25 ਸਾਲਾ ਨੌਜਵਾਨ ਨੂੰ ਆਪਣੀ ਇਸ ਗਲਤੀ ਨਾਲ ਮਿਲੀ ਭਰ ਜਵਾਨੀ ਚ ਮੌਤ , ਮਾਂ ਨੇ ਰੋ ਰੋ ਦਸੀ ਦਾਸਤਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਵਿੱਚ ਜਿੱਥੇ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਚਲੀ ਜਾਂਦੀ ਹੈ ਉੱਥੇ ਹੀ ਕਈ ਪਰਿਵਾਰਾਂ ਦੇ ਚਿਰਾਗ ਬੁਝ ਜਾਂਦੇ ਹਨ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸਰਕਾਰ ਵੱਲੋਂ ਜਿੱਥੇ ਬੇਰੁਜ਼ਗਾਰੀ ਨੂੰ ਦੂਰ ਕਰਨ ਅਤੇ ਨਸ਼ਿਆਂ ਨੂੰ ਖਤਮ ਕਰਨ ਦੇ ਵਾਅਦੇ ਕੀਤੇ ਜਾ ਰਹੇ ਹਨ। ਉੱਥੇ ਹੀ ਪੰਜਾਬ ਵਿਚ ਵਧੀ ਹੋਈ ਬੇਰੁਜ਼ਗਾਰੀ ਦੇ ਨਾਲ ਨਸ਼ਿਆਂ ਦਾ ਦਰਿਆ ਵੀ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਨੌਜਵਾਨਾਂ ਦੀ ਜ਼ਿੰਦਗੀ ਇਨ੍ਹਾਂ ਨਸ਼ਿਆਂ ਦੇ ਕਾਰਨ ਬਰਬਾਦ ਹੋ ਰਹੀ ਹੈ। ਜਿਸ ਦਾ ਖਮਿਆਜ਼ਾ ਉਨ੍ਹਾਂ ਦੇ ਪਰਿਵਾਰਾਂ ਨੂੰ ਭੁਗਤਣਾ ਪੈ ਰਿਹਾ ਹੈ।

ਬਹੁਤ ਸਾਰੇ ਨੌਜਵਾਨਾਂ ਵੱਲੋਂ ਬੇਰੋਜ਼ਗਾਰੀ ਅਤੇ ਮਾਨਸਿਕ ਤਣਾਅ ਦੇ ਕਾਰਨ ਇਨ੍ਹਾਂ ਨਸ਼ਿਆਂ ਦੀ ਦਲਦਲ ਵਿੱਚ ਜਾਣ ਦੀਆਂ ਖਬਰਾਂ ਵੀ ਸਾਹਮਣੇ ਆਉਂਦੀਆਂ ਹਨ। ਹੁਣ ਇੱਥੇ ਪੱਚੀ ਸਾਲਾਂ ਦੇ ਨੌਜਵਾਨ ਦੀ ਇਸ ਗਲਤੀ ਕਾਰਨ ਭਰ ਜੁਆਨੀ ਵਿੱਚ ਮੌਤ ਹੋ ਗਈ ਹੈ ਜਿੱਥੇ ਮਾਂ ਵੱਲੋਂ ਰੋਂਦੇ ਹੋਏ ਇਸ ਬਾਰੇ ਦੱਸਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਮਾਣਾ ਦੀ ਦਰਦੀ ਕਲੋਨੀ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਦੀ ਮੌਤ ਹੋਣ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੀ ਮਾਂ ਵੱਲੋਂ ਦੱਸਿਆ ਗਿਆ ਹੈ ਕਿ ਉਸ ਦਾ ਪੱਚੀ ਸਾਲਾਂ ਦਾ ਪੁੱਤਰ ਬਲਜੀਤ ਸਿੰਘ ਨਸ਼ੇ ਦਾ ਆਦੀ ਸੀ। ਜਿਸ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਨਸ਼ਾ ਛੁਡਾਉਣ ਦੇ ਲਈ ਅਮਰਗੜ੍ਹ ਦੇ ਨਸ਼ਾ ਛੁਡਾਊ ਕੇਂਦਰ ਵਿਚ ਪੰਜ ਮਹੀਨੇ ਪਹਿਲਾਂ ਦਾਖਲ ਕਰਵਾਇਆ ਗਿਆ ਸੀ। ਅਤੇ ਜੋ ਠੀਕ ਹੋਣ ਤੇ ਦੋ ਦਿਨ ਪਹਿਲਾਂ ਹੀ ਆਪਣੇ ਘਰ ਵਾਪਸ ਪਰਤਿਆ ਸੀ। ਉਸ ਤੋਂ ਬਾਅਦ ਵੀਰਵਾਰ ਨੂੰ ਉਹ ਆਪਣੇ ਇਕ ਦੋਸਤ ਦੇ ਨਾਲ ਧਾਰਮਿਕ ਅਸਥਾਨ ਪਟਿਆਲਾ ਵਿਖੇ ਨਤਮਸਤਕ ਹੋਣ ਲਈ ਗਿਆ।

ਜਿੱਥੇ ਹਨ੍ਹੇਰਾ ਹੋਣ ਕਾਰਨ ਉਹ ਰੁਕ ਗਿਆ ਅਤੇ ਉੱਥੇ ਬਾਥਰੂਮ ਵਿੱਚ ਹੀ ਰਾਤ ਦੇ ਸਮੇਂ ਡਿੱਗਣ ਤੋਂ ਬਾਅਦ ਉਸ ਦੇ ਦੋਸਤ ਵੱਲੋਂ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ ਗਿਆ। ਉਥੇ ਹੀ ਦੱਸਿਆ ਗਿਆ ਹੈ ਕਿ ਇਸ ਨੌਜਵਾਨ ਦੀ ਮੌਤ ਚਿੱਟੇ ਦੀ ਓਵਰਡੋਜ਼ ਲੈਣ ਕਾਰਨ ਹੋਈ ਹੈ।

error: Content is protected !!