ ਨਾਲ ਕਰਵਾ ਦਿੱਤਾ ਗਿਆ ਸੀ। 2019 ਵਿੱਚ ਜਿੱਥੇ ਲੜਕੀ ਨੂੰ 12 ਲੱਖ ਰੁਪਏ ਖਰਚ ਕਰਕੇ ਕੈਨੇਡਾ ਭੇਜਿਆ ਗਿਆ ਸੀ,ਉੱਥੇ ਹੀ ਉਸ ਵੱਲੋਂ ਵਰਕਪਰਿਮਟ ਮਿਲਦੇ ਹੀ ਲੜਕੇ ਪਰਿਵਾਰ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਗਈ। ਇਸ ਸਬੰਧੀ ਜਦੋਂ ਲੜਕਾ ਪਰਿਵਾਰ ਲੜਕੀ ਦੇ ਪਰਿਵਾਰ ਨਾਲ ਗੱਲਬਾਤ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਤਾਂ ਉਨ੍ਹਾਂ ਵੱਲੋ ਲੜਕੇ ਪਰਿਵਾਰ ਦੀ ਬਹੁਤ ਜ਼ਿਆਦਾ ਬੇਅਦਬੀ ਕੀਤੀ ਗਈ।

ਜਿਸ ਨੂੰ ਸਹਿਣ ਨਾ ਕਰਦੇ ਹੋਏ ਲੜਕੇ ਸੁਖਰਾਜ ਦੀਪ ਸਿੰਘ ਵੱਲੋਂ ਘਰ ਵਿੱਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਇਸ ਮਾਮਲੇ ਨੂੰ ਲੈ ਕੇ ਲੜਕੀ ਦੇ 5 ਪਰਿਵਾਰਕ ਮੈਂਬਰਾਂ ਦੇ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਲੜਕੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

error: Content is protected !!